Genesis 6:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੇ ਪੁੱਤਰਾਂ ਨੇ ਦੇਖਿਆ ਕਿ ਇਹ ਕੁੜੀਆਂ ਸੁੰਦਰ ਸਨ। ਇਸ ਲਈ ਪਰਮੇਸ਼ੁਰ ਦੇ ਪੁੱਤਰਾਂ ਨੇ ਆਪਣੀ ਚੁਣੀ ਹੋਈ ਕਿਸੇ ਵੀ ਕੁੜੀ ਨਾਲ ਸ਼ਾਦੀ ਕੀਤੀ। ਇਨ੍ਹਾਂ ਔਰਤਾਂ ਨੇ ਬੱਚਿਆਂ ਨੂੰ ਜਨਮ ਦਿੱਤਾ। ਉਸ ਸਮੇਂ ਦੌਰਾਨ ਅਤੇ ਬਾਅਦ ਵਿੱਚ, ਧਰਤੀ ਉੱਤੇ ਨੇਫ਼ਿਲੀਮ ਲੋਕ ਰਹਿੰਦੇ ਸਨ। ਉਹ ਮਸ਼ਹੂਰ ਲੋਕ ਸਨ। ਉਹ ਪੁਰਾਣੇ ਵੇਲਿਆਂ ਤੋਂ ਹੀ ਨਾਇੱਕ ਸਨ। ਫ਼ੇਰ ਯਹੋਵਾਹ ਨੇ ਆਖਿਆ, “ਲੋਕ ਤਾਂ ਸਿਰਫ਼ ਇਨਸਾਨ ਹਨ; ਮੈਂ ਆਪਣੇ ਆਤਮੇ ਨੂੰ ਉਨ੍ਹਾਂ ਖਾਤਿਰ ਸਦਾ ਲਈ ਪਰੇਸ਼ਾਨ ਨਹੀਂ ਕਰਾਂਗਾ। ਮੈਂ ਉਨ੍ਹਾਂ ਨੂੰ 120 ਵਰ੍ਹਿਆਂ ਦਾ ਜੀਵਨ ਦੇਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਰਮੇਸ਼ੁਰ ਦੇ ਪੁੱਤ੍ਰਾਂ ਨੇ ਆਦਮੀ ਦੀਆਂ ਧੀਆਂ ਨੂੰ ਵੇਖਿਆ ਭਈ ਓਹ ਸੋਹਣੀਆਂ ਹਨ ਤਦ ਉਨ੍ਹਾਂ ਨੇ ਆਪਣੇ ਲਈ ਸਾਰੀਆਂ ਚੁਣੀਆਂ ਹੋਈਆਂ ਵਿੱਚੋਂ ਤੀਵੀਂਆਂ ਕੀਤੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਰਮੇਸ਼ੁਰ ਦੇ ਪੁੱਤਰਾਂ ਨੇ ਮਨੁੱਖ ਦੀਆਂ ਧੀਆਂ ਨੂੰ ਵੇਖਿਆ ਕਿ ਉਹ ਸੋਹਣੀਆਂ ਹਨ, ਤਦ ਉਨ੍ਹਾਂ ਨੇ ਉਨ੍ਹਾਂ ਸਾਰੀਆਂ ਵਿੱਚੋਂ ਆਪਣੇ ਲਈ ਚੁਣ ਕੇ ਉਹਨਾਂ ਨਾਲ ਵਿਆਹ ਕਰ ਲਏ।