Genesis 6:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਵਾਹ ਨੇ ਆਖਿਆ, “ਮੈਂ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿਆਂਗਾ ਜਿਨ੍ਹਾਂ ਨੂੰ ਮੈਂ ਧਰਤੀ ਉੱਤੇ ਸਾਜਿਆ ਹੈ। ਮੈਂ ਹਰੇਕ ਵਿਅਕਤੀ, ਹਰੇਕ ਜਾਨਵਰ ਅਤੇ ਹਰ ਓਸ ਸ਼ੈਅ ਨੂੰ ਤਬਾਹ ਕਰ ਦਿਆਂਗਾ ਜਿਹੜੀ ਧਰਤੀ ਉੱਤੇ ਰੀਂਗਦੀ ਹੈ ਅਤੇ ਮੈਂ ਅਕਾਸ਼ ਦੇ ਵਿੱਚਲੇ ਸਾਰੇ ਪੰਛੀਆਂ ਨੂੰ ਤਬਾਹ ਕਰ ਦਿਆਂਗਾ ਕਿਉਂਕਿ ਮੈਂਨੂੰ ਅਫ਼ਸੋਸ ਹੈ ਕਿ ਮੈਂ ਉਨ੍ਹਾਂ ਦੀ ਸਾਜਨਾ ਕੀਤੀ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੋਵਾਹ ਨੇ ਆਖਿਆ, ਮੈਂ ਆਦਮੀ ਨੂੰ ਜਿਹ ਨੂੰ ਮੈਂ ਉਤਪਤ ਕੀਤਾ ਹਾਂ, ਆਦਮੀ ਨੂੰ, ਡੰਗਰ ਨੂੰ, ਘਿੱਸਰਨ ਵਾਲੇ ਨੂੰ ਅਰ ਅਕਾਸ਼ ਦੇ ਪੰਛੀ ਨੂੰ ਵੀ ਜ਼ਮੀਨ ਦੇ ਉੱਤੋਂ ਮਿਟਾ ਦਿਆਂਗਾਂ ਕਿਉਂਜੋ ਮੈਨੂੰ ਉਨ੍ਹਾਂ ਦੇ ਬਣਾਉਣ ਤੋਂ ਰੰਜ ਹੋਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਆਖਿਆ, ਮੈਂ ਆਦਮੀ ਨੂੰ ਜਿਸ ਦੀ ਮੈਂ ਰਚਨਾ ਕੀਤੀ, ਹੈ, ਆਦਮੀ, ਡੰਗਰ, ਘਿੱਸਰਨ ਵਾਲੇ ਅਤੇ ਅਕਾਸ਼ ਦੇ ਪੰਛੀਆਂ ਨੂੰ ਵੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ, ਕਿਉਂ ਜੋ ਮੈਂ ਉਨ੍ਹਾਂ ਨੂੰ ਬਣਾ ਕੇ ਪਛਤਾਉਂਦਾ ਹਾਂ।