Hebrews 10:34 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਂ, ਤੁਸੀਂ ਉਨ੍ਹਾਂ ਲੋਕਾਂ ਦੀ ਮਦਦ ਕੀਤੀ ਹੈ ਜੋ ਕੈਦ ਕੀਤੇ ਗਏ ਸਨ ਅਤੇ ਤੁਸੀਂ ਉਨ੍ਹਾਂ ਦੇ ਦੁੱਖਾਂ ਨੂੰ ਸਾਂਝਾ ਕੀਤਾ ਹੈ। ਅਤੇ ਜਦੋਂ ਤੁਹਾਡੀਆਂ ਸਾਰੀਆਂ ਚੀਜ਼ਾਂ ਤੁਹਾਡੇ ਪਾਸੋਂ ਦੂਰ ਖੋਹ ਲਈਆਂ ਗਈਆਂ ਸਨ ਤਾਂ ਤੁਸੀਂ ਅਨੰਦ ਵਿੱਚ ਰਹੇ ਸੀ। ਤੁਸੀਂ ਇਸ ਲਈ ਅਨੰਦ ਵਿੱਚ ਰਹੇ ਕਿਉਂਕਿ ਤੁਸੀਂ ਜਾਣਦੇ ਸੀ ਕਿ ਤੁਹਾਡੇ ਕੋਲ ਕੁਝ ਬਿਹਤਰ ਸੀ ਜਿਹੜਾ ਸਦਾ ਰਹਿਣ ਵਾਲਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਜੇਲ੍ਹ ਵਿੱਚ ਬੰਦ ਲੋਕਾਂ ਦੇ ਨਾਲ ਦੁੱਖ ਝੱਲਿਆ ਅਤੇ ਆਪਣੇ ਧਨ ਦੇ ਲੁੱਟ ਜਾਣ ਨੂੰ ਆਨੰਦ ਮੰਨ ਲਿਆ, ਕਿਉਂਕਿ ਤੁਸੀਂ ਜਾਣਦੇ ਸੀ ਕਿ ਸਾਡੇ ਕੋਲ ਬਿਹਤਰ ਅਤੇ ਅਟੱਲ ਧਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੁਸੀਂ ਕੈਦੀਆਂ ਦੇ ਦਰਦੀ ਹੋਏ, ਨਾਲੇ ਆਪਣੇ ਧਨ ਦੇ ਲੁੱਟ ਜਾਣ ਨੂੰ ਅਨੰਦ ਨਾਲ ਮੰਨ ਲਿਆ ਇਹ ਜਾਣ ਕੇ ਭਈ ਸਾਡਾ ਇੱਕ ਧਨ ਇਸ ਨਾਲੋ ਉੱਤਮ ਅਤੇ ਅਟੱਲ ਹੈ
Punjabi ERV
ਹਾਂ, ਤੁਸੀਂ ਉਨ੍ਹਾਂ ਲੋਕਾਂ ਦੀ ਮਦਦ ਕੀਤੀ ਹੈ ਜੋ ਕੈਦ ਕੀਤੇ ਗਏ ਸਨ ਅਤੇ ਤੁਸੀਂ ਉਨ੍ਹਾਂ ਦੇ ਦੁਖਾਂ ਨੂੰ ਸਾਂਝਾ ਕੀਤਾ ਹੈ। ਅਤੇ ਜਦੋਂ ਤੁਹਾਡੀਆਂ ਸਾਰੀਆਂ ਚੀਜ਼ਾਂ ਤੁਹਾਡੇ ਪਸੋਂ ਦੂਰ ਖੋਹ ਲਈਆਂ ਗਈਆਂ ਸਨ ਤਾਂ ਤੁਸੀਂ ਅਨੰਦ ਵਿੱਚ ਰਹੇ ਸੀ। ਤੁਸੀਂ ਇਸ ਲਈ ਅਨੰਦ ਵਿੱਚ ਰਹੇ ਕਿਉਂਕਿ ਤੁਸੀਂ ਜਾਣਦੇ ਸੀ ਕਿ ਤੁਹਾਡੇ ਕੋਲ ਕੁਝ ਬਿਹਤਰ ਸੀ ਜਿਹਡ਼ਾ ਸਦਾ ਰਹਿਣ ਵਾਲਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੁਸੀਂ ਕੈਦੀਆਂ ਦੇ ਦਰਦੀ ਹੋਏ, ਨਾਲੇ ਆਪਣੇ ਧਨ ਦੇ ਲੁੱਟ ਜਾਣ ਨੂੰ ਅਨੰਦ ਮੰਨ ਲਿਆ ਇਹ ਜਾਣ ਕੇ ਭਈ ਸਾਡਾ ਇੱਕ ਧਨ ਇਸ ਨਾਲੋਂ ਉੱਤਮ ਅਤੇ ਅਟੱਲ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُساں قیدِیاں دا ورد کِیتا تے اپنے مال دا لُٹیا جانا وی خُوشی نال سہہ لیا۔ ایہہ جان کے پئی ساڈے کول ایدوں چنگی ملکیّت اے جیہڑی اوڑک تِیکر رہے گی۔
Punjabi Standard Bible (Punjabi Standard Bible) 2023
ਕਿਉਂਕਿ ਤੁਸੀਂ ਕੈਦੀਆਂ ਨਾਲ ਹਮਦਰਦੀ ਵਿਖਾਈ ਅਤੇ ਇਹ ਜਾਣਦੇ ਹੋਏ ਆਪਣੀ ਸੰਪਤੀ ਲੁੱਟੇ ਜਾਣ ਨੂੰ ਖੁਸ਼ੀ-ਖੁਸ਼ੀ ਸਵੀਕਾਰ ਕਰ ਲਿਆ ਕਿ ਤੁਹਾਡੇ ਕੋਲ ਇੱਕ ਉੱਤਮ ਅਤੇ ਕਾਇਮ ਰਹਿਣ ਵਾਲੀ ਸੰਪਤੀ ਹੈ।