Hebrews 11:21 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਯਾਕੂਬ ਨੇ ਯੂਸੁਫ਼ ਦੇ ਹਰ ਪੁੱਤਰ ਨੂੰ ਅਸੀਸ ਦਿੱਤੀ। ਯਾਕੂਬ ਨੇ ਅਜਿਹਾ ਉਦੋਂ ਕੀਤਾ ਜਦੋਂ ਉਹ ਮਰਨ ਹੀ ਵਾਲਾ ਸੀ। ਉਹ ਪਰਮੇਸ਼ੁਰ ਦੀ ਉਪਾਸਨਾ ਕਰਨ ਲਈ ਆਪਣੀ ਸੋਟੀ ਉੱਤੇ ਝੁਕਿਆ ਹੋਇਆ ਸੀ। ਯਾਕੂਬ ਨੇ ਇਹ ਗੱਲਾਂ ਇਸ ਲਈ ਕੀਤੀਆਂ ਕਿਉਂਕਿ ਉਸ ਨੂੰ ਨਿਹਚਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਿਸ਼ਵਾਸ ਨਾਲ ਯਾਕੋਬ, ਜਦੋਂ ਉਹ ਮਰ ਰਿਹਾ ਸੀ, ਯੋਸੇਫ਼ ਦੇ ਹਰੇਕ ਪੁੱਤਰ ਨੂੰ ਅਸ਼ੀਰਵਾਦ ਦਿੱਤਾ, ਅਤੇ ਉਪਾਸਨਾ ਕੀਤੀ ਜਦੋਂ ਉਹ ਆਪਣੀ ਸੋਟੀ ਦੇ ਸਹਾਰੇ ਝੁਕਿਆ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਨਿਹਚਾ ਨਾਲ ਯਾਕੂਬ ਨੇ ਮਰਨ ਲੱਗਿਆਂ ਯੂਸੁਫ਼ ਦੇ ਪੁੱਤ੍ਰਾਂ ਨੂੰ ਇੱਕ ਇੱਕ ਕਰਕੇ ਅਸੀਸ ਦਿੱਤੀ ਅਤੇ ਆਪਣੀ ਲਾਠੀ ਦੇ ਸਿਰੇ ਉੱਤੇ ਮੱਥਾ ਟੇਕਿਆ
Punjabi ERV
ਅਤੇ ਯਾਕੂਬ ਨੇ ਯੂਸੁਫ਼ ਦੇ ਹਰ ਪੁੱਤਰ ਨੂੰ ਅਸੀਸ ਦਿੱਤੀ। ਯਾਕੂਬ ਨੇ ਅਜਿਹਾ ਉਦੋਂ ਕੀਤਾ ਜਦੋਂ ਉਹ ਮਰਨ ਹੀ ਵਾਲਾ ਸੀ। ਉਹ ਪਰਮੇਸ਼ੁਰ ਦੀ ਉਪਾਸਨਾ ਕਰਨ ਲਈ ਆਪਣੀ ਸੋਟੀ ਉੱਤੇ ਝੁਕਿਆ ਹੋਇਆ ਸੀ। ਯਾਕੂਬ ਨੇ ਇਹ ਗੱਲਾਂ ਇਸ ਲਈ ਕੀਤੀਆਂ ਕਿਉਂਕਿ ਉਸਨੂੰ ਨਿਹਚਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਸ਼ਵਾਸ ਨਾਲ ਯਾਕੂਬ ਨੇ ਮਰਨ ਲੱਗਿਆਂ ਯੂਸੁਫ਼ ਦੇ ਪੁੱਤਰਾਂ ਨੂੰ ਇੱਕ-ਇੱਕ ਕਰਕੇ ਬਰਕਤ ਦਿੱਤੀ ਅਤੇ ਆਪਣੀ ਲਾਠੀ ਦੇ ਸਿਰੇ ਉੱਤੇ ਮੱਥਾ ਟੇਕਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِیمان دی راہِیں یعقُوب مر دے ویلے یُوسف دے دوہاں پُتراں واسطے وَکھو وَکھ برکت منگی تے اپنے سوٹے دے سِرے دا آسرا لے کے سجدہ کِیتا۔
Punjabi Standard Bible (Punjabi Standard Bible) 2023
ਵਿਸ਼ਵਾਸ ਦੁਆਰਾ ਹੀ ਯਾਕੂਬ ਨੇ ਮਰਦੇ ਸਮੇਂ ਯੂਸੁਫ਼ ਦੇ ਹਰੇਕ ਪੁੱਤਰ ਨੂੰ ਬਰਕਤ ਦਿੱਤੀ ਅਤੇ ਆਪਣੀ ਲਾਠੀ ਦੇ ਸਿਰੇ ਦਾ ਸਹਾਰਾ ਲੈ ਕੇ ਪਰਮੇਸ਼ਰ ਅੱਗੇ ਸਿਰ ਨਿਵਾਇਆ।