Genesis 48:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਸਰਾਏਲ ਨੇ ਉਨ੍ਹਾਂ ਨੂੰ ਉਸ ਦਿਨ ਅਸੀਸ ਦਿੱਤੀ। ਉਸ ਨੇ ਆਖਿਆ, “ਇਸਰਾਏਲ ਦੇ ਲੋਕ, ਜਦੋਂ ਵੀ ਕਿਸੇ ਨੂੰ ਅਸੀਸ ਦੇਣਗੇ ਤੁਹਾਡਾ ਨਾਮ ਲੈਣਗੇ। ਉਹ ਆਖਣਗੇ, ‘ਪਰਮੇਸ਼ੁਰ ਤੁਹਾਨੂੰ ਇਫ਼ਰਾਈਮ ਅਤੇ ਮਨੱਸ਼ਹ ਵਰਗਾ ਬਣਾਵੇ।’” ਇਸ ਤਰ੍ਹਾਂ, ਇਸਰਾਏਲ ਨੇ ਇਫ਼ਰਾਈਮ ਨੂੰ ਮਨੱਸ਼ਹ ਤੋਂ ਉੱਚਾ ਰੁਤਬਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਓਸੇ ਦਿਨ ਉਨ੍ਹਾਂ ਨੂੰ ਬਰਕਤ ਦੇ ਆਖਿਆ ਕਿ ਇਸਰਾਏਲ ਤੇਰੇ ਦਵਾਰਾ ਐਉਂ ਆਖ ਕੇ ਬਰਕਤ ਦਿਆ ਕਰੇਗਾ ਕੀ ਪਰਮੇਸ਼ੁਰ ਤੈਨੂੰ ਇਫ਼ਰਾਏਮ ਅਰ ਮਨੱਸ਼ਹ ਵਰਗਾ ਰੱਖੇ ਸੋ ਉਸਨੇ ਇਫ਼ਰਾਏਮ ਨੂੰ ਮਨੱਸ਼ਹ ਨਾਲੋਂ ਅੱਗੇ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਸ ਨੇ ਉਸੇ ਦਿਨ ਉਨ੍ਹਾਂ ਨੂੰ ਬਰਕਤ ਦੇ ਕੇ ਆਖਿਆ, ਇਸਰਾਏਲ ਤੇਰਾ ਨਾਮ ਲੈ ਕੇ ਅਤੇ ਇਹ ਆਖ ਕੇ ਬਰਕਤ ਦਿਆ ਕਰੇਗਾ ਕਿ ਪਰਮੇਸ਼ੁਰ ਤੈਨੂੰ ਇਫ਼ਰਾਈਮ ਅਤੇ ਮਨੱਸ਼ਹ ਵਰਗਾ ਬਣਾਵੇ। ਸੋ ਉਸ ਨੇ ਇਫ਼ਰਾਈਮ ਨੂੰ ਮਨੱਸ਼ਹ ਨਾਲੋਂ ਅੱਗੇ ਰੱਖਿਆ।