Hebrews 11:16 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਲੋਕ ਇੱਕ ਬਿਹਤਰ ਦੇਸ਼ ਦਾ ਇੰਤਜ਼ਾਰ ਕਰ ਰਹੇ ਸਨ—ਕਿਸੇ ਸਵਰਗੀ ਦੇਸ਼ ਦਾ। ਇਸ ਲਈ ਪਰਮੇਸ਼ੁਰ ਉਨ੍ਹਾਂ ਦਾ ਪਰਮੇਸ਼ੁਰ ਅਖਵਾਉਣ ਵਿੱਚ ਸ਼ਰਮ ਮਹਿਸੂਸ ਨਹੀਂ ਕਰਦਾ। ਅਤੇ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਇੱਕ ਸ਼ਹਿਰ ਤਿਆਰ ਕੀਤਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਦੀ ਬਜਾਏ, ਉਹ ਇੱਕ ਬਿਹਤਰ ਦੇਸ਼ ਇੱਕ ਸਵਰਗੀ ਦੇਸ਼ ਲਈ ਤਰਸਦੇ ਸਨ। ਇਸ ਲਈ ਪਰਮੇਸ਼ਵਰ ਉਹਨਾਂ ਦਾ ਪਰਮੇਸ਼ਵਰ ਅਖਵਾਣ ਤੋਂ ਸ਼ਰਮਿੰਦਾ ਨਹੀਂ ਹੁੰਦਾ, ਕਿਉਂਕਿ ਉਸਨੇ ਉਹਨਾਂ ਲਈ ਇੱਕ ਸ਼ਹਿਰ ਤਿਆਰ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੁਣ ਓਹ ਉਸ ਤੋਂ ਉੱਤਮ ਅਰਥਾਤ ਸੁਰਗੀ ਦੇਸ ਨੂੰ ਲੋਚਦੇ ਹਨ । ਇਸ ਕਾਰਨ ਪਰਮੇਸ਼ੁਰ ਉਨ੍ਹਾਂ ਦੀ ਵੱਲੋਂ ਨਹੀਂ ਸ਼ਰਮਾਉਂਦਾ ਜੋ ਉਨ੍ਹਾਂ ਦਾ ਪਰਮੇਸ਼ੁਰ ਕਹਾਵੇ ਕਿਉਂ ਜੋ ਉਹ ਨੇ ਉਨ੍ਹਾਂ ਲਈ ਇੱਕ ਨਗਰੀ ਤਿਆਰ ਕਰ ਛੱਡੀ ਹੈ ।।
Punjabi ERV
ਪਰ ਉਹ ਲੋਕ ਇੱਕ ਬਿਹਤਰ ਦੇਸ਼ ਦਾ ਇੰਤਜ਼ਾਰ ਕਰ ਰਹੇ ਸਨ - ਕਿਸੇ ਸਵਰਗੀ ਦੇਸ਼ ਦਾ। ਇਸ ਲਈ ਪਰਮੇਸ਼ੁਰ ਉਨ੍ਹਾਂ ਦਾ ਪਰਮੇਸ਼ੁਰ ਅਖਵਾਉਣ ਵਿੱਚ ਸ਼ਰਮ ਮਹਿਸੂਸ ਨਹੀਂ ਕਰਦਾ। ਅਤੇ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਇੱਕ ਸ਼ਹਿਰ ਤਿਆਰ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੁਣ ਉਹ ਉਸ ਤੋਂ ਉੱਤਮ ਅਰਥਾਤ ਸਵਰਗੀ ਦੇਸ ਨੂੰ ਲੋਚਦੇ ਹਨ। ਇਸ ਕਾਰਨ ਪਰਮੇਸ਼ੁਰ ਉਨ੍ਹਾਂ ਦੀ ਵੱਲੋਂ ਨਹੀਂ ਸ਼ਰਮਾਉਂਦਾ ਜੋ ਉਹਨਾਂ ਦਾ ਪਰਮੇਸ਼ੁਰ ਅਖਵਾਵੇ, ਕਿਉਂ ਜੋ ਉਹ ਨੇ ਉਨ੍ਹਾਂ ਲਈ ਇੱਕ ਨਗਰੀ ਨੂੰ ਤਿਆਰ ਕੀਤਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہ اِک اودُوں چنگے پئی اسمانی مُلک دی چاہ کر دے نیں ایس لئی خُدا اوہناں دا خُدا اکھوان توں نئیں سنگدا ایس لئی پئی اوس اوہناں لئی اِک شہر وی تیار کِیتا اے۔
Punjabi Standard Bible (Punjabi Standard Bible) 2023
ਪਰ ਹੁਣ ਉਹ ਇੱਕ ਚੰਗੇ ਅਰਥਾਤ ਸਵਰਗੀ ਦੇਸ ਦੇ ਅਭਿਲਾਸ਼ੀ ਹਨ। ਇਸ ਲਈ ਪਰਮੇਸ਼ਰ ਉਨ੍ਹਾਂ ਦਾ ਪਰਮੇਸ਼ਰ ਕਹਾਉਣ ਤੋਂ ਨਹੀਂ ਸ਼ਰਮਾਉਂਦਾ ਅਤੇ ਉਸ ਨੇ ਉਨ੍ਹਾਂ ਦੇ ਲਈ ਇੱਕ ਨਗਰ ਤਿਆਰ ਕੀਤਾ ਹੈ।