Hebrews 11:13 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਸਾਰੇ ਮਹਾਨ ਲੋਕ ਮੌਤ ਤੱਕ ਨਿਹਚਾ ਨਾਲ ਜਿਉਂਦੇ ਰਹੇ। ਉਨ੍ਹਾਂ ਲੋਕਾਂ ਨੇ ਉਹ ਚੀਜ਼ਾਂ ਪਾਈਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਉਨ੍ਹਾਂ ਲਈ ਵਾਇਦਾ ਕੀਤਾ ਸੀ। ਉਨ੍ਹਾਂ ਲੋਕਾਂ ਨੇ ਉਨ੍ਹਾਂ ਚੀਜ਼ਾਂ ਨੂੰ ਦੂਰ ਭਵਿੱਖ ਵਿੱਚ ਦੇਖਿਆ ਅਤੇ ਉਹ ਖੁਸ਼ ਸਨ। ਉਨ੍ਹਾਂ ਲੋਕਾਂ ਨੇ ਕਬੂਲਿਆ ਕਿ ਉਹ ਧਰਤੀ ਉੱਤੇ ਅਜਨਬੀ ਅਤੇ ਯਾਤਰੀ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਿਸ਼ਵਾਸ ਵਿੱਚ ਰਹਿੰਦੇ ਹੋਇਆ ਹੀ ਇਹ ਸਾਰੇ ਮਰ ਗਏ। ਉਹਨਾਂ ਨੂੰ ਵਾਅਦਾ ਕੀਤੀਆਂ ਚੀਜ਼ਾਂ ਪ੍ਰਾਪਤ ਨਹੀਂ ਹੋਈਆਂ; ਉਹਨਾਂ ਨੇ ਸਿਰਫ ਉਹਨਾਂ ਨੂੰ ਵੇਖਿਆ ਅਤੇ ਦੂਰੋਂ ਉਹਨਾਂ ਦਾ ਸਵਾਗਤ ਕੀਤਾ ਅਤੇ ਮੰਨਿਆ ਕਿ ਉਹ ਧਰਤੀ ਉੱਤੇ ਵਿਦੇਸ਼ੀ ਅਤੇ ਅਜਨਬੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਸੱਭੇ ਨਿਹਚਾ ਵਿੱਚ ਮਰ ਗਏ ਅਤੇ ਉਨ੍ਹਾਂ ਨੂੰ ਦਿੱਤੇ ਹੋਏ ਬਚਨ ਪਰਾਪਤ ਨਾ ਹੋਏ ਪਰ ਓਹ ਦੂਰੋਂ ਉਨ੍ਹਾਂ ਨੂੰ ਵੇਖ ਕੇ ਜੀ ਆਇਆਂ ਨੂੰ ਆਖਿਆ ਅਤੇ ਮੰਨ ਲਿਆ ਭਈ ਅਸੀਂ ਧਰਤੀ ਉੱਤੇ ਓਪਰੇ ਅਤੇ ਪਰਦੇਸੀ ਹਾਂ
Punjabi ERV
ਉਹ ਸਾਰੇ ਮਹਾਨ ਲੋਕ ਮੌਤ ਤੱਕ ਨਿਹਚਾ ਨਾਲ ਜਿਉਂਦੇ ਰਹੇ। ਉਨ੍ਹਾਂ ਲੋਕਾਂ ਨੇ ਉਹ ਚੀਜ਼ਾਂ ਪਾਈਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਉਨ੍ਹਾਂ ਲਈ ਵਾਦਾ ਕੀਤਾ ਸੀ। ਉਨ੍ਹਾਂ ਲੋਕਾਂ ਨੇ ਉਨ੍ਹਾਂ ਚੀਜ਼ਾਂ ਨੂੰ ਦੂਰ ਭਵਿਖ ਵਿੱਚ ਦੇਖਿਆ ਅਤੇ ਉਹ ਖੁਸ਼ ਸਨ। ਉਨ੍ਹਾਂ ਲੋਕਾਂ ਨੇ ਕਬੂਲਿਆ ਕਿ ਉਹ ਧਰਤੀ ਉੱਤੇ ਅਜਨਬੀ ਅਤੇ ਯਾਤਰੀ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸਭ ਵਿਸ਼ਵਾਸ ਵਿੱਚ ਮਰ ਗਏ ਅਤੇ ਉਨ੍ਹਾਂ ਨੇ ਵਾਇਦਾ ਕੀਤੀਆਂ ਹੋਈਆਂ ਵਸਤਾਂ ਨੂੰ ਪ੍ਰਾਪਤ ਨਾ ਕੀਤਾ ਪਰ ਉਹਨਾਂ ਨੇ ਦੂਰੋਂ ਉਨ੍ਹਾਂ ਨੂੰ ਵੇਖ ਕੇ ਜੀ ਆਇਆ ਨੂੰ ਆਖਿਆ ਅਤੇ ਮੰਨ ਲਿਆ ਕਿ ਅਸੀਂ ਧਰਤੀ ਉੱਤੇ ਪਰਾਏ ਅਤੇ ਪਰਦੇਸੀ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ سارے اِیمان وِچ مر گئے تے وعدے دِیاں شیواں نئیں ساں لَیاں سگوں دُوروں ای ویکھ کے اوہناں نُوں چاء چڑھیا تے مَن لیا پئی اسی دُنیا اُتّے پردیسی تے راہی آں۔
Punjabi Standard Bible (Punjabi Standard Bible) 2023
ਇਹ ਸਭ ਵਿਸ਼ਵਾਸ ਦੀ ਦਸ਼ਾ ਵਿੱਚ ਮਰੇ; ਇਨ੍ਹਾਂ ਨੂੰ ਵਾਇਦਾ ਕੀਤੀਆਂ ਵਸਤਾਂ ਪ੍ਰਾਪਤ ਨਾ ਹੋਈਆਂ, ਪਰ ਇਨ੍ਹਾਂ ਨੇ ਦੂਰ ਤੋਂ ਹੀ ਵੇਖ ਕੇ ਉਨ੍ਹਾਂ ਦਾ ਸੁਆਗਤ ਕੀਤਾ ਅਤੇ ਮੰਨ ਲਿਆ ਕਿ ਅਸੀਂ ਧਰਤੀ ਉੱਤੇ ਓਪਰੇ ਅਤੇ ਪਰਦੇਸੀ ਹਾਂ।