Hebrews 10:1 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਰ੍ਹਾ ਸਾਨੂੰ ਭਵਿੱਖ ਵਿੱਚ ਆਉਣ ਵਾਲੀਆਂ ਚੰਗੀਆਂ ਗੱਲਾਂ ਦੀ ਇੱਕ ਧੁੰਦਲੀ ਜਿਹੀ ਤਸਵੀਰ ਦਿਖਾਉਂਦੀ ਹੈ। ਸ਼ਰ੍ਹਾਂ ਅਸਲੀ ਚੀਜ਼ਾਂ ਦੀ ਸੰਪੂਰਣ ਤਸਵੀਰ ਨਹੀਂ ਹੈ। ਸ਼ਰ੍ਹਾਂ ਲੋਕਾਂ ਨੂੰ ਹਰ ਸਾਲ ਉਹੀ ਬਲੀਆਂ ਚੜ੍ਹਾਉਣ ਲਈ ਆਖਦੀ ਹੈ। ਉਹ ਲੋਕ ਜਿਹੜੇ ਪਰਮੇਸ਼ੁਰ ਦੀ ਉਪਾਸਨਾ ਕਰਨ ਆਉਂਦੇ ਹਨ ਉਹੀ ਬਲੀਆਂ ਚੜ੍ਹਾਉਂਦੇ ਰਹਿੰਦੇ ਹਨ। ਪਰ ਸ਼ਰ੍ਹਾਂ ਉਨ੍ਹਾਂ ਲੋਕਾਂ ਨੂੰ ਕਦੇ ਵੀ ਸੰਪੂਰਣ ਨਹੀਂ ਬਣਾ ਸੱਕਦੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬਿਵਸਥਾ ਸਿਰਫ ਉਹਨਾਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੈ ਜੋ ਹੋ ਰਹੀਆਂ ਹਨ ਪਰ ਇਹਨਾਂ ਵਸਤਾਂ ਦਾ ਅਸਲੀ ਸਰੂਪ ਨਹੀਂ। ਇਸ ਕਾਰਨ ਇਹ ਕਦੇ ਵੀ, ਉਸੇ ਕੁਰਬਾਨੀਆਂ ਦੁਆਰਾ ਸਾਲ ਦਰ ਸਾਲ ਦੁਹਰਾਇਆ ਜਾ ਸਕਦਾ ਹੈ, ਉਹਨਾਂ ਨੂੰ ਸੰਪੂਰਨ ਨਹੀਂ ਬਣਾ ਸਕਦਾ ਜੋ ਅਰਾਧਨਾ ਦੇ ਨੇੜੇ ਆਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਰਾ ਜਿਹੜੀ ਆਉਣ ਵਾਲੀਆਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੀ ਹੈ ਪਰ ਉਨ੍ਹਾਂ ਵਸਤਾਂ ਦਾ ਅਸਲੀ ਸਰੂਪ ਨਹੀਂ, ਕੋਲ ਆਉਣ ਵਾਲਿਆਂ ਨੂੰ ਜਿਹੜੇ ਵਰਹੇ ਦੇ ਵਰਹੇ ਸਦਾ ਇੱਕੋ ਪਰਕਾਰ ਦੇ ਬਲੀਦਾਨ ਚੜ੍ਹਾਉਂਦੇ ਹਨ ਕਦੇ ਕਾਮਿਲ ਨਹੀਂ ਕਰ ਸੱਕਦੀ ਹੈ
Punjabi ERV
ਸ਼ਰ੍ਹਾ ਸਾਨੂੰ ਭਵਿਖ ਵਿੱਚ ਆਉਣ ਵਾਲੀਆਂ ਚੰਗੀਆਂ ਗੱਲਾਂ ਦੀ ਇੱਕ ਧੁਂਦਲੀ ਜਿਹੀ ਤਸਵੀਰ ਦਿਖਾਉਂਦੀ ਹੈ। ਸ਼ਰ੍ਹਾਂ ਅਸਲੀ ਚੀਜ਼ਾਂ ਦੀ ਸੰਪੂਰਣ ਤਸਵੀਰ ਨਹੀਂ ਹੈ। ਸ਼ਰ੍ਹਾਂ ਲੋਕਾਂ ਨੂੰ ਹਰ ਸਾਲ ਉਹੀ ਬਲੀਆਂ ਚਢ਼ਾਉਣ ਲਈ ਆਖਦੀ ਹੈ। ਉਹ ਲੋਕ ਜਿਹਡ਼ੇ ਪਰਮੇਸ਼ੁਰ ਦੀ ਉਪਾਸਨਾ ਕਰਨ ਆਉਂਦੇ ਹਨ ਉਹੀ ਬਲੀਆਂ ਚਢ਼ਾਉਂਦੇ ਰਹਿੰਦੇ ਹਨ। ਪਰ ਸ਼ਰ੍ਹਾਂ ਉਨ੍ਹਾਂ ਲੋਕਾਂ ਨੂੰ ਕਦੇ ਵੀ ਸੰਪੂਰਣ ਨਹੀਂ ਬਣਾ ਸਕਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿਵਸਥਾ ਜਿਹੜੀ ਆਉਣ ਵਾਲੀਆਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੀ ਹੈ ਪਰ ਉਨ੍ਹਾਂ ਵਸਤਾਂ ਦਾ ਅਸਲੀ ਸਰੂਪ ਨਹੀਂ, ਕੋਲ ਆਉਣ ਵਾਲਿਆਂ ਨੂੰ ਜਿਹੜੇ ਸਾਲੋ ਸਾਲ ਸਦਾ ਇੱਕੋ ਤਰ੍ਹਾਂ ਦੇ ਬਲੀਦਾਨ ਚੜ੍ਹਾਉਂਦੇ ਹਨ ਕਦੇ ਪਵਿੱਤਰ ਨਹੀਂ ਕਰ ਸਕਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو شریعت جیہڑی آؤن والیاں چَنگیاں شیواں دا پرچھاواں اے تے اوہناں شیواں دی اصلی صُورت نئیں کول آؤن والیاں نُوں کدی وی کامِل نئیں کر سکدی جیہڑے ہر ورھے کُھنجایاں بِناں اِکّو طرح دِیاں قُربانِیاں چاہڑدے نیں۔
Punjabi Standard Bible (Punjabi Standard Bible) 2023
ਬਿਵਸਥਾ ਵਿੱਚ ਤਾਂ ਕੇਵਲ ਆਉਣ ਵਾਲੀਆਂ ਉੱਤਮ ਵਸਤਾਂ ਦਾ ਪਰਛਾਵਾਂ ਹੈ, ਨਾ ਕਿ ਉਨ੍ਹਾਂ ਦਾ ਅਸਲ ਰੂਪ। ਇਸ ਲਈ ਬਿਵਸਥਾ ਆਪਣੇ ਕੋਲ ਆਉਣ ਵਾਲਿਆਂ ਨੂੰ ਜਿਹੜੇ ਹਰ ਸਾਲ ਲਗਾਤਾਰ ਇੱਕੋ ਤਰ੍ਹਾਂ ਦੇ ਬਲੀਦਾਨ ਚੜ੍ਹਾਉਂਦੇ ਹਨ, ਕਦੇ ਸਿੱਧ ਨਹੀਂ ਬਣਾ ਸਕਦੀ।