Hebrews 1:5 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਪਣੇ ਕਿਸੇ ਵੀ ਦੂਤ ਨੂੰ ਅਜਿਹੀਆਂ ਗੱਲਾਂ ਨਹੀਂ ਆਖੀਆਂ: “ਤੂੰ ਮੇਰਾ ਪੁੱਤਰ ਹੈਂ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ।” ਪਰਮੇਸ਼ੁਰ ਨੇ ਕਦੇ ਵੀ ਕਿਸੇ ਦੂਤ ਨੂੰ ਨਹੀਂ ਆਖਿਆ, “ਮੈਂ ਉਸਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤਰ ਬਣੇਗਾ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਪਰਮੇਸ਼ਵਰ ਨੇ ਕਦੀ ਸਵਰਗਦੂਤਾਂ ਵਿੱਚੋਂ ਕਿਸੇ ਨੂੰ ਇਹ ਕਿਹਾ ਸੀ ਕਿ, “ਤੂੰ ਮੇਰਾ ਪੁੱਤਰ ਹੈ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ?” ਅਤੇ ਫਿਰ, “ਮੈਂ ਉਸਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ?”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਦੂਤਾਂ ਵਿੱਚੋਂ ਪਰਮੇਸ਼ੁਰ ਨੇ ਕਿਹ ਨੂੰ ਕਦੇ ਆਖਿਆ, - ਤੂੰ ਮੇਰਾ ਪੁੱਤ੍ਰ ਹੈਂ, ਮੈਂ ਅੱਜ ਤੈਨੂੰ ਜਨਮ ਦੁਆਇਆ ਹੈ? ।। ਅਤੇ ਫੇਰ ਇਹ, - ਮੈਂ ਉਹ ਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤ੍ਰ ਹੋਵੇਗਾ।।
Punjabi ERV
ਪਰਮੇਸ਼ੁਰ ਨੇ ਆਪਣੇ ਕਿਸੇ ਵੀ ਦੂਤ ਨੂੰ ਅਜਿਹੀਆਂ ਗੱਲਾਂ ਨਹੀਂ ਆਖੀਆਂ; “ਤੂੰ ਮੇਰਾ ਪੁੱਤਰ ਹੈਂ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ।” ਜ਼ਬੂਰ 2:7 ਪਰਮੇਸ਼ੁਰ ਨੇ ਕਦੇ ਵੀ ਕਿਸੇ ਦੂਤ ਨੂੰ ਨਹੀਂ ਆਖਿਆ, “ਮੈਂ ਉਸਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤਰ ਬਣੇਗਾ।” 2 ਸਮੂਏਲ 7:14
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਦੂਤਾਂ ਵਿੱਚੋਂ ਪਰਮੇਸ਼ੁਰ ਨੇ ਕਿਸਨੂੰ ਕਦੇ ਆਖਿਆ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ?। ਅਤੇ ਫੇਰ, ਮੈਂ ਉਹ ਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤਰ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو فرِشتیاں وِچوں کدوں کِسے نُوں اوس آکھیا پئی تُوں میرا پُتر ایں۔ اَج تُوں مَیتھوں جمّیا ایں۔ تے فیر ایہہ وی پئی مَیں اوہدا باپ ہوواں گا تے اوہ میرا پُتر ہوئے گا۔
Punjabi Standard Bible (Punjabi Standard Bible) 2023
ਕਿਉਂਕਿ ਪਰਮੇਸ਼ਰ ਨੇ ਸਵਰਗਦੂਤਾਂ ਵਿੱਚੋਂ ਕਿਸ ਨੂੰ ਕਦੇ ਇਹ ਕਿਹਾ: ਤੂੰ ਮੇਰਾ ਪੁੱਤਰ ਹੈਂ; ਅੱਜ ਤੂੰ ਮੇਰੇ ਤੋਂ ਜਨਮਿਆ ਹੈਂ ਅਤੇ ਫੇਰ ਇਹ, ਮੈਂ ਉਸ ਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ?