Hebrews 10:16 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਹੀ ਹੈ ਕਰਾਰ ਜਿਹੜਾ ਮੈਂ ਆਪਣੇ ਲੋਕਾਂ ਨਾਲ ਭਵਿੱਖ ਵਿੱਚ ਕਰਾਂਗਾ, ਪ੍ਰਭੂ ਆਖਦਾ ਹੈ। ਮੈਂ ਆਪਣੇ ਨੇਮ ਉਨ੍ਹਾਂ ਦੇ ਦਿਲਾਂ ਵਿੱਚ ਪਾਵਾਂਗਾ। ਮੈਂ ਇਨ੍ਹਾਂ ਨੂੰ ਉਨ੍ਹਾਂ ਦੇ ਮਨਾਂ ਵਿੱਚ ਲਿਖ ਦਿਆਂਗਾ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਹ ਵਾਚਾ ਹੈ ਜੋ ਮੈਂ ਉਸ ਸਮੇਂ ਤੋਂ ਬਾਅਦ ਉਹਨਾਂ ਨਾਲ ਕਰਾਂਗਾ, ਪ੍ਰਭੂ ਆਖਦਾ ਹੈ। ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਮੈਂ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਏਹ ਉਹ ਨੇਮ ਹੈ ਜਿਹੜਾ ਮੈਂ ਓਹਨਾਂ ਨਾਲ ਬੰਨ੍ਹਾਗਾਂ, ਉਨ੍ਹਾਂ ਦਿਨਾਂ ਦੇ ਮਗਰੋਂ, ਪ੍ਰਭੁ ਆਖਦਾ ਹੈ, - ਮੈਂ ਆਪਣੇ ਕਾਨੂੰਨ ਓਹਨਾਂ ਦਿਆਂ ਹਿਰਦਿਆਂ ਉੱਤੇ ਪਾਵਾਂਗਾ, ਅਤੇ ਓਹਨਾਂ ਦਿਆਂ ਮਨਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ,
Punjabi ERV
“ਇਹੀ ਹੈ ਕਰਾਰ ਜਿਹਡ਼ਾ ਮੈਂ ਆਪਣੇ ਲੋਕਾਂ ਨਾਲ ਭਵਿਖ ਵਿੱਚ ਕਰਾਂਗਾ, ਪ੍ਰਭੂ ਆਖਦਾ ਹੈ। ਮੈਂ ਆਪਣੇ ਨੇਮ ਉਨ੍ਹਾਂ ਦੇ ਦਿਲਾਂ ਵਿੱਚ ਪਾਵਾਂਗਾ। ਮੈਂ ਇਨ੍ਹਾਂ ਨੂੰ ਉਨ੍ਹਾਂ ਦੇ ਮਨਾਂ ਵਿੱਚ ਲਿਖ ਦਿਆਂਗਾ।” ਯਿਰਮਿਯਾਹ 31:33
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی خُداوند آکھدا اے۔ جیہڑا عہد مَیں اوہناں دِناں پِچّھوں اوہناں نال بَنّھاں گا ایہہ اے پئی مَیں اپنے قانُون اوہناں دے دِلاں اُتّے رکھاں گا۔ تے اوہناں دیاں مَناں اُتّے لِکھاں گا۔
Punjabi Standard Bible (Punjabi Standard Bible) 2023
ਪ੍ਰਭੂ ਕਹਿੰਦਾ ਹੈ, ਉਨ੍ਹਾਂ ਦਿਨਾਂ ਤੋਂ ਬਾਅਦ ਜਿਹੜਾ ਨੇਮ ਮੈਂ ਉਨ੍ਹਾਂ ਨਾਲ ਬੰਨ੍ਹਾਂਗਾ ਉਹ ਇਹ ਹੈ: ਮੈਂ ਆਪਣੀਆਂ ਬਿਧੀਆਂ ਉਨ੍ਹਾਂ ਦੇ ਦਿਲਾਂ ਵਿੱਚ ਪਾਵਾਂਗਾ ਅਤੇ ਇਨ੍ਹਾਂ ਨੂੰ ਉਨ੍ਹਾਂ ਦੇ ਮਨ ਉੱਤੇ ਲਿਖਾਂਗਾ।