Hebrews 10:11 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਰੋਜ਼, ਜਾਜਕ ਖਲੋ ਕੇ ਆਪਣੀ ਧਾਰਮਿਕ ਸੇਵਾ ਅਦਾ ਕਰਦੇ ਹਨ ਅਤੇ ਉਹੀ ਬਲੀਆਂ ਬਾਰ-ਬਾਰ ਭੇਂਟ ਕਰਦੇ ਹਨ। ਪਰ ਉਹ ਬਲੀਆਂ ਕਦੇ ਵੀ ਪਾਪਾਂ ਨੂੰ ਦੂਰ ਨਹੀਂ ਕਰ ਸੱਕਦੀਆਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਰ ਇੱਕ ਦਿਨ ਜਾਜਕ ਖੜ੍ਹਾ ਹੁੰਦਾ ਹੈ ਅਤੇ ਆਪਣੇ ਧਾਰਮਿਕ ਫਰਜ਼ ਨਿਭਾਉਂਦਾ ਹੈ; ਬਾਰ-ਬਾਰ ਜਾਜਕ ਉਹੀ ਬਲੀਆਂ ਚੜ੍ਹਾਉਂਦਾ ਹੈ, ਜੋ ਕਦੇ ਵੀ ਪਾਪਾਂ ਨੂੰ ਦੂਰ ਨਹੀਂ ਲੈ ਜਾ ਸਕਦੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਰੇਕ ਜਾਜਕ ਨਿੱਤ ਖੜਾ ਹੋ ਕੇ ਉਪਾਸਨਾ ਕਰਦਾ ਹੈ ਅਤੇ ਇੱਕੋ ਪਰਕਾਰ ਦੇ ਬਲੀਦਾਨ ਜਿਹੜੇ ਪਾਪਾਂ ਨੂੰ ਕਦੇ ਲੈ ਜਾ ਨਹੀਂ ਸੱਕਦੇ ਵਾਰ ਵਾਰ ਚੜ੍ਹਾਉਂਦਾ ਹੈ
Punjabi ERV
ਹਰ ਰੋਜ਼, ਜਾਜਕ ਖਲੋਕੇ ਆਪਣੀ ਧਾਰਮਿਕ ਸੇਵਾ ਅਦਾ ਕਰਦੇ ਹਨ ਅਤੇ ਉਹੀ ਬਲੀਆਂ ਬਾਰ-ਬਾਰ ਭੇਂਟ ਕਰਦੇ ਹਨ। ਪਰ ਉਹ ਬਲੀਆਂ ਕਦੇ ਵੀ ਪਾਪਾਂ ਨੂੰ ਦੂਰ ਨਹੀਂ ਕਰ ਸਕਦੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਰੇਕ ਜਾਜਕ ਨਿੱਤ ਖੜ੍ਹਾ ਹੋ ਕੇ ਸੇਵਾ ਕਰਦਾ ਹੈ ਅਤੇ ਇੱਕੋ ਪ੍ਰਕਾਰ ਦੇ ਬਲੀਦਾਨ ਜਿਹੜੇ ਪਾਪਾਂ ਨੂੰ ਕਦੇ ਲੈ ਨਹੀਂ ਸਕਦੇ ਵਾਰ-ਵਾਰ ਚੜ੍ਹਾਉਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سارے کاہِن کھلو کے روز سیوا کر دے نیں۔ تے کِسے طرح دِیاں قُربانِیاں بڑی واری چاہڑدے نیں جیہڑیاں کدی وی گُناہ ہٹان جوگیاں نئیں۔
Punjabi Standard Bible (Punjabi Standard Bible) 2023
ਹਰੇਕ ਯਾਜਕ ਹਰ ਰੋਜ਼ ਸੇਵਾ ਕਰਨ ਅਤੇ ਬਾਰ-ਬਾਰ ਇੱਕੋ ਤਰ੍ਹਾਂ ਦੇ ਬਲੀਦਾਨ ਚੜ੍ਹਾਉਣ ਲਈ ਖੜ੍ਹਾ ਹੁੰਦਾ ਹੈ ਜੋ ਪਾਪਾਂ ਨੂੰ ਦੂਰ ਨਹੀਂ ਕਰ ਸਕਦੇ।