Hebrews 10:25 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਨੂੰ ਇੱਕ ਦੂਸਰੇ ਨਾਲ ਮਿਲਣਾ ਨਹੀਂ ਛੱਡਣਾ ਚਾਹੀਦਾ। ਇਹੀ ਗੱਲ ਹੈ ਜਿਹੜੀ ਕੁਝ ਲੋਕ ਕਰ ਰਹੇ ਹਨ। ਪਰ ਸਾਨੂੰ ਇੱਕ ਦੂਸਰੇ ਨੂੰ ਉਤਸਾਹਿਤ ਕਰਨਾ ਚਾਹੀਦਾ ਹੈ ਅਤੇ ਇਸ ਨੂੰ ਹੋਰ ਵੱਧੇਰੇ ਕਰੋ ਕਿਉਂਕਿ ਦਿਹਾੜਾ ਨੇੜੇ ਆ ਰਿਹਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਕੱਠੇ ਹੋਣਾ ਨਾ ਛੱਡੋ, ਜਿਵੇਂ ਕਿ ਕਈਆਂ ਦੀ ਆਦਤ ਹੈ, ਪਰ ਇੱਕ-ਦੂਜੇ ਨੂੰ ਉਤਸ਼ਾਹਤ ਕਰਦੇ ਰਹੋ ਅਤੇ ਹੋਰ ਵੀ ਜਿਵੇਂ ਤੁਸੀਂ ਪਰਮੇਸ਼ਵਰ ਦੇ ਦਿਨ ਨੇੜੇ ਆਉਂਦੇ ਵੇਖਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦਾ ਦਸਤੂਰ ਹੈ ਸਗੋਂ ਇੱਕ ਦੂਏ ਨੁੰ ਉਪਦੇਸ਼ ਕਰੀਏ ਅਤੇ ਇਹ ਉੱਨਾ ਹੀ ਵਧੀਕ ਹੋਵੇ ਜਿੰਨਾ ਤੁਸੀਂ ਵੇਖਦੇ ਹੋ ਭਈ ਉਹ ਦਿਨ ਨੇੜੇ ਆਉਂਦਾ ਹੈ।।
Punjabi ERV
ਸਾਨੂੰ ਇੱਕ ਦੂਸਰੇ ਨਾਲ ਮਿਲਣਾ ਨਹੀਂ ਛੱਡਣਾ ਚਾਹੀਦਾ। ਇਹੀ ਗੱਲ ਹੈ ਜਿਹਡ਼ੀ ਕੁਝ ਲੋਕ ਕਰ ਰਹੇ ਹਨ। ਪਰ ਸਾਨੂੰ ਇੱਕ ਦੂਸਰੇ ਨੂੰ ਉਤਸਾਹਿਤ ਕਰਨਾ ਚਾਹੀਦਾ ਹੈ ਅਤੇ ਇਸਨੂੰ ਹੋਰ ਵਧੇਰੇ ਕਰੋ ਕਿਉਂਕਿ ਦਿਹਾਡ਼ਾ ਨੇਡ਼ੇ ਆ ਰਿਹਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦੀ ਰੀਤੀ ਹੈ ਸਗੋਂ ਇੱਕ ਦੂਜੇ ਨੂੰ ਉਪਦੇਸ਼ ਕਰੀਏ ਅਤੇ ਇਹ ਉਨ੍ਹਾਂ ਹੀ ਵਧੀਕ ਹੋਵੇ ਜਿੰਨਾਂ ਤੁਸੀਂ ਵੇਖਦੇ ਹੋ ਕਿ ਉਹ ਦਿਨ ਨੇੜੇ ਆਉਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اکٹّھے ہون توں نا مُڑیئے۔ جیویں کئیاں لوکاں دی عادت اے۔ سگوں آپو وِچ نصِیحت کریئے تے جِنّاں اوس دِن نُوں نیڑے ہوندیاں ویکھدے ہو۔ اوناں ای ایہہ گلّاں وَدّھ کریا کرو۔
Punjabi Standard Bible (Punjabi Standard Bible) 2023
ਅਤੇ ਆਪਸ ਵਿੱਚ ਇਕੱਠੇ ਹੋਣਾ ਨਾ ਛੱਡੀਏ ਜਿਵੇਂ ਕਈਆਂ ਦੀ ਰੀਤ ਹੈ, ਸਗੋਂ ਇੱਕ ਦੂਜੇ ਨੂੰ ਉਤਸ਼ਾਹਿਤ ਕਰੀਏ ਅਤੇ ਜਿੰਨਾ ਉਸ ਦਿਨ ਨੂੰ ਨੇੜੇ ਆਉਂਦਾ ਵੇਖਦੇ ਹੋ, ਓਨਾ ਹੋਰ ਵੀ ਵਧਕੇ ਕਰੋ।