Hebrews 11:22 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਜਦੋਂ ਯੂਸੁਫ਼ ਮਰਨ ਕੰਢੇ ਸੀ ਉਸ ਨੇ ਇਜ਼ਰਾਏਲੀਆਂ ਦੇ ਮਿਸਰ ਛੱਡਣ ਬਾਰੇ ਗੱਲ ਕੀਤੀ। ਅਤੇ ਯੂਸੁਫ਼ ਨੇ ਲੋਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਉਸ ਦੇ ਬਚੇ ਹੋਏ ਸਰੀਰ ਨਾਲ ਕੀ ਕਰਨਾ ਚਾਹੀਦਾ ਹੈ। ਯੂਸੁਫ਼ ਨੇ ਇਹ ਗੱਲਾਂ ਇਸ ਲਈ ਆਖੀਆਂ ਕਿਉਂਕਿ ਉਸ ਨੂੰ ਨਿਹਚਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਿਸ਼ਵਾਸ ਨਾਲ ਯੋਸੇਫ਼ ਨੇ, ਜਦੋਂ ਉਸ ਦਾ ਅੰਤ ਨੇੜੇ ਸੀ, ਮਿਸਰ ਤੋਂ ਇਸਰਾਏਲੀਆਂ ਦੇ ਕੂਚ ਦੇ ਬਾਰੇ ਗੱਲ ਕੀਤੀ ਅਤੇ ਉਸ ਦੀਆਂ ਹੱਡੀਆਂ ਨੂੰ ਦਫ਼ਨਾਉਣ ਸੰਬੰਧੀ ਆਦੇਸ਼ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਨਿਹਚਾ ਨਾਲ ਯੂਸੁਫ਼ ਨੇ ਆਪਣੇ ਅੰਤਕਾਲ ਦੇ ਵੇਲੇ ਇਸਰਾਏਲੀਆਂ ਦੇ ਉੱਥੋਂ ਕੂਚ ਕਰਨ ਦੀ ਗੱਲ ਕੀਤੀ ਅਤੇ ਆਪਣੀਆਂ ਹੱਡੀਆਂ ਦੇ ਵਿਖੇ ਹੁਕਮ ਦਿੱਤਾ
Punjabi ERV
ਅਤੇ ਜਦੋਂ ਯੂਸੁਫ਼ ਮਰਨ ਕੰਢੇ ਸੀ ਉਸਨੇ ਇਜ਼ਰਾਏਲੀਆਂ ਦੇ ਮਿਸਰ ਛੱਡਣ ਬਾਰੇ ਗੱਲ ਕੀਤੀ। ਅਤੇ ਯੂਸੁਫ਼ ਨੇ ਲੋਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਉਸਦੇ ਬਚੇ ਹੋਏ ਸ਼ਰੀਰ ਨਾਲ ਕੀ ਕਰਨਾ ਚਾਹੀਦਾ ਹੈ। ਯੂਸੁਫ਼ ਨੇ ਇਹ ਗੱਲਾਂ ਇਸ ਲਈ ਆਖੀਆਂ ਕਿਉਂਕਿ ਉਸਨੂੰ ਨਿਹਚਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਸ਼ਵਾਸ ਨਾਲ ਯੂਸੁਫ਼ ਨੇ ਆਪਣੇ ਅੰਤ ਦੇ ਸਮੇਂ ਇਸਰਾਏਲੀਆਂ ਦੇ ਮਿਸਰ ਵਿੱਚੋਂ ਕੂਚ ਕਰਨ ਦੀ ਗੱਲ ਕੀਤੀ ਅਤੇ ਆਪਣੀਆਂ ਹੱਡੀਆਂ ਦੇ ਬਾਰੇ ਹੁਕਮ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِیمان دی راہِیں یُوسف جد اوہ مرن دے نیڑے سی۔ بنی اِسرائیل دے اوتھوں نِکل جان دا ذِکر کِیتا۔ تے اپنی ہڈِّیاں دی بابت حُکم دِتّا۔
Punjabi Standard Bible (Punjabi Standard Bible) 2023
ਵਿਸ਼ਵਾਸ ਦੁਆਰਾ ਹੀ ਯੂਸੁਫ਼ ਨੇ ਮਰਦੇ ਸਮੇਂ ਇਸਰਾਏਲੀਆਂ ਦੇ ਮਿਸਰ ਵਿੱਚੋਂ ਨਿੱਕਲਣ ਦਾ ਜ਼ਿਕਰ ਕੀਤਾ ਅਤੇ ਆਪਣੀਆਂ ਅਸਥੀਆਂ ਦੇ ਵਿਖੇ ਹਿਦਾਇਤ ਦਿੱਤੀ।