Hebrews 10:29 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਤੁਹਾਡੇ ਖਿਆਲ ਅਨੁਸਾਰ ਉਸ ਵਿਅਕਤੀ ਨਾਲ ਕੀ ਸਲੂਕ ਕੀਤਾ ਜਾਣਾ ਚਾਹੀਦਾ ਹੈ ਜਿਹੜਾ ਪਰਮੇਸ਼ੁਰ ਦੇ ਪੁੱਤਰ ਦੇ ਖਿਲਾਫ਼ ਨਫ਼ਰਤ ਪ੍ਰਗਟ ਕਰਦਾ ਹੈ? ਨਿਸ਼ਚਿਤ ਹੀ ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਹਾਂ, ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸ ਨੇ ਉਸ ਲਹੂ ਨਾਲ ਆਦਰ ਦਾ ਵਿਹਾਰ ਨਹੀਂ ਕੀਤਾ ਜਿਸ ਨਾਲ ਨਵਾਂ ਕਰਾਰ ਸ਼ੁਰੂ ਹੁੰਦਾ ਹੈ। ਉਸ ਲਹੂ ਨੇ ਉਸ ਨੂੰ ਪਵਿੱਤਰ ਬਣਾਇਆ ਹੈ। ਅਤੇ ਉਸ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸ ਨੇ ਪਰਮੇਸ਼ੁਰ ਦੀ ਕਿਰਪਾ ਦੇ ਆਤਮਾ ਦੇ ਵਿਰੁੱਧ ਆਪਣੀ ਨਫ਼ਰਤ ਦਰਸ਼ਾਈ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਤੁਸੀਂ ਫਿਰ ਸੋਚੋ, ਕਿੰਨ੍ਹੀ ਜ਼ਿਆਦਾ ਬੁਰੀ ਸਜ਼ਾ ਦੇ ਯੋਗ ਠਹਿਰਾਇਆ ਜਾਵੇਗਾ ਜਿਸਨੇ ਪਰਮੇਸ਼ਵਰ ਦੇ ਪੁੱਤਰ ਨੂੰ ਪੈਰਾਂ ਹੇਠ ਲਤਾੜਿਆ ਹੈ, ਜਿਸ ਨੇ ਉਹਨਾਂ ਦੇ ਨੇਮ ਦੇ ਖੂਨ ਨੂੰ ਅਪਵਿੱਤਰ ਸਮਝਿਆ ਹੈ ਜਿਸ ਨੇ ਉਹਨਾਂ ਨੂੰ ਪਵਿੱਤਰ ਕੀਤਾ ਹੈ, ਅਤੇ ਕਿਸ ਨੇ ਕਿਰਪਾ ਦੀ ਆਤਮਾ ਦਾ ਅਪਮਾਨ ਕੀਤਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੁਹਾਡੇ ਖਿਆਲ ਵਿੱਚ ਉਹ ਕਿੰਨੀਕੁ ਹੋਰ ਵੀ ਕਰੜੀ ਸਜ਼ਾ ਦੇ ਜੋਗ ਠਹਿਰਾਇਆ ਜਾਵੇਗਾ ਜਿਹ ਨੇ ਪਰਮੇਸ਼ੁਰ ਦੇ ਪੁੱਤ੍ਰ ਨੂੰ ਪੈਰਾਂ ਹੇਠ ਲਤਾੜਿਆ ਅਤੇ ਨੇਮ ਦਾ ਲਹੂ ਜਿਹ ਦੇ ਨਾਲ ਉਹ ਪਵਿੱਤਰ ਕੀਤਾ ਗਿਆ ਸੀ ਐਵੇਂ ਕਿਵੇਂ ਜਾਣਿਆ ਅਤੇ ਕਿਰਪਾ ਦੇ ਆਤਮਾ ਦਾ ਅਪਜਸ ਕੀਤਾ
Punjabi ERV
ਇਸ ਲਈ ਤੁਹਾਡੇ ਖਿਆਲ ਅਨੁਸਾਰ ਉਸ ਵਿਅਕਤੀ ਨਾਲ ਕੀ ਸਲੂਕ ਕੀਤਾ ਜਾਣਾ ਚਾਹੀਦਾ ਹੈ ਜਿਹਡ਼ਾ ਪਰਮੇਸ਼ੁਰ ਦੇ ਪੁੱਤਰ ਦੇ ਖਿਲਾਫ਼ ਨਫ਼ਰਤ ਪ੍ਰਗਟ ਕਰਦਾ ਹੈ? ਨਿਸ਼ਚਿਤ ਹੀ ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਹਾਂ, ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸਨੇ ਉਸ ਲਹੂ ਨਾਲ ਆਦਰ ਦਾ ਵਿਹਾਰ ਨਹੀਂ ਕੀਤਾ ਜਿਸ ਨਾਲ ਨਵਾਂ ਕਰਾਰ ਸ਼ੁਰੂ ਹੁੰਦਾ ਹੈ। ਉਸ ਲਹੂ ਨੇ ਉਸਨੂੰ ਪਵਿੱਤਰ ਬਣਾਇਆ ਹੈ। ਅਤੇ ਉਸਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸਨੇ ਪਰਮੇਸ਼ੁਰ ਦੇ ਕਿਰਪਾ ਦੇ ਆਤਮੇ ਦੇ ਵਿਰੁੱਧ ਆਪਣੀ ਨਫ਼ਰਤ ਦਰਸ਼ਾਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਤੁਹਾਡੇ ਖਿਆਲ ਵਿੱਚ ਉਹ ਕਿੰਨੀ ਹੋਰ ਵੀ ਕੜੀ ਸਜ਼ਾ ਦੇ ਯੋਗ ਠਹਿਰਾਇਆ ਜਾਵੇਗਾ ਜਿਸ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਪੈਰਾਂ ਹੇਠ ਲਤਾੜਿਆ ਅਤੇ ਨੇਮ ਦਾ ਲਹੂ ਜਿਸ ਦੇ ਨਾਲ ਉਹ ਪਵਿੱਤਰ ਕੀਤਾ ਗਿਆ ਸੀ ਪਵਿੱਤਰ ਨਾ ਜਾਣਿਆ ਅਤੇ ਕਿਰਪਾ ਦੇ ਆਤਮਾ ਦਾ ਨਿਰਾਦਰ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خیال کرو۔ پئی اوس بندے دی سزا کیڈی کُو ہوئے گی۔ جِس خُدا دے پُتر نُوں لتاڑیا اے۔ تے عہد دے لہو نُوں جِہدے نال اوہ پاک ہویا سی ناپاک جانیا تے فضل دے رُوح دی بے عِزّتی کِیتی۔
Punjabi Standard Bible (Punjabi Standard Bible) 2023
ਤਾਂ ਤੁਸੀਂ ਸੋਚੋ ਕਿ ਅਜਿਹਾ ਵਿਅਕਤੀ ਹੋਰ ਵੀ ਕਿੰਨੀ ਵਧੀਕ ਸਜ਼ਾ ਦੇ ਯੋਗ ਹੋਵੇਗਾ ਜਿਸ ਨੇ ਪਰਮੇਸ਼ਰ ਦੇ ਪੁੱਤਰ ਨੂੰ ਪੈਰਾਂ ਹੇਠ ਲਤਾੜਿਆ ਅਤੇ ਨੇਮ ਦੇ ਉਸ ਲਹੂ ਨੂੰ ਤੁੱਛ ਜਾਣਿਆ ਜਿਸ ਦੇ ਦੁਆਰਾ ਉਹ ਸ਼ੁੱਧ ਕੀਤਾ ਗਿਆ ਸੀ ਅਤੇ ਕਿਰਪਾ ਦੇ ਆਤਮਾ ਦਾ ਨਿਰਾਦਰ ਕੀਤਾ?