Genesis 50:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਆਖਿਆ ਸੀ, ‘ਯੂਸੁਫ਼ ਨੂੰ ਆਖਣਾ ਕਿ ਮੈਂ ਉਸ ਨੂੰ ਬੇਨਤੀ ਕਰਦਾ ਹਾਂ ਕਿ ਕਿਰਪਾ ਕਰਕੇ ਆਪਣੇ ਭਰਾਵਾਂ ਨੂੰ ਉਨ੍ਹਾਂ ਦੇ ਭੈੜੇ ਕਾਰਿਆਂ ਲਈ ਮਾਫ਼ ਕਰ ਦੇਵੇ।’ ਇਸ ਲਈ ਹੁਣ ਯੂਸੁਫ਼, ਅਸੀਂ ਤੈਨੂੰ ਬੇਨਤੀ ਕਰਦੇ ਹਾਂ ਕਿਰਪਾ ਕਰਕੇ ਸਾਨੂੰ ਸਾਡੇ ਉਹਾਂ ਭੈੜੇ ਕੰਮਾਂ ਲਈ ਮਾਫ਼ ਕਰਦੇ ਜਿਹੜੇ ਅਸੀਂ ਤੇਰੇ ਨਾਲ ਕੀਤੇ ਸਨ। ਅਸੀਂ ਪਰਮੇਸ਼ੁਰ ਦੇ, ਤੇਰੇ ਪਿਤਾ ਦੇ ਪਰਮੇਸ਼ੁਰ ਦੇ ਸੇਵਕ ਹਾਂ।” ਇਸ ਸੰਦੇਸ਼ ਨੇ ਯੂਸੁਫ਼ ਨੂੰ ਬਹੁਤ ਉਦਾਸ ਕਰ ਦਿੱਤਾ ਅਤੇ ਉਹ ਰੋ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਤੁਸੀਂ ਯੂਸੁਫ਼ ਨੂੰ ਐਉਂ ਆਖਣਾ ਕਿ ਦਯਾ ਕਰ ਕੇ ਆਪਣੇ ਭਰਾਵਾਂ ਦੇ ਅਪਰਾਧ ਅਤੇ ਉਨ੍ਹਾਂ ਦੇ ਪਾਪ ਮਾਫ ਕਰ ਦੇਹ ਕਿਉਂਜੋ ਉਨ੍ਹਾਂ ਨੇ ਤੁਹਾਡੇ ਨਾਲ ਬੁਰਿਆਈ ਕੀਤੀ ਸੋ ਹੁਣ ਤੁਸੀਂ ਆਪਣੇ ਪਿਤਾ ਦੇ ਪਰਮੇਸ਼ੁਰ ਦੇ ਦਾਸਾਂ ਦੇ ਅਪਰਾਧ ਮਾਫ ਕਰ ਦਿਓ ਤਾਂ ਯੂਸੁਫ਼ ਉਨ੍ਹਾਂ ਦੀਆਂ ਗੱਲਾਂ ਉੱਤੇ ਰੋ ਪਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਸੁਫ਼ ਨੂੰ ਇਹ ਆਖਣਾ ਕਿ ਕਿਰਪਾ ਕਰ ਕੇ ਆਪਣੇ ਭਰਾਵਾਂ ਦੇ ਅਪਰਾਧ ਅਤੇ ਉਨ੍ਹਾਂ ਦੇ ਪਾਪ ਮਾਫ਼ ਕਰ ਦੇ ਕਿਉਂ ਜੋ ਉਨ੍ਹਾਂ ਨੇ ਤੁਹਾਡੇ ਨਾਲ ਬੁਰਿਆਈ ਕੀਤੀ, ਇਸ ਲਈ ਹੁਣ ਤੁਸੀਂ ਆਪਣੇ ਪਿਤਾ ਦੇ ਪਰਮੇਸ਼ੁਰ ਦੇ ਦਾਸਾਂ ਦੇ ਅਪਰਾਧ ਮਾਫ਼ ਕਰ ਦਿਓ ਤਾਂ ਯੂਸੁਫ਼ ਉਨ੍ਹਾਂ ਦੀਆਂ ਗੱਲਾਂ ਉੱਤੇ ਰੋ ਪਿਆ।