Hebrews 1:13 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਪਰਮੇਸ਼ੁਰ ਨੇ ਇਹ ਕਦੇ ਵੀ ਆਪਣੇ ਕਿਸੇ ਵੀ ਦੂਤ ਨੂੰ ਨਹੀਂ ਆਖਿਆ: “ਉਦੋਂ ਤੱਕ ਮੇਰੇ ਸੱਜੇ ਪਾਸੇ ਬੈਠ ਜਦੋਂ ਤੱਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਨਿਯੰਤ੍ਰਣ ਹੇਠਾਂ ਨਾ ਕਰ ਦੇਵਾਂ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਨੇ ਕਿਸ ਸਵਰਗਦੂਤ ਨੂੰ ਕਦੋਂ ਕਿਹਾ, “ਮੇਰੇ ਸੱਜੇ ਪਾਸੇ ਬੈਠੋ ਜਦੋਂ ਤੱਕ ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੇ ਪੈਰ ਰੱਖਣ ਦੀ ਚੌਂਕੀ ਨਹੀਂ ਬਣਾਓਦਾ?”
Punjabi Bible 2016 - ਪਵਿੱਤਰ ਬਾਈਬਲ O.V.
ਪਰ ਦੂਤਾਂ ਵਿੱਚੋਂ ਕਿਹ ਦੇ ਵਿਖੇ ਉਹ ਨੇ ਕਦੇ ਆਖਿਆ ਹੈ, - ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੀਕੁਰ ਮੈਂ ਤੇਰੇ ਵੈਰਿਆਂ ਨੂੰ, ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂॽ।। ਭਲਾ, ਓਹ ਸੱਭੇ ਸੇਵਾ ਕਰਨ ਵਾਲੇ ਆਤਮੇ ਨਹੀਂ ਜਿਹੜੇ ਮੁਕਤੀ ਦਾ ਵਿਰਸਾ ਪਾਉਣ ਵਾਲਿਆਂ ਦੀ ਸੇਵਾ ਲਈ ਘੱਲੇ ਜਾਂਦੇ ਹਨ।।
Punjabi ERV
ਅਤੇ ਪਰਮੇਸ਼ੁਰ ਨੇ ਇਹ ਕਦੇ ਵੀ ਆਪਣੇ ਕਿਸੇ ਵੀ ਦੂਤ ਨੂੰ ਨਹੀਂ ਆਖਿਆ; “ਉਦੋਂ ਤੱਕ ਮੇਰੇ ਸੱਜੇ ਪਾਸੇ ਬੈਠ ਜਦੋਂ ਤੱਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਨਿਯਂਤ੍ਰਣ ਹੇਠਾਂ ਨਾ ਕਰ ਦੇਵਾਂ।” ਜ਼ਬੂਰ 110:1
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਦੂਤਾਂ ਵਿੱਚੋਂ ਕਿਸ ਦੇ ਬਾਰੇ ਉਹ ਨੇ ਕਦੇ ਆਖਿਆ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਬਣਾ ਦੇਵਾਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوس فرِشتیاں وِچوں کِنوں کَدے آکھیا پئی تُوں میرے سَجّے ہتّھ بَہہ جا جد تِیکر مَیں تیرے وَیرِیاں نُوں تیرے پیراں دی چَوکی نا بناواں؟
Punjabi Standard Bible (Punjabi Standard Bible) 2023
ਫਿਰ ਉਸ ਨੇ ਸਵਰਗਦੂਤਾਂ ਵਿੱਚੋਂ ਕਿਸ ਨੂੰ ਕਦੇ ਇਹ ਕਿਹਾ: ਮੇਰੇ ਸੱਜੇ ਹੱਥ ਬੈਠ ਜਦੋਂ ਤੱਕ ਕਿ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਦੀ ਚੌਂਕੀ ਨਾ ਬਣਾ ਦਿਆਂ?