Habakkuk 3:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਇਹ ਕਬਾ ਸੁਣੀ, ਮੈਂ ਕੰਬ ਉੱਠਿਆ ਮੈਂ ਉੱਚੀ ਦੀ ਸੀਟੀ ਮਾਰੀ ਅਤੇ ਆਪਣੀਆਂ ਹੱਡੀਆਂ ਵਿੱਚ ਕਮਜੋਰੀ ਮਹਿਸੂਸ ਕੀਤੀ। ਮੈਂ ਓੱਥੇ ਕੰਬਦਾ ਹੋਇਆ ਇੰਝ ਹੀ ਖਲੋ ਗਿਆ। ਇਸ ਲਈ ਮੈਂ ਤਬਾਹੀ ਦੇ ਦਿਨ ਵੀ ਇਤਮਿਨਾਨ ਨਾਲ ਉਡੀਕ ਕਰਾਂਗਾ ਜਦੋਂ ਉਹ ਲੋਕਾਂ ਤੇ ਹਮਲਾ ਕਰਨ ਲਈ ਆਵਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਸੁਣਿਆ ਅਤੇ ਮੇਰਾ ਕਾਲਜਾ ਕੰਬਣ ਲੱਗਾ, ਉਸ ਅਵਾਜ਼ ਤੋਂ ਮੇਰੀਆਂ ਬੁੱਲ੍ਹੀਆਂ ਥਰਥਰਾਈਆਂ, ਵਿਸਾਂਧ ਮੇਰੀਆਂ ਹੱਡੀਆਂ ਵਿੱਚ ਆਈ, ਮੈਂ ਆਪਣੇ ਥਾਂ ਤੇ ਕੰਬਦਾ ਹਾਂ, ਕਿਉਂ ਜੋ ਮੈਂ ਅਰਾਮ ਨਾਲ ਬਿਪਤਾ ਦੇ ਦਿਨ ਨੂੰ ਤੱਕਾਗਾਂ, ਭਈ ਉਹ ਓਹਨਾਂ ਲੋਕਾਂ ਉੱਤੇ ਆਵੇ, ਜੋ ਸਾਡੇ ਉੱਤੇ ਚੜ੍ਹਾਈ ਕਰਦੇ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਸੁਣਿਆ ਅਤੇ ਮੇਰਾ ਕਾਲਜਾ ਕੰਬਣ ਲੱਗਾ, ਉਸ ਦੀ ਅਵਾਜ਼ ਤੋਂ ਮੇਰੇ ਬੁੱਲ੍ਹ ਥਰਥਰਾ ਗਏ, ਮੇਰੀਆਂ ਹੱਡੀਆਂ ਸੜਨ ਲੱਗੀਆਂ, ਮੈਂ ਆਪਣੇ ਸਥਾਨ ਤੇ ਖੜ੍ਹਾ-ਖੜ੍ਹਾ ਕੰਬਣ ਲੱਗਾ, ਇਸ ਲਈ ਮੈਂ ਅਰਾਮ ਨਾਲ ਬਿਪਤਾ ਦੇ ਦਿਨ ਨੂੰ ਉਡੀਕਾਂਗਾ, ਜੋ ਉਹ ਉਹਨਾਂ ਲੋਕਾਂ ਉੱਤੇ ਆਵੇ, ਜੋ ਸਾਡੇ ਉੱਤੇ ਚੜ੍ਹਾਈ ਕਰਦੇ ਹਨ।