Genesis 50:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਨਾਨ ਵਿੱਚ ਰਹਿਣ ਵਾਲੇ ਲੋਕਾਂ ਨੇ ਗੋਰੇਨ-ਹਾ-ਆਤਾਦ ਵਿੱਚ ਹੋ ਰਹੀਆਂ ਇਨ੍ਹਾਂ ਸਸੱਕਾਰ ਦੀਆਂ ਰੀਤਾਂ ਨੂੰ ਦੇਖਿਆ। ਉਨ੍ਹਾਂ ਨੇ ਸੋਚਿਆ, “ਇਹ ਮਿਸਰੀਆਂ ਲਈ ਸੋਗ ਦਾ ਕੋਈ ਵੱਡਾ ਅਵਸਰ ਹੈ।” ਇਸ ਲਈ ਉਨ੍ਹਾਂ ਨੇ ਉਸ ਜਗ਼੍ਹਾ ਨੂੰ ਆਬੇਲ-ਮਿੱਸਰਾਈਮ ਬੁਲਾਇਆ, ਜੋ ਕਿ ਯਰਦਨ ਨਦੀ ਦੇ ਪਾਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਸ ਦੇਸ ਦੇ ਰਹਿਣ ਵਾਲੇ ਕਨਾਨੀਆਂ ਨੇ ਉਸੇ ਸੋਗ ਨੂੰ ਆਤਾਦ ਦੇ ਪਿੜ ਵਿੱਚ ਡਿੱਠਾ ਤਾਂ ਉਨ੍ਹਾਂ ਨੇ ਆਖਿਆ, ਮਿਸਰੀਆਂ ਦਾ ਏਹ ਭਾਰੀ ਸੋਗ ਹੈ ਏਸ ਕਾਰਨ ਉਸ ਦਾ ਨਾਉਂ ਆਬੇਲ ਮਿਸਰਾਈਮ ਜਿਹੜਾ ਯਰਦਨ ਪਾਰ ਹੈ ਰੱਖਿਆ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇਸ਼ ਦੇ ਰਹਿਣ ਵਾਲੇ ਕਨਾਨੀਆਂ ਨੇ ਉਸ ਸੋਗ ਨੂੰ ਆਤਾਦ ਦੇ ਪਿੜ ਵਿੱਚ ਵੇਖਿਆ ਤਾਂ ਉਨ੍ਹਾਂ ਨੇ ਆਖਿਆ, ਮਿਸਰੀਆਂ ਦਾ ਇਹ ਭਾਰੀ ਸੋਗ ਹੈ ਇਸ ਕਾਰਨ ਉਸ ਦਾ ਨਾਮ ਆਬੇਲ ਮਿਸਰਾਈਮ ਰੱਖਿਆ ਗਿਆ, ਜਿਹੜਾ ਯਰਦਨ ਪਾਰ ਹੈ।