Hebrews 1:3 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪੁੱਤਰ ਪਰਮੇਸ਼ੁਰ ਦੀ ਮਹਿਮਾ ਨੂੰ ਦਰਸ਼ਾਉਂਦਾ ਹੈ। ਉਹ ਪਰਮੇਸ਼ੁਰ ਦੇ ਸੁਭਾ ਦੀ ਸੰਪੂਰਣ ਨਕਲ ਹੈ। ਪੁੱਤਰ ਆਪਣੇ ਸ਼ਕਤੀ ਸ਼ਾਲੀ ਆਦੇਸ਼ ਰਾਹੀਂ ਹਰ ਚੀਜ਼ ਨੂੰ ਬੰਨ੍ਹ ਕੇ ਰੱਖਦਾ ਹੈ। ਪੁੱਤਰ ਨੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਸਾਫ਼ ਕਰ ਦਿੱਤਾ। ਫ਼ੇਰ ਉਹ ਸਵਰਗ ਵਿੱਚ ਰਹਿਣ ਵਾਲੇ ਮਹਾਂ ਪੁਰੱਖ ਦੇ ਸੱਜੇ ਹੱਥ ਬੈਠ ਗਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪੁੱਤਰ ਹੀ ਪਰਮੇਸ਼ਵਰ ਦੀ ਮਹਿਮਾ ਦੀ ਰੌਸ਼ਨੀ ਅਤੇ ਉਸਦੇ ਵਜੂਦ ਦਾ ਸਹੀ ਵਰਣਨ ਹੈ, ਉਸਨੇ ਸ਼ਕਤੀਸ਼ਾਲੀ ਸ਼ਬਦ ਦੁਆਰਾ ਸਾਰੀਆਂ ਚੀਜ਼ਾਂ ਨੂੰ ਕਾਇਮ ਰੱਖਦਾ ਹੈ। ਜਦੋਂ ਉਸਨੇ ਪਾਪਾਂ ਲਈ ਸ਼ੁੱਧਤਾ ਪ੍ਰਦਾਨ ਕੀਤੀ, ਉਹ ਸਵਰਗ ਵਿੱਚ ਮਹਿਮਾ ਨਾਲ ਭਰੇ ਹੋਏ ਪਰਮੇਸ਼ਵਰ ਦੇ ਸੱਜੇ ਹੱਥ ਬੈਠ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਉਸ ਦੇ ਤੇਜ ਦਾ ਪਿਰਤ ਬਿੰਬ ਅਤੇ ਉਸ ਦੀ ਜ਼ਾਤ ਦਾ ਨਕਸ਼ ਹੋ ਕੇ ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸਮ੍ਹਾਲ ਕੇ ਅਰ ਪਾਪਾਂ ਨੂੰ ਸਾਫ਼ ਕਰ ਕੇ ਪਰਮ ਧਾਮ ਵਿੱਚ ਸ੍ਰੀ ਵਾਹਗੁਰੂ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ
Punjabi ERV
ਪੁੱਤਰ ਪਰਮੇਸ਼ੁਰ ਦੀ ਮਹਿਮਾ ਨੂੰ ਦਰਸ਼ਾਉਂਦਾ ਹੈ। ਉਹ ਪਰਮੇਸ਼ੁਰ ਦੇ ਸੁਭਾ ਦੀ ਸੰਪੂਰਣ ਨਕਲ ਹੈ। ਪੁੱਤਰ ਆਪਣੇ ਸ਼ਕਤੀਸ਼ਾਲੀ ਆਦੇਸ਼ ਰਾਹੀਂ ਹਰ ਚੀਜ਼ ਨੂੰ ਬੰਨ੍ਹਕੇ ਰਖਦਾ ਹੈ। ਪੁੱਤਰ ਨੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਸਾਫ਼ ਕਰ ਦਿੱਤਾ। ਫ਼ੇਰ ਉਹ ਸਵਰਗ ਵਿੱਚ ਰਹਿਣ ਵਾਲੇ ਮਹਾਂ ਪੁਰਖ ਦੇ ਸੱਜੇ ਹੱਥ ਬੈਠ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ اوہدے جلال دا لشکارا تے اوہدی ذات دا ٹھپّہ ہو کے سارِیاں شیواں نُوں اپنی قُدرت دے کلام نال سمبھالدا اے۔ اوہ ساڈے گُناہاں نُوں دھو کے بلندی اُتّے جناب باری دے سَجّے پاسے جا بَیٹھا۔
Punjabi Standard Bible (Punjabi Standard Bible) 2023
ਉਹ ਪਰਮੇਸ਼ਰ ਦੀ ਮਹਿਮਾ ਦਾ ਪਰਕਾਸ਼ ਅਤੇ ਉਸ ਦੀ ਸ਼ਖਸੀਅਤ ਦਾ ਪ੍ਰਤਿਬਿੰਬ ਹੈ ਅਤੇ ਆਪਣੀ ਸਮਰੱਥਾ ਦੇ ਵਚਨ ਦੁਆਰਾ ਸਭਨਾਂ ਵਸਤਾਂ ਨੂੰ ਸੰਭਾਲਦਾ ਹੈ। ਉਹ ਪਾਪਾਂ ਤੋਂ ਸ਼ੁੱਧਤਾ ਪ੍ਰਦਾਨ ਕਰਕੇ ਉਤਾਂਹ ਅੱਤ ਮਹਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ।