Habakkuk 2:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਲਬਾਨੋਨ ਵਿੱਚ ਬੜੇ ਲੋਕਾਂ ਨੂੰ ਦੁੱਖ ਦਿੱਤਾ ਅਤੇ ਉੱਥੋਂ ਬਹੁਤ ਸਾਰੇ ਪਸ਼ੂ ਚੋਰੀ ਕੀਤੇ ਸੋ ਉਨ੍ਹਾਂ ਸਾਰਿਆਂ ਕਾਰਣ ਤੈਨੂੰ ਭੈਭੀਤ ਕੀਤਾ ਜਾਵੇਗਾ ਅਤੇ ਜੋ ਭੈੜ ਤੂੰ ਉਸ ਦੇਸ ਨਾਲ ਕੀਤਾ ਉਸਦੀ ਸਜ਼ਾ ਤੈਨੂੰ ਮਿਲੇਗੀ। ਤੂੰ ਇਸ ਕਾਰਣ ਘਬਰਾਵੇਂਗਾ ਕਿਉਂ ਕਿ ਤੂੰ ਉਨ੍ਹਾਂ ਸ਼ਹਿਰਾਂ ਤੇ ਉੱਥੋਂ ਦੇ ਵਾਸੀਆਂ ਨਾਲ ਮੰਦੇ ਕੰਮ ਕੀਤੇ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਜ਼ੁਲਮ ਜਿਹੜਾ ਲਬਾਨੋਨ ਨਾਲ ਹੋਇਆ ਤੈਨੂੰ ਕੱਜੇਗਾ, ਨਾਲੇ ਡੰਗਰਾਂ ਦੀ ਬਰਬਾਦੀ ਓਹਨਾਂ ਨੂੰ ਡਰਾਵੇਗੀ ਆਦਮੀਆਂ ਦੇ ਲਹੂ ਅਤੇ ਉਸ ਜ਼ੁਲਮ ਦੇ ਕਾਰਨ, ਜਿਹੜਾ ਦੇਸ, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਹੋਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਜ਼ੁਲਮ ਜਿਹੜਾ ਤੂੰ ਲਬਾਨੋਨ ਨਾਲ ਕੀਤਾ, ਤੈਨੂੰ ਢੱਕ ਲਵੇਗਾ ਅਤੇ ਉੱਥੋਂ ਦੇ ਪਸ਼ੂਆਂ ਉੱਤੇ ਕੀਤੀ ਹੋਈ ਬਰਬਾਦੀ, ਜਿਸਨੇ ਉਨ੍ਹਾਂ ਨੂੰ ਡਰਾਇਆ ਤੇਰੇ ਉੱਤੇ ਆ ਪਵੇਗੀ, ਇਹ ਮਨੁੱਖਾਂ ਦਾ ਲਹੂ ਵਹਾਉਣ ਅਤੇ ਉਸ ਜ਼ੁਲਮ ਦੇ ਕਾਰਨ ਹੋਵੇਗਾ, ਜਿਹੜਾ ਇਸ ਦੇਸ਼, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਹੋਇਆ।