Hebrews 10:8 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪੋਥੀਆਂ ਦੇ ਇਸ ਭਾਗ ਵਿੱਚ, ਮਸੀਹ ਨੇ ਪਹਿਲਾਂ ਆਖਿਆ ਸੀ, “ਤੈਨੂੰ ਚੜ੍ਹਾਵਿਆਂ ਤੇ ਬਲੀਆਂ ਦੀ ਲੋੜ ਨਹੀਂ। ਤੂੰ ਹੋਮ ਬਲੀਆਂ ਅਤੇ ਪਾਪ ਦੀਆਂ ਭੇਟਾਵਾਂ ਤੋਂ ਖੁਸ਼ ਨਹੀਂ ਹੈ।” ਇਹ ਬਲੀਆਂ ਹਨ ਜੋ ਸ਼ਰ੍ਹਾ ਦੇ ਅਨੁਸਾਰ ਭੇਂਟ ਕੀਤੀਆਂ ਜਾਂਦੀਆਂ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਹਿਲਾਂ ਮਸੀਹ ਨੇ ਪਰਮੇਸ਼ਵਰ ਨੂੰ ਕਿਹਾ, “ਬਲੀਦਾਨ ਅਤੇ ਭੇਂਟਾਂ, ਹੋਮ ਦੀਆਂ ਭੇਂਟਾਂ ਅਤੇ ਪਾਪ ਬਲੀਆਂ ਭੇਟਾਂ ਜਿਨ੍ਹਾਂ ਦੀ ਤੁਸੀਂ ਇੱਛਾ ਨਹੀਂ ਕੀਤੀ ਸੀ ਅਤੇ ਨਾ ਹੀ ਤੁਸੀਂ ਉਹਨਾਂ ਤੋਂ ਖੁਸ਼ ਸੀ,” ਹਾਲਾਂਕਿ ਉਹ ਕਾਨੂੰਨ ਦੇ ਅਨੁਸਾਰ ਭੇਟ ਕੀਤੇ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉੱਪਰ ਜੋ ਕਹਿੰਦਾ ਹੈ ਭਈ ਤੈਂ ਬਲੀਦਾਨਾਂ, ਭੇਟਾਂ, ਹੋਮਬਲੀਆਂ ਅਰ ਪਾਪਬਲੀਆਂ ਨੂੰ ਨਾ ਚਾਹਿਆ, ਨਾ ਉਨ੍ਹਾਂ ਤੋਂ ਪਰਸੰਨ ਹੋਇਆ, - ਪਰ ਏਹ ਸ਼ਰਾ ਦੇ ਅਨੁਸਾਰ ਚੜ੍ਹਾਏ ਜਾਂਦੇ ਹਨ —
Punjabi ERV
ਪੋਥੀਆਂ ਦੇ ਇਸ ਭਾਗ ਵਿੱਚ, ਮਸੀਹ ਨੇ ਪਹਿਲਾਂ ਆਖਿਆ ਸੀ, “ਤੈਨੂੰ ਚਢ਼ਾਵਿਆਂ ਤੇ ਬਲੀਆਂ ਦੀ ਲੋਡ਼ ਨਹੀਂ। ਤੂੰ ਹੋਮ ਬਲੀਆਂ ਅਤੇ ਪਾਪ ਦੀਆਂ ਭੇਟਾਵਾਂ ਤੋਂ ਖੁਸ਼ ਨਹੀਂ ਹੈ।” ਇਹ ਬਲੀਆਂ ਹਨ ਜੋ ਸ਼ਰ੍ਹਾ ਦੇ ਅਨੁਸਾਰ ਭੇਂਟ ਕੀਤੀਆਂ ਜਾਂਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਪਰ ਜੋ ਕਹਿੰਦਾ ਹੈ ਕਿ ਤੂੰ ਬਲੀਦਾਨਾਂ, ਭੇਟਾਂ, ਹੋਮ ਬਲੀਆਂ ਅਤੇ ਪਾਪ ਬਲੀਆਂ ਨੂੰ ਨਾ ਚਾਹਿਆ, ਨਾ ਉਨ੍ਹਾਂ ਤੋਂ ਪਰਸੰਨ ਹੋਇਆ, ਪਰ ਇਹ ਬਿਵਸਥਾ ਦੇ ਅਨੁਸਾਰ ਚੜ੍ਹਾਏ ਜਾਂਦੇ ਹਨ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پہلے تے اوہ آکھدا اے پئی نا تُوں قُربانِیاں تے نذراں تے پُوری سوختنی قُربانِیاں تے گُناہ دِیاں قُربانِیاں دی چاہ کِیتی۔ تے نا اوہناں توں خُوش ہوئیوں بھانویں ایہو ای قُربانِیاں شریعت دے سببّوں چاہڑیاں جاندِیاں نیں۔
Punjabi Standard Bible (Punjabi Standard Bible) 2023
ਇਹ ਕਹਿਣ ਤੋਂ ਬਾਅਦ ਉਹ ਕਹਿੰਦਾ ਹੈ, “ਤੂੰ ਬਲੀਦਾਨਾਂ, ਭੇਟਾਂ, ਹੋਮ-ਬਲੀਆਂ ਅਤੇ ਪਾਪ-ਬਲੀਆਂ ਨੂੰ ਨਾ ਚਾਹਿਆ ਅਤੇ ਨਾ ਹੀ ਇਨ੍ਹਾਂ ਤੋਂ ਪ੍ਰਸੰਨ ਹੋਇਆ,” ਭਾਵੇਂ ਕਿ ਇਹ ਬਿਵਸਥਾ ਦੇ ਅਨੁਸਾਰ ਚੜ੍ਹਾਈਆਂ ਜਾਂਦੀਆਂ ਹਨ।