Genesis 9:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੀਆਂ ਜ਼ਿੰਦਗੀਆਂ ਲਈ ਤੁਹਾਡੇ ਖੂਨ ਦੀ ਮੰਗ ਕਰਾਂਗਾ। ਮਤਲਬ ਇਹ ਕਿ, ਮੈਂ ਕਿਸੇ ਵੀ ਉਸ ਜਾਨਵਰ ਦੀ ਜਾਨ ਦੀ ਮੰਗ ਕਰਾਂਗਾ ਜਿਹੜਾ ਕਿਸੇ ਬੰਦੇ ਨੂੰ ਮਾਰੇਗਾ ਅਤੇ ਮੈਂ ਕਿਸੇ ਵੀ ਓਸ ਬੰਦੇ ਦੀ ਜਾਨ ਦੀ ਮੰਗ ਕਰਾਂਗਾ ਜਿਹੜਾ ਕਿਸੇ ਹੋਰ ਆਦਮੀ ਦੀ ਜਾਨ ਲਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਜ਼ਰੂਰ ਤੁਹਾਡੀਆਂ ਜਾਨਾਂ ਦੇ ਲਹੂ ਦਾ ਬਦਲਾ ਲਵਾਂਗਾ ਹਰ ਇੱਕ ਜੰਗਲੀ ਜਾਨਵਰ ਤੋਂ ਮੈਂ ਬਦਲਾ ਲਵਾਂਗਾ ਅਤੇ ਆਦਮੀ ਦੇ ਹੱਥੀਂ ਅਰਥਾਤ ਹਰ ਮਨੁੱਖ ਦੇ ਭਰਾ ਦੇ ਹੱਥੀਂ ਮੈਂ ਆਦਮੀ ਦੀ ਜਾਨ ਦਾ ਬਦਲਾ ਲਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਜ਼ਰੂਰ ਹੀ ਤੁਹਾਡੇ ਲਹੂ ਅਰਥਾਤ ਪ੍ਰਾਣ ਦਾ ਬਦਲਾ ਲਵਾਂਗਾ, ਹਰ ਇੱਕ ਜੰਗਲੀ ਜਾਨਵਰ ਅਤੇ ਮਨੁੱਖ ਦੋਵਾਂ ਤੋਂ ਉਸ ਦਾ ਬਦਲਾ ਲਵਾਂਗਾ ਅਤੇ ਹਰੇਕ ਮਨੁੱਖ ਦੀ ਜਾਨ ਦਾ ਬਦਲਾ ਮੈਂ ਉਸ ਦੇ ਭਰਾ ਤੋਂ ਲਵਾਂਗਾ।