Genesis 49:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦਾ ਗੁੱਸਾ ਸਰਾਪ ਹੈ ਇਹ ਬਹੁਤ ਸਖ਼ਤ ਹੈ, ਉਹ ਬਹੁਤ ਜ਼ਾਲਮ ਹੁੰਦੇ ਹਨ ਜਦੋਂ ਉਨ੍ਹਾਂ ਨੂੰ ਰੋਹ ਚੜ੍ਹਦਾ ਹੈ। ਉਨ੍ਹਾਂ ਨੂੰ ਯਾਕੂਬ ਦੀ ਧਰਤੀ ਅੰਦਰ ਆਪਣੀ ਧਰਤੀ ਨਹੀਂ ਮਿਲੇਗੀ। ਉਹ ਸਾਰੇ ਇਸਰਾਏਲ ਅੰਦਰ ਫ਼ੈਲ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦਾ ਕ੍ਰੋਧ ਸਰਾਪਿਆ ਜਾਵੇ ਕਿਉਂਜੋ ਉਹ ਤੁੰਦ ਸੀ ਨਾਲੇ ਉਨ੍ਹਾਂ ਦਾ ਰੋਹ ਕਿਉਂਜੋ ਉਹ ਕਠੋਰ ਸੀ । ਤਾਂ ਮੈਂ ਉਨ੍ਹਾਂ ਨੂੰ ਯਾਕੂਬ ਵਿੱਚ ਵੰਡ ਛੱਡਾਂਗਾ ਅਤੇ ਉਨ੍ਹਾਂ ਨੂੰ ਇਸਰਾਏਲ ਵਿੱਚ ਖਿੰਡਾ ਦਿਆਂਗਾ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦਾ ਕ੍ਰੋਧ ਸਰਾਪਿਆ ਜਾਵੇ, ਕਿਉਂ ਜੋ ਉਹ ਭਿਅੰਕਰ ਸੀ; ਨਾਲੇ ਉਨ੍ਹਾਂ ਦਾ ਰੋਹ, ਕਿਉਂ ਜੋ ਉਹ ਕਠੋਰ ਸੀ। ਮੈਂ ਉਨ੍ਹਾਂ ਨੂੰ ਯਾਕੂਬ ਵਿੱਚ ਅਲੱਗ-ਅਲੱਗ ਕਰ ਛੱਡਾਂਗਾ ਅਤੇ ਉਨ੍ਹਾਂ ਨੂੰ ਇਸਰਾਏਲ ਵਿੱਚ ਖਿੰਡਾ ਦਿਆਂਗਾ।