Habakkuk 3:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ, ਮੈਂ ਤੇਰੇ ਬਾਰੇ ਖਬਰਾਂ ਸੁਣੀਆਂ ਹਨ। ਹੇ ਯਹੋਵਾਹ, ਤੇਰੇ ਅਤੀਤ ’ਚ ਕੀਤੇ ਕੰਮਾਂ ਤੇ ਮੈਂ ਹੈਰਾਨ ਹਾਂ। ਤੇ ਹੁਣ ਮੈਨੂੰ ਉਮੀਦ ਹੈ ਕਿ ਤੂੰ ਸਾਡੇ ਸਮਿਆਂ ਵਿੱਚ ਵੀ ਮਹਾਨ ਕਾਰਜ ਕਰੇਂਗਾ। ਉਨ੍ਹਾਂ ਗੱਲਾਂ ਨੂੰ ਸਾਡੇ ਸਮਿਆਂ ਵਿੱਚ ਵਾਪਰਨ ਦੇ। ਪਰ ਆਪਣੇ ਆਵੇਸ਼ ਵਿੱਚ, ਸਾਡੇ ਤੇ ਰਹਿਮ ਕਰਨਾ ਯਾਦ ਰੱਖੀਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੈਂ ਤੇਰੇ ਵਿਖੇ ਅਵਾਈ ਸੁਣੀ, ਮੈਂ ਡਰ ਗਿਆ। ਹੇ ਯਹੋਵਾਹ, ਵਰ੍ਹਿਆਂ ਦੇ ਵਿਚਕਾਰ ਆਪਣਾ ਕੰਮ ਬਹਾਲ ਕਰ, ਵਰ੍ਹਿਆਂ ਦੇ ਵਿਚਕਾਰ ਉਹ ਨੂੰ ਪਰਗਟ ਕਰ, ਰੋਹ ਵਿੱਚ ਰਹਮ ਨੂੰ ਚੇਤੇ ਕਰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਮੈਂ ਤੇਰੀ ਪ੍ਰਸਿੱਧੀ ਦੇ ਵਿਖੇ ਸੁਣਿਆ, ਅਤੇ ਡਰ ਗਿਆ। ਹੇ ਯਹੋਵਾਹ, ਵਰਤਮਾਨ ਸਮਿਆਂ ਵਿੱਚ ਆਪਣਾ ਕੰਮ ਬਹਾਲ ਕਰ, ਸਾਡੇ ਸਮੇਂ ਵਿੱਚ ਉਹ ਨੂੰ ਪ੍ਰਗਟ ਕਰ, ਆਪਣੇ ਕ੍ਰੋਧ ਵਿੱਚ ਵੀ ਦਯਾ ਨੂੰ ਯਾਦ ਰੱਖ!