Hebrews 10:23 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਨੂੰ ਉਸ ਉਮੀਦ ਨੂੰ ਕਸ ਕੇ ਫ਼ੜ ਲੈਣਾ ਚਾਹੀਦਾ ਹੈ ਜਿਹੜੀ ਸਾਨੂੰ ਮਿਲੀ ਹੋਈ ਹੈ। ਅਤੇ ਸਾਨੂੰ ਕਦੇ ਵੀ ਆਪਣੀ ਉਮੀਦ ਬਾਰੇ ਲੋਕਾਂ ਨੂੰ ਦੱਸਣ ਤੋਂ ਖੁੰਝਣਾ ਨਹੀਂ ਚਾਹੀਦਾ। ਸਾਨੂੰ ਯਕੀਨ ਹੋਣਾ ਚਾਹੀਦਾ ਹੈ ਕਿ ਪਰਮੇਸ਼ੁਰ ਉਹ ਕਰੇਗਾ ਜਿਸਦਾ ਉਸ ਨੇ ਵਾਇਦਾ ਕੀਤਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਓ ਅਸੀਂ ਉਸ ਆਸ ਦੇ ਸੱਚੇ ਇਕਰਾਰ ਨੂੰ ਫੜੀ ਰੱਖੀਏ ਜਿਸਦਾ ਅਸੀਂ ਦਾਅਵਾ ਕਰਦੇ ਹਾਂ, ਕਿਉਂਕਿ ਜਿਸਨੇ ਵਾਅਦਾ ਕੀਤਾ ਹੈ ਉਹ ਪਰਮੇਸ਼ਵਰ ਵਫ਼ਾਦਾਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਆਸ ਦੇ ਸੱਚੇ ਇਕਰਾਰ ਨੂੰ ਤਕੜਾਈ ਨਾਲ ਫੜੀ ਰਖੀਏ ਕਿਉਂਕਿ ਜਿਹ ਨੇ ਵਾਇਦਾ ਕੀਤਾ ਹੈ ਉਹ ਵਫ਼ਾਦਾਰ ਹੈ
Punjabi ERV
ਸਾਨੂੰ ਉਸ ਉਮੀਦ ਨੂੰ ਕਸ੍ਸ ਕੇ ਫ਼ਡ਼ ਲੈਣਾ ਚਾਹੀਦਾ ਹੈ ਜਿਹਡ਼ੀ ਸਾਨੂੰ ਮਿਲੀ ਹੋਈ ਹੈ। ਅਤੇ ਸਾਨੂੰ ਕਦੇ ਵੀ ਆਪਣੀ ਉਮੀਦ ਬਾਰੇ ਲੋਕਾਂ ਨੂੰ ਦੱਸਣ ਤੋਂ ਖੁਂਝਣਾ ਨਹੀਂ ਚਾਹੀਦਾ। ਸਾਨੂੰ ਯਕੀਨ ਹੋਣਾ ਚਾਹੀਦਾ ਹੈ ਕਿ ਪਰਮੇਸ਼ੁਰ ਉਹ ਕਰੇਗਾ ਜਿਸਦਾ ਉਸਨੇ ਵਾਦਾ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਆਸ ਦੇ ਸੱਚੇ ਇਕਰਾਰ ਨੂੰ ਮਜ਼ਬੂਤੀ ਨਾਲ ਫੜੀ ਰੱਖੀਏ ਕਿਉਂਕਿ ਜਿਸ ਨੇ ਵਾਇਦਾ ਕੀਤਾ ਹੈ ਉਹ ਵਫ਼ਾਦਾਰ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اپنی آس دے اِقرار نُوں پَکّی طرح نال پَھڑی رکھیے کیوں جو جِس وعدہ کِیتا اے اوہ سَچّا اے۔
Punjabi Standard Bible (Punjabi Standard Bible) 2023
ਆਓ ਅਸੀਂ ਬਿਨਾਂ ਡੋਲੇ ਆਸ ਦੇ ਇਕਰਾਰ ਨੂੰ ਫੜੀ ਰੱਖੀਏ, ਕਿਉਂਕਿ ਜਿਸ ਨੇ ਵਾਇਦਾ ਕੀਤਾ ਹੈ ਉਹ ਵਫ਼ਾਦਾਰ ਹੈ।