Hebrews 11:19 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਨੇ ਵਿਸ਼ਵਾਸ ਕੀਤਾ ਕਿ ਪਰਮੇਸ਼ੁਰ ਲੋਕਾਂ ਨੂੰ ਮੌਤ ਤੋਂ ਜੀਵਨ ਵੱਲ ਵਾਪਸ ਲਿਆ ਸੱਕਦਾ ਹੈ। ਅਤੇ ਸੱਚਮੁੱਚ ਅਸੀਂ ਆਖ਼ ਸੱਕਦੇ ਹਾਂ ਕਿ ਇੱਕ ਤਰੀਕੇ ਨਾਲ, ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਉਸ ਨੂੰ ਮਾਰਨ ਤੋਂ ਰੋਕਿਆ, ਤਾਂ ਇਹ ਬਿਲਕੁਲ ਇੰਝ ਸੀ ਜਿਵੇਂ ਉਸ ਨੇ ਇਸਹਾਕ ਨੂੰ ਮੌਤ ਤੋਂ ਵਾਪਸ ਪ੍ਰਾਪਤ ਕਰ ਲਿਆ ਹੋਵੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਬਰਾਹਾਮ ਨੇ ਇਹ ਸੋਚ ਕੇ ਕਿ ਪਰਮੇਸ਼ਵਰ ਮੁਰਦਿਆਂ ਨੂੰ ਵੀ ਜੀਉਂਦਾ ਕਰ ਸਕਦਾ ਹੈ, ਅਤੇ ਇਸ ਤਰ੍ਹਾਂ ਬੋਲਣ ਦੇ ਢੰਗ ਨਾਲ ਉਸਨੇ ਇਸਹਾਕ ਨੂੰ ਮੌਤ ਤੋਂ ਵਾਪਸ ਪ੍ਰਾਪਤ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਨੇ ਵਿਚਾਰ ਕੀਤਾ ਜੋ ਪਰਮੇਸ਼ੁਰ ਮੁਰਦਿਆਂ ਵਿੱਚੋਂ ਭੀ ਉਠਾਲਣ ਨੂੰ ਸਮਰਥ ਹੈ ਜਿਨ੍ਹਾਂ ਵਿੱਚੋਂ ਉਹ ਨੇ ਮਾਨੋ ਉਹ ਨੂੰ ਪਰਾਪਤ ਵੀ ਕਰ ਲਿਆ
Punjabi ERV
ਅਬਰਾਹਾਮ ਨੇ ਵਿਸ਼ਵਾਸ ਕੀਤਾ ਕਿ ਪਰਮੇਸ਼ੁਰ ਲੋਕਾਂ ਨੂੰ ਮੌਤ ਤੋਂ ਜੀਵਨ ਵੱਲ ਵਾਪਸ ਲਿਆ ਸਕਦਾ ਹੈ। ਅਤੇ ਸੱਚਮੁਚ ਅਸੀਂ ਆਖ਼ ਸਕਦੇ ਹਾਂ ਕਿ ਇੱਕ ਤਰੀਕੇ ਨਾਲ, ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਉਸਨੂੰ ਮਾਰਨ ਤੋਂ ਰੋਕਿਆ, ਤਾਂ ਇਹ ਬਿਲਕੁਲ ਇੰਝ ਸੀ ਜਿਵੇਂ ਉਸਨੇ ਇਸਹਾਕ ਨੂੰ ਮੌਤ ਤੋਂ ਵਾਪਸ ਪ੍ਰਾਪਤ ਕਰ ਲਿਆ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਨੇ ਵਿਚਾਰ ਕੀਤਾ ਜੋ ਪਰਮੇਸ਼ੁਰ ਮੁਰਦਿਆਂ ਵਿੱਚੋਂ ਵੀ ਜੀ ਉੱਠਾਲਣ ਦੀ ਸਮਰੱਥ ਰੱਖਦਾ ਹੈ ਜਿਨ੍ਹਾਂ ਵਿੱਚੋਂ ਉਹ ਨੇ ਮੰਨੋ ਉਹ ਨੂੰ ਪ੍ਰਾਪਤ ਵੀ ਕਰ ਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہ ایہہ سمجھیا۔ پئی خُدا مویاں وِچوں وی جوال سکدا اے۔ تے مِثال وانگُوں مویاں وِچوں اوہنوں فیر مِلیا سی۔
Punjabi Standard Bible (Punjabi Standard Bible) 2023
ਉਸ ਨੇ ਜਾਣ ਲਿਆ ਸੀ ਕਿ ਪਰਮੇਸ਼ਰ ਮੁਰਦਿਆਂ ਵਿੱਚੋਂ ਜਿਵਾਉਣ ਦੇ ਵੀ ਸਮਰੱਥ ਹੈ ਅਤੇ ਇਹ ਇਸ ਤਰ੍ਹਾਂ ਸੀ ਜਿਵੇਂ ਉਸ ਨੇ ਇਸਹਾਕ ਨੂੰ ਮੁੜ ਪ੍ਰਾਪਤ ਕਰ ਲਿਆ ਹੋਵੇ।