Habakkuk 1:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਹਬੱਕੂਕ ਨੇ ਆਖਿਆ, “ਹੇ ਯਹੋਵਾਹ, ਤੂੰ ਮਹਾਨ ਹੈਂ! ਸਿਰਫ਼ ਤੂੰ ਹੀ ਮੇਰਾ ਪਵਿੱਤਰ ਪਰਮੇਸ਼ੁਰ ਹੈਂ, ਜੋ ਆਦਿ ਤੋਂ ਹੈਂ। ਸੱਚਮੁੱਚ, ਅਸੀਂ ਨਹੀਂ ਮਰਾਂਗੇ। ਹੇ ਯਹੋਵਾਹ, ਤੂੰ ਨਿਆਂ ਤੇ ਅਮਨ ਕਰਨ ਲਈ ਚਾਲਡੀਨਾਂ ਨੂੰ ਸਾਜਿਆ। ਸਾਡੀਏ ਚੱਟਾਨੇ, ਤੂੰ ਉਨ੍ਹਾਂ ਨੂੰ ਸ਼ਜਾ ਦੇਣ ਲਈ ਸਾਜਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੂੰ ਆਦ ਤੋਂ ਨਹੀਂ, ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੇਰੇ ਪਵਿੱਤਰ ਪੁਰਖॽ ਅਸੀਂ ਨਹੀਂ ਮਰਾਂਗੇ। ਹੇ ਯਹੋਵਾਹ, ਤੈਂ ਓਹਨਾਂ ਨੂੰ ਨਿਆਉਂ ਲਈ ਠਹਿਰਾਇਆ ਹੈ, ਅਤੇ ਹੇ ਚਟਾਨ, ਤੈਂ ਓਹਨਾਂ ਨੂੰ ਸੁਧਾਰਨ ਲਈ ਥਾਪਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪ੍ਰਭੂ ਯਹੋਵਾਹ, ਹੇ ਮੇਰੇ ਪਵਿੱਤਰ ਪਰਮੇਸ਼ੁਰ, ਕੀ ਤੂੰ ਸਦੀਪਕ ਕਾਲ ਤੋਂ ਨਹੀਂ ਹੈਂ? ਇਸ ਕਾਰਨ ਅਸੀਂ ਨਹੀਂ ਮਰਾਂਗੇ। ਹੇ ਯਹੋਵਾਹ, ਤੂੰ ਉਹਨਾਂ ਨੂੰ ਨਿਆਂ ਕਰਨ ਲਈ ਠਹਿਰਾਇਆ ਹੈ ਅਤੇ ਹੇ ਚੱਟਾਨ, ਤੂੰ ਉਹਨਾਂ ਨੂੰ ਸਜ਼ਾ ਦੇਣ ਲਈ ਨਿਯੁਕਤ ਕੀਤਾ ਹੈ।