Hebrews 10:20 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਉਸ ਨਵੇਂ ਰਾਹ ਰਾਹੀਂ ਪ੍ਰਵੇਸ਼ ਕਰ ਸੱਕਦੇ ਹਾਂ ਜਿਹੜਾ ਸਾਡੇ ਲਈ ਮਸੀਹ ਨੇ ਖੋਲ੍ਹਿਆ ਹੈ। ਇਹ ਇੱਕ ਸਜੀਵ ਰਾਹ ਹੈ। ਇਹ ਨਵਾਂ ਰਾਹ ਪਰਦੇ ਰਾਹੀਂ ਅਗਵਾਈ ਕਰਦਾ ਹੈ ਜਿਹੜਾ ਮਸੀਹ ਦਾ ਸਰੀਰ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਨਵੇਂ ਅਤੇ ਜਿਉਂਦੇ ਰਾਹ ਰਾਹੀ, ਜੋ ਉਸ ਨੇ ਪਰਦੇ ਵਿੱਚ ਦੀ ਆਪਣੇ ਸਰੀਰ ਦੇ ਦੁਆਰਾ ਸਾਡੇ ਲਈ ਖੋਲ੍ਹ ਦਿੱਤਾ,
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਓਸ ਨਵੇਂ ਅਤੇ ਜੀਉਂਦੇ ਰਾਹ ਥੀਂ ਜਿਹੜਾ ਉਹ ਨੇ ਪੜਦੇ ਮਾਨੋ ਆਪਣੇ ਸਰੀਰ ਥਾਣੀ ਸਾਡੇ ਲਈ ਖੋਲ੍ਹਿਆ
Punjabi ERV
ਅਸੀਂ ਉਸ ਨਵੇਂ ਰਾਹ ਰਾਹੀਂ ਪ੍ਰਵੇਸ਼ ਕਰ ਸਕਦੇ ਹਾਂ ਜਿਹਡ਼ਾ ਸਾਡੇ ਲਈ ਮਸੀਹ ਨੇ ਖੋਲ੍ਹਿਆ ਹੈ। ਇਹ ਇੱਕ ਸਜੀਵ ਰਾਹ ਹੈ। ਇਹ ਨਵਾਂ ਰਾਹ ਪਰਦੇ ਰਾਹੀਂ ਅਗਵਾਈ ਕਰਦਾ ਹੈ ਜਿਹਡ਼ਾ ਮਸੀਹ ਦਾ ਸ਼ਰੀਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਉਸ ਨਵੇਂ ਅਤੇ ਜਿਉਂਦੇ ਰਾਹ ਨੂੰ ਜਿਹੜਾ ਉਹ ਨੇ ਪੜਦੇ ਜਾਣੀ ਆਪਣੇ ਸਰੀਰ ਦੇ ਰਾਹੀਂ ਸਾਡੇ ਲਈ ਖੋਲ੍ਹਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا اوہنے پردے یعنی اپنے جِسم وِچوں ہو کے ساڈے لئی پاک کِیتا اے۔
Punjabi Standard Bible (Punjabi Standard Bible) 2023
ਜਿਸ ਨੂੰ ਉਸ ਨੇ ਪਰਦੇ ਅਰਥਾਤ ਆਪਣੀ ਦੇਹ ਰਾਹੀਂ ਸਾਡੇ ਲਈ ਖੋਲ੍ਹ ਦਿੱਤਾ ਹੈ।