Genesis 6:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਸ਼ਤੀ ਲਈ ਇਸ ਦੀ ਛੱਤ ਤੋਂ 18 ਇੰਚ ਹੇਠਾਂ ਇੱਕ ਖਿੜਕੀ ਬਣਾ। ਕਿਸ਼ਤੀ ਦੇ ਇੱਕ ਪਾਸੇ ਵੱਲ ਦਰਵਾਜ਼ਾ ਰੱਖੀਂ। ਕਿਸ਼ਤੀ ਦਿਆਂ ਤਿੰਨ ਮੰਜ਼ਲਾਂ ਹੋਣ; ਉੱਪਰਲੀ ਮੰਜ਼ਿਲ, ਵਿੱਚਕਾਰਲੀ ਮੰਜ਼ਿਲ ਅਤੇ ਹੇਠਲੀ ਮੰਜ਼ਿਲ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਇੱਕ ਮੋਘ ਕਿਸ਼ਤੀ ਲਈ ਬਣਾਈ ਅਰ ਇੱਕ ਹੱਥ ਉਪਰੋਂ ਉਹ ਨੂੰ ਸੰਪੂਰਨ ਕਰੀਂ ਅਤੇ ਕਿਸ਼ਤੀ ਦੇ ਬੂਹੇ ਨੂੰ ਉਹ ਦੇ ਇੱਕ ਪਾਸੇ ਵਿੱਚ ਰੱਖੀ ਅਤੇ ਇੱਕ ਮਜਲੀ ਅਰ ਦੁਹਾਸਮੀਂ ਸਗੋਂ ਤਿਹਾਸਮੀਂ ਬਣਾਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਕਿਸ਼ਤੀ ਵਿੱਚ ਇੱਕ ਖਿੜਕੀ ਬਣਾਈਂ ਅਤੇ ਉਸ ਦੇ ਇੱਕ ਹੱਥ ਉੱਪਰੋਂ ਉਸ ਦੀ ਛੱਤ ਬਣਾਈਂ ਅਤੇ ਕਿਸ਼ਤੀ ਦੇ ਇੱਕ ਪਾਸੇ ਇੱਕ ਦਰਵਾਜ਼ਾ ਬਣਾਈਂ ਅਤੇ ਉਸ ਦੀਆਂ ਤਿੰਨ ਮੰਜ਼ਲਾਂ ਬਣਾਈਂ।