Hebrews 10:30 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਆਖਿਆ, “ਮੈਂ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਦੀ ਸਜ਼ਾ ਦਿਆਂਗਾ। ਮੈਂ ਉਨ੍ਹਾਂ ਦੇ ਕੀਤੇ ਗਲਤ ਕੰਮਾਂ ਦਾ ਜਵਾਬ ਦਿਆਂਗਾ।” ਅਤੇ ਪਰਮੇਸ਼ੁਰ ਨੇ ਇਹ ਵੀ ਆਖਿਆ ਸੀ, “ਪ੍ਰਭੂ ਆਪਣੇ ਲੋਕਾਂ ਦਾ ਨਿਆਂ ਕਰੇਗਾ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਅਸੀਂ ਉਸ ਨੂੰ ਜਾਣਦੇ ਹਾਂ ਜਿਸਨੇ ਕਿਹਾ ਸੀ, “ਬਦਲਾ ਲੈਣਾ ਮੇਰਾ ਕੰਮ ਹੈ; ਮੈਂ ਹੀ ਬਦਲਾ ਲਵਾਂਗਾ,” ਅਤੇ ਫਿਰ ਇਹ, “ਕਿ ਪ੍ਰਭੂ ਆਪਣੇ ਲੋਕਾਂ ਦਾ ਨਿਆਂ ਕਰੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਅਸੀਂ ਉਹ ਨੂੰ ਜਾਣਦੇ ਹਾਂ ਜਿਹ ਨੇ ਆਖਿਆ ਭਈ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਵੱਟਾ ਲਾਹਵਾਂਗਾ ਅਤੇ ਫੇਰ ਇਹ ਕਿ ਪ੍ਰਭੁ ਆਪਣੀ ਪਰਜਾ ਦਾ ਨਿਆਉਂ ਕਰੇਗਾ
Punjabi ERV
ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਆਖਿਆ, “ਮੈਂ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਦੀ ਸਜ਼ਾ ਦਿਆਂਗਾ। ਮੈਂ ਉਨ੍ਹਾਂ ਨੂੰ ਕੀਤੇ ਗਲਤ ਕੰਮਾਂ ਦਾ ਜਵਾਬ ਦਿਆਂਗਾ।” ਅਤੇ ਪਰਮੇਸ਼ੁਰ ਨੇ ਇਹ ਵੀ ਆਖਿਆ ਸੀ, “ਪ੍ਰਭੂ ਆਪਣੇ ਲੋਕਾਂ ਦਾ ਨਿਰਣਾ ਕਰੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਅਸੀਂ ਉਹ ਨੂੰ ਜਾਣਦੇ ਹਾਂ ਜਿਸ ਨੇ ਆਖਿਆ ਕਿ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ ਅਤੇ ਫੇਰ ਇਹ ਕਿ ਪ੍ਰਭੂ ਆਪਣੀ ਪਰਜਾ ਦਾ ਨਿਆਂ ਕਰੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اسی اوہنوں جاننے آں جِس ایہہ آکھیا۔ پئی بدلہ لینا میرا کمّ اے۔ مَیں ای بدلہ دیاں گا تے فیر ایہہ وی پئی خُداوند اپنی اُمّت دی عدالت کرے گا۔
Punjabi Standard Bible (Punjabi Standard Bible) 2023
ਕਿਉਂਕਿ ਅਸੀਂ ਉਸ ਨੂੰ ਜਾਣਦੇ ਹਾਂ ਜਿਸ ਨੇ ਕਿਹਾ ਹੈ: “ ਬਦਲਾ ਲੈਣਾ ਮੇਰਾ ਕੰਮ ਹੈ; ਮੈਂ ਹੀ ਬਦਲਾ ਲਵਾਂਗਾ,” ਅਤੇ ਫੇਰ ਇਹ: “ਪ੍ਰਭੂ ਆਪਣੇ ਲੋਕਾਂ ਦਾ ਨਿਆਂ ਕਰੇਗਾ।”