Genesis 8:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਇਨ੍ਹਾਂ ਬਲੀਆਂ ਦੀ ਸੁਗੰਧ ਲਈ ਅਤੇ ਇਸ ਨਾਲ ਪ੍ਰਸੰਨ ਹੋ ਗਿਆ। ਯਹੋਵਾਹ ਨੇ ਮਨ ਵਿੱਚ ਆਖਿਆ, “ਮੈਂ ਫ਼ੇਰ ਕਦੇ ਵੀ ਲੋਕਾਂ ਨੂੰ ਸਜ਼ਾ ਦੇਣ ਲਈ ਧਰਤੀ ਨੂੰ ਸਰਾਪ ਨਹੀਂ ਦੇਵਾਂਗਾ। ਜਵਾਨੀ ਵੇਲੇ ਤੋਂ ਲੋਕ ਮੰਦੇ ਹੁੰਦੇ ਹਨ। ਇਸ ਲਈ ਮੈਂ ਫ਼ੇਰ ਕਦੇ ਵੀ ਧਰਤੀ ਉੱਤੇ ਰਹਿਣ ਵਾਲੇ ਜੀਵਾਂ ਨੂੰ ਇਸ ਤਰ੍ਹਾਂ ਤਬਾਹ ਨਹੀਂ ਕਰਾਂਗਾ ਜਿਵੇਂ ਹੁਣੇ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਨੇ ਉਹ ਸੁਗੰਧ ਸੁੰਘੀ ਸੋ ਯਹੋਵਾਹ ਨੇ ਆਪਣੇ ਮਨ ਵਿੱਚ ਆਖਿਆ,ਮੈਂ ਫੇਰ ਕਦੀ ਜ਼ਮੀਨ ਨੂੰ ਆਦਮੀ ਦੇ ਕਾਰਨ ਸਰਾਪ ਨਹੀਂ ਦਿਆਂਗਾ ਭਾਵੇਂ ਆਦਮੀ ਦੇ ਮਨ ਦੀ ਭਾਵਨਾ ਉਸ ਦੀ ਜਵਾਨੀ ਤੋਂ ਬੁਰੀ ਹੀ ਹੈ ਅਤੇ ਮੈਂ ਫੇਰ ਕਦੀ ਸਰਬੱਤ ਜੀਆਂ ਨੂੰ ਨਹੀਂ ਮਾਰਾਂਗਾ ਜਿਵੇਂ ਮੈਂ ਹੁਣ ਕੀਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਉਸ ਸੁਖਦਾਇਕ ਸੁਗੰਧੀ ਨੂੰ ਲਿਆ ਅਤੇ ਆਪਣੇ ਮਨ ਵਿੱਚ ਆਖਿਆ, ਮੈਂ ਫੇਰ ਕਦੀ ਧਰਤੀ ਨੂੰ ਮਨੁੱਖ ਦੇ ਕਾਰਨ ਸਰਾਪ ਨਹੀਂ ਦਿਆਂਗਾ ਭਾਵੇਂ ਮਨੁੱਖ ਦੇ ਮਨ ਦੀ ਭਾਵਨਾ ਮੁੱਢੋਂ ਹੀ ਬੁਰੀ ਹੈ ਅਤੇ ਮੈਂ ਫੇਰ ਕਦੀ ਸਾਰੇ ਪ੍ਰਾਣੀਆਂ ਨੂੰ ਨਾਸ ਨਾ ਕਰਾਂਗਾ ਜਿਵੇਂ ਮੈਂ ਹੁਣ ਕੀਤਾ ਹੈ।