Hebrews 1:9 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਉਸੇ ਨੂੰ ਪਿਆਰ ਕੀਤਾ ਜੋ ਸਹੀ ਹੈ ਅਤੇ ਉਸ ਨੂੰ ਨਫ਼ਰਤ ਕੀਤੀ ਜੋ ਗਲਤ ਹੈ। ਇਸੇ ਲਈ, ਪਰਮੇਸ਼ੁਰ ਨੇ, ਤੇਰੇ ਪਰਮੇਸ਼ੁਰ ਨੇ, ਤੈਨੂੰ ਤੇਰੇ ਸਾਥੀਆਂ ਨਾਲੋਂ ਵੱਧੇਰੇ ਆਨੰਦ ਦਿੱਤਾ ਹੈ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਧਰਮ ਨੂੰ ਪਿਆਰ ਕੀਤਾ ਹੈ ਅਤੇ ਦੁਸ਼ਟਤਾ ਨੂੰ ਨਫ਼ਰਤ ਕੀਤੀ ਹੈ; ਇਸ ਲਈ ਪਰਮੇਸ਼ਵਰ, ਤੁਹਾਡੇ ਪਰਮੇਸ਼ਵਰ, ਨੇ ਤੁਹਾਨੂੰ ਖੁਸ਼ੀ ਦੇ ਤੇਲ ਨਾਲ ਮਸਹ ਕਰਕੇ ਤੁਹਾਡੇ ਸਾਥੀਆਂ ਤੋਂ ਉੱਪਰ ਰੱਖਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਧਰਮ ਨਾਲ ਪ੍ਰੇਮ ਅਤੇ ਕੁਧਰਮ ਨਾਲ ਵੈਰ ਰੱਖਿਆ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।।
Punjabi ERV
ਤੂੰ ਉਸੇ ਨੂੰ ਪਿਆਰ ਕੀਤਾ ਜੋ ਸਹੀ ਹੈ ਅਤੇ ਉਸਨੂੰ ਨਫ਼ਰਤ ਕੀਤੀ ਜੋ ਗਲਤ ਹੈ। ਇਸੇ ਲਈ, ਪਰਮੇਸ਼ੁਰ ਨੇ, ਤੇਰੇ ਪਰਮੇਸ਼ੁਰ ਨੇ, ਤੈਨੂੰ ਤੇਰੇ ਸਾਥੀਆਂ ਨਾਲੋਂ ਵਧੇਰੇ ਆਨੰਦ ਦਿੱਤਾ ਹੈ।” ਜ਼ਬੂਰ 45:6-7
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਧਰਮ ਨਾਲ ਪਿਆਰ ਅਤੇ ਬਦੀ ਨਾਲ ਵੈਰ ਕੀਤਾ; ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُوں راستی نال پیار کِیتا تے بدکاری نال وَیر رکھیا۔ ایسے سبّب خُدا یعنی تیرے خُدا خُوشی دے تیل نال تیرے شریکاں نالوں تینُوں بُہتا مسَح کِیتا۔
Punjabi Standard Bible (Punjabi Standard Bible) 2023
ਤੂੰ ਧਾਰਮਿਕਤਾ ਨਾਲ ਪ੍ਰੇਮ ਕੀਤਾ ਅਤੇ ਕੁਧਰਮ ਨਾਲ ਘਿਰਣਾ ਕੀਤੀ; ਇਸੇ ਕਰਕੇ ਪਰਮੇਸ਼ਰ ਨੇ, ਤੇਰੇ ਪਰਮੇਸ਼ਰ ਨੇ ਤੈਨੂੰ ਤੇਰੇ ਸਾਥੀਆਂ ਨਾਲੋਂ ਵਧਕੇ ਅਨੰਦ ਦੇ ਤੇਲ ਨਾਲ ਮਸਹ ਕੀਤਾ।