Genesis 50:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯੂਸੁਫ਼ ਮਰਨ ਕੰਢੇ ਸੀ, ਉਸ ਨੇ ਆਪਣੇ ਭਰਾਵਾਂ ਨੂੰ ਆਖਿਆ, “ਮੇਰੇ ਮਰਨ ਦਾ ਸਮਾਂ ਆ ਪਹੁੰਚਿਆ ਹੈ। ਪਰ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਤੁਹਾਡਾ ਧਿਆਨ ਰੱਖੇਗਾ ਅਤੇ ਤੁਹਾਨੂੰ ਇਸ ਦੇਸ਼ ਵਿੱਚੋਂ ਬਾਹਰ ਲੈ ਜਾਵੇਗਾ। ਪਰ ਪਰਮੇਸ਼ੁਰ ਤੁਹਾਡੀ ਉਸ ਧਰਤੀ ਉੱਤੇ ਅਗਵਾਈ ਕਰੇਗਾ ਜਿਸ ਨੂੰ ਉਸ ਨੇ, ਅਬਰਾਹਾਮ ਇਸਹਾਕ ਅਤੇ ਯਾਕੂਬ ਨੂੰ ਦੇਣ ਦਾ ਇਕਰਾਰ ਕੀਤਾ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਉਹ ਤੁਹਾਨੂੰ ਉਸ ਦੇਸ ਵਿੱਚ ਉਤਾਹਾਂ ਲੈ ਜਾਵੇਗਾ ਜਿਸ ਦੀ ਸੌਂਹ ਉਸ ਨੇ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਉਹ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇਗਾ, ਜਿਸ ਦੀ ਸਹੁੰ ਉਸ ਨੇ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ।