Hebrews 11:17 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਅਬਰਾਹਾਮ ਦੀ ਨਿਹਚਾ ਨੂੰ ਪਰੱਖਿਆ। ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ ਕਿ ਉਸ ਨੂੰ ਇਸਹਾਕ ਦੀ ਬਲੀ ਚੜ੍ਹਾਉਣੀ ਚਾਹੀਦੀ ਹੈ। ਅਬਰਾਹਾਮ ਨੇ ਹੁਕਮ ਮੰਨਿਆ ਕਿਉਂਕਿ ਉਸ ਨੂੰ ਉਸ ਵਿੱਚ ਨਿਹਚਾ ਸੀ। ਅਬਰਾਹਾਮ ਕੋਲ ਪਹਿਲਾਂ ਹੀ ਪਰਮੇਸ਼ੁਰ ਦੇ ਵਾਇਦੇ ਸਨ। ਅਤੇ ਪਰਮੇਸ਼ੁਰ ਨੇ ਅਬਰਾਹਾਮ ਨੂੰ ਪਹਿਲਾਂ ਹੀ ਆਖ ਦਿੱਤਾ ਸੀ, “ਇਹ ਇਸਹਾਕ ਹੀ ਹੈ ਜਿਸਦੇ ਰਾਹੀਂ ਤੇਰੀ ਔਲਾਦ ਪੈਦਾ ਹੋਵੇਗੀ।” ਪਰ ਅਬਰਾਹਾਮ ਆਪਣੇ ਇੱਕਲੌਤੇ ਪੁੱਤਰ ਇਸਹਾਕ ਦੀ ਬਲੀ ਦੇਣ ਲਈ ਤਿਆਰ ਸੀ। ਅਬਰਾਹਾਮ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਹ ਨਿਹਚਾਵਾਨ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਿਸ਼ਵਾਸ ਦੁਆਰਾ ਅਬਰਾਹਾਮ ਨੇ ਇਸਹਾਕ ਨੂੰ ਬਲੀ ਵਜੋਂ ਭੇਟ ਕੀਤਾ ਜਦੋਂ ਪਰਮੇਸ਼ਵਰ ਨੇ ਉਸਨੂੰ ਪਰਖਿਆ। ਜਿਸ ਨੂੰ ਵਾਅਦੇ ਦਿੱਤੇ ਗਏ ਸਨ ਉਹ ਆਪਣੇ ਇੱਕਲੌਤੇ ਪੁੱਤਰ ਦੀ ਕੁਰਬਾਨੀ ਦੇਣ ਵਾਲਾ ਸੀ,
Punjabi Bible 2016 - ਪਵਿੱਤਰ ਬਾਈਬਲ O.V.
ਨਿਹਚਾ ਨਾਲ ਅਬਰਾਹਾਮ ਨੇ ਜਦ ਪਰਤਾਇਆ ਗਿਆ ਤਾਂ ਇਸਹਾਕ ਨੂੰ ਬਲੀਦਾਨ ਲਈ ਚੜ੍ਹਾਇਆ । ਹਾਂ, ਆਪਣੇ ਇਕਲੌਤੇ ਨੂੰ ਉਹ ਜਿਹ ਨੂੰ ਵਾਇਦੇ ਦਿੱਤੇ ਗਏ ਸਨ ਚੜ੍ਹਾਉਣ ਲੱਗਾ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਸ਼ਵਾਸ ਨਾਲ ਹੀ ਅਬਰਾਹਾਮ ਨੇ ਜਦੋਂ ਪਰਖਿਆ ਗਿਆ ਤਾਂ ਇਸਹਾਕ ਨੂੰ ਬਲੀਦਾਨ ਲਈ ਚੜ੍ਹਾਇਆ। ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਵਾਇਦੇ ਦਿੱਤੇ ਗਏ ਸਨ ਚੜ੍ਹਾਉਣ ਲੱਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِیمان دی راہِیں ابرہام ازمایش دے ویلے اِضحاق نُوں نذر چاڑھیا۔ جِس وعدیاں نُوں سَچ مَن لیا سی اوہ اپنے اوس اِکّی پُتر نُوں نذر کرن لگّا۔
Punjabi Standard Bible (Punjabi Standard Bible) 2023
ਵਿਸ਼ਵਾਸ ਦੁਆਰਾ ਹੀ, ਅਬਰਾਹਾਮ ਨੇ ਜਦੋਂ ਪਰਖਿਆ ਗਿਆ ਤਾਂ ਇਸਹਾਕ ਨੂੰ ਬਲੀਦਾਨ ਚੜ੍ਹਾਇਆ; ਜਿਸ ਨੂੰ ਵਾਇਦੇ ਮਿਲੇ ਸਨ ਉਹ ਆਪਣੇ ਉਸ ਇਕਲੌਤੇ ਨੂੰ ਬਲੀਦਾਨ ਚੜ੍ਹਾਉਣ ਵਾਲਾ ਸੀ