Genesis 49:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇਸਰਾਏਲ ਨੇ ਉਨ੍ਹਾਂ ਨੂੰ ਇੱਕ ਆਦੇਸ਼ ਦਿੱਤਾ। ਉਸ ਨੇ ਆਖਿਆ, “ਜਦੋਂ ਮੈਂ ਮਰ ਜਾਵਾਂ ਮੈਂ ਆਪਣੇ ਲੋਕਾਂ ਨਾਲ ਹੋਣਾ ਚਾਹੁੰਦਾ ਹਾਂ। ਮੈਂ ਚਾਹੁੰਦਾ ਹਾਂ ਕਿ ਮੈਨੂੰ ਆਪਣੇ ਪੁਰਖਿਆਂ ਨਾਲ ਹਿੱਤੀ ਅਫ਼ਰੋਨ ਦੇ ਖੇਤ ਦੀ ਗੁਫ਼ਾ ਵਿੱਚ ਦਫ਼ਨਾਇਆ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਉਨ੍ਹਾਂ ਨੂੰ ਆਗਿਆ ਦੇ ਕੇ ਆਖਿਆ, ਮੈਂ ਆਪਣੇ ਲੋਕਾਂ ਨਾਲ ਰਲਨ ਜਾਂਦਾ ਹਾਂ. ਮੈਨੂੰ ਮੇਰੇ ਪਿਓ ਦਾਦਿਆਂ. ਨਾਲ ਉਸ ਗੁਫਾ ਵਿੱਚ ਜਿਹੜੀ ਅਫ਼ਰੋਨ ਹਿੱਤੀ ਦੀ ਪੈਲੀ ਵਿੱਚ ਹੈ ਦੱਬਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਉਨ੍ਹਾਂ ਨੂੰ ਆਗਿਆ ਦੇ ਕੇ ਆਖਿਆ, ਮੈਂ ਆਪਣੇ ਲੋਕਾਂ ਨੂੰ ਮਿਲਣ ਲਈ ਜਾਂਦਾ ਹਾਂ, ਮੈਨੂੰ ਮੇਰੇ ਪਿਓ ਦਾਦਿਆਂ ਨਾਲ ਉਸ ਗੁਫ਼ਾ ਵਿੱਚ ਜਿਹੜੀ ਅਫ਼ਰੋਨ ਹਿੱਤੀ ਦੀ ਪੈਲੀ ਵਿੱਚ ਹੈ, ਦੱਬਿਓ।