Hebrews 10:2 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਕਿਤੇ ਸ਼ਰ੍ਹਾਂ ਲੋਕਾਂ ਨੂੰ ਸੰਪੂਰਣ ਬਣਾ ਸੱਕਦੀ ਹੁੰਦੀ, ਤਾਂ ਉਹ ਬਲੀਆਂ ਹੁਣ ਤੱਕ ਬੰਦ ਹੋ ਗਈਆਂ ਹੁੰਦੀਆਂ। ਉਹ ਲੋਕ ਆਪਣੇ ਪਾਪਾਂ ਤੋਂ ਹੁਣ ਤੱਕ ਪਾਕ ਹੋ ਗਏ ਹੁੰਦੇ। ਅਤੇ ਉਨ੍ਹਾਂ ਨੇ ਹੁਣ ਵੀ ਆਪਣੇ ਆਪ ਨੂੰ ਆਪਣੇ ਪਾਪਾਂ ਲਈ ਕਸੂਰਵਾਰ ਮਹਿਸੂਸ ਨਹੀਂ ਸੀ ਕਰਨਾ। ਪਰ ਸ਼ਰ੍ਹਾ ਇਹ ਕਰ ਹੀ ਨਹੀਂ ਸੱਕਦੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਨਹੀਂ ਤਾਂ, ਉਹ ਭੇਂਟ ਦੇਣਾ ਬੰਦ ਨਾ ਕਰਦੇ? ਕਿਉਂਕਿ ਇੱਕੋ ਵਾਰ ਸ਼ੁੱਧ ਹੋ ਜਾਣ ਤੋਂ ਬਾਦ ਅਰਾਧਕਾਂ ਵਿੱਚ ਉਹਨਾਂ ਦੇ ਪਾਪਾਂ ਲਈ ਕੋਈ ਦੋਸ਼ ਮਹਿਸੂਸ ਕਰਨ ਦਾ ਕਾਰਨ ਹੀ ਨਹੀਂ ਰਹਿ ਜਾਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਨਹੀਂ ਤਾਂ, ਕੀ ਉਨ੍ਹਾਂ ਦਾ ਚੜ੍ਹਾਉਣਾ ਬੰਦ ਨਾ ਹੋ ਜਾਂਦਾ ਇਸ ਕਾਰਨ ਕਿ ਜੇ ਓਹ ਇੱਕ ਵਾਰੀ ਸ਼ੁੱਧ ਹੋ ਜਾਂਦੇ ਤਾਂ ਓਹਨਾਂ ਨੂੰ ਪਾਪਾਂ ਦਾ ਖਿਆਲ ਹੀ ਨਾ ਹੁੰਦਾॽ
Punjabi ERV
ਜੇ ਕਿਤੇ ਸ਼ਰ੍ਹਾਂ ਲੋਕਾਂ ਨੂੰ ਸੰਪੂਰਣ ਬਣਾ ਸਕਦੀ ਹੁੰਦੀ, ਤਾਂ ਉਹ ਬਲੀਆਂ ਹੁਣ ਤੱਕ ਬੰਦ ਹੋ ਗਈਆਂ ਹੁੰਦੀਆਂ। ਉਹ ਲੋਕ ਆਪਣੇ ਪਾਪਾਂ ਤੋਂ ਹੁਣ ਤੱਕ ਪਾਕ ਹੋ ਗਏ ਹੁੰਦੇ। ਅਤੇ ਉਨ੍ਹਾਂ ਨੇ ਹੁਣ ਵੀ ਆਪਣੇ ਆਪ ਨੂੰ ਆਪਣੇ ਪਾਪਾਂ ਲਈ ਕਸੂਰਵਾਰ ਮਹਿਸੂਸ ਨਹੀਂ ਸੀ ਕਰਨਾ। ਪਰ ਸ਼ਰ੍ਹਾ ਇਹ ਕਰ ਹੀ ਨਹੀਂ ਸਕਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਹੀਂ ਤਾਂ, ਕੀ ਉਨ੍ਹਾਂ ਦਾ ਚੜ੍ਹਾਉਣਾ ਬੰਦ ਨਾ ਹੋ ਜਾਣਾ ਸੀ ਇਸ ਲਈ ਕਿ ਜੇ ਬੰਦਗੀ ਕਰਨ ਵਾਲੇ ਇੱਕ ਵਾਰੀ ਸ਼ੁੱਧ ਹੋ ਜਾਂਦੇ ਤਾਂ ਉਹਨਾਂ ਨੂੰ ਪਾਪਾਂ ਦਾ ਖਿਆਲ ਹੀ ਨਾ ਹੁੰਦਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
نئیں تے بند نا ہو جاندِیاں؟ ایس لئی پئی جد بندگی کرن والے اِک وار پاک ہو جاندے تے فیر اوہناں دا دِل اوہناں نُوں الزام نا دیندا؟
Punjabi Standard Bible (Punjabi Standard Bible) 2023
ਨਹੀਂ ਤਾਂ ਕੀ ਇਨ੍ਹਾਂ ਦਾ ਚੜ੍ਹਾਇਆ ਜਾਣਾ ਬੰਦ ਨਾ ਹੁੰਦਾ? ਕਿਉਂਕਿ ਜੇ ਅਰਾਧਨਾ ਕਰਨ ਵਾਲੇ ਇੱਕੋ ਵਾਰ ਸ਼ੁੱਧ ਹੋ ਜਾਂਦੇ ਤਾਂ ਉਨ੍ਹਾਂ ਦੇ ਅੰਦਰ ਪਾਪ ਵਾਲਾ ਵਿਵੇਕ ਨਾ ਹੁੰਦਾ।