Hebrews 1:2 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਹੁਣ ਇਨ੍ਹਾਂ ਆਖਰੀ ਦਿਨਾਂ ਵਿੱਚ ਪਰਮੇਸ਼ੁਰ ਨੇ ਫ਼ੇਰ ਸਾਡੇ ਨਾਲ ਗੱਲ ਕੀਤੀ ਹੈ। ਪਰਮੇਸ਼ੁਰ ਨੇ ਸਾਡੇ ਨਾਲ ਅਪਣੇ ਪੁੱਤਰ ਰਾਹੀਂ ਗੱਲ ਕੀਤੀ ਹੈ। ਪਰਮੇਸ਼ੁਰ ਨੇ ਸਾਰੀ ਦੁਨੀਆਂ ਆਪਣੇ ਪੁੱਤਰ ਰਾਹੀਂ ਸਾਜੀ। ਪਰਮੇਸ਼ੁਰ ਨੇ ਇਸ ਨੂੰ ਆਪਣੇ ਪੁੱਤਰ ਰਾਹੀਂ ਸਾਜਿਆ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸਾਰੀਆਂ ਚੀਜ਼ਾਂ ਦਾ ਉੱਤਰਾਧਿਕਾਰੀ ਹੋਣ ਲਈ ਚੁਣਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਇਨ੍ਹਾਂ ਆਖਰੀ ਦਿਨਾਂ ਵਿੱਚ ਪਰਮੇਸ਼ਵਰ ਨੇ ਸਾਡੇ ਨਾਲ ਆਪਣੇ ਪੁੱਤਰ ਦੁਆਰਾ ਗੱਲ ਕੀਤੀ, ਜਿਸਨੂੰ ਉਸਨੇ ਸਾਰੀਆਂ ਚੀਜ਼ਾਂ ਦਾ ਵਾਰਸ ਨਿਯੁਕਤ ਕੀਤਾ ਅਤੇ ਜਿਸ ਦੁਆਰਾ ਉਸਨੇ ਸੰਸਾਰ ਨੂੰ ਬਣਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤ੍ਰ ਦੇ ਰਾਹੀਂ ਗੱਲ ਕੀਤੀ ਜਿਹ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਸ ਬਣਾਇਆ ਅਤੇ ਓਸੇ ਦੇ ਵਸੀਲੇ ਉਹ ਨੇ ਜਹਾਨ ਵੀ ਰਚੇ
Punjabi ERV
ਅਤੇ ਹੁਣ ਇਨ੍ਹਾਂ ਆਖਰੀ ਦਿਨਾਂ ਵਿੱਚ ਪਰਮੇਸ਼ੁਰ ਨੇ ਫ਼ੇਰ ਸਾਡੇ ਨਾਲ ਗੱਲ ਕੀਤੀ ਹੈ। ਪਰਮੇਸ਼ੁਰ ਨੇ ਸਾਡੇ ਨਾਲ ਅਪਣੇ ਪੁੱਤਰ ਰਾਹੀਂ ਗੱਲ ਕੀਤੀ ਹੈ। ਪਰਮੇਸ਼ੁਰ ਨੇ ਸਾਰੀ ਦੁਨੀਆਂ ਆਪਣੇ ਪੁੱਤਰ ਰਾਹੀਂ ਸਾਜੀ। ਪਰਮੇਸ਼ੁਰ ਨੇ ਇਸਨੂੰ ਆਪਣੇ ਪੁੱਤਰ ਰਹੀਂ ਸਾਜਿਆ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸਾਰੀਆਂ ਚੀਜ਼ਾਂ ਦਾ ਉੱਤਰਾਧਿਕਾਰੀ ਹੋਣ ਲਈ ਚੁਣਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਿਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہناں اخِیری دِناں وِچ ساڈے نال پُتر دی راہِیں بولیا۔ جِہنُوں اوس سارِیاں شیواں دا وارث بنایا۔ تے اوہدی راہِیں اوہنے جہان وی بنائے۔
Punjabi Standard Bible (Punjabi Standard Bible) 2023
ਪਰ ਇਨ੍ਹਾਂ ਆਖਰੀ ਦਿਨਾਂ ਵਿੱਚ ਉਸ ਨੇ ਸਾਡੇ ਨਾਲ ਆਪਣੇ ਪੁੱਤਰ ਦੇ ਰਾਹੀਂ ਗੱਲ ਕੀਤੀ ਜਿਸ ਨੂੰ ਉਸ ਨੇ ਸਭਨਾਂ ਵਸਤਾਂ ਦਾ ਵਾਰਸ ਠਹਿਰਾਇਆ ਅਤੇ ਜਿਸ ਦੇ ਦੁਆਰਾ ਉਸ ਨੇ ਸ੍ਰਿਸ਼ਟੀ ਦੀ ਵੀ ਰਚਨਾ ਕੀਤੀ।