Hebrews 11:23 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਮੂਸਾ ਦੇ ਮਾਪਿਆਂ ਨੇ ਮੂਸਾ ਦੇ ਜਨਮ ਤੋਂ ਬਾਦ ਉਸ ਨੂੰ ਤਿੰਨ ਮਹੀਨੇ ਤੱਕ ਛੁਪਾਈ ਰੱਖਿਆ। ਉਨ੍ਹਾਂ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਹ ਨਿਹਚਾਵਾਨ ਸਨ। ਕਿਉਂ ਜੋ ਉਨ੍ਹਾਂ ਨੇ ਦੇਖਿਆ ਕਿ ਮੂਸਾ ਇੱਕ ਖੂਬਸੂਰਤ ਬੱਚਾ ਸੀ, ਅਤੇ ਉਹ ਫ਼ਿਰਊਨ ਨੇ ਆਦੇਸ਼ ਦੀ ਅਵੱਗਿਆ ਕਰਨ ਤੋਂ ਵੀ ਨਾ ਡਰੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਿਸ਼ਵਾਸ ਨਾਲ ਮੋਸ਼ੇਹ ਦੇ ਮਾਪਿਆਂ ਨੇ ਉਸ ਦੇ ਜਨਮ ਤੋਂ ਬਾਅਦ ਤਿੰਨ ਮਹੀਨਿਆਂ ਤੱਕ ਉਸ ਨੂੰ ਛੁਪਾ ਕੇ ਰੱਖਿਆ, ਕਿਉਂਕਿ ਉਹਨਾਂ ਨੇ ਵੇਖਿਆ ਕਿ ਉਹ ਕੋਈ ਆਮ ਬੱਚਾ ਨਹੀਂ ਸੀ, ਅਤੇ ਉਹ ਰਾਜੇ ਦੇ ਹੁਕਮ ਤੋਂ ਨਹੀਂ ਡਰੇ।
Punjabi Bible 2016 - ਪਵਿੱਤਰ ਬਾਈਬਲ O.V.
ਨਿਹਚਾ ਨਾਲ ਜਾਂ ਮੂਸਾ ਜੰਮਿਆ ਤਾਂ ਉਹ ਦੇ ਮਾਪਿਆਂ ਦੇ ਉਹ ਨੂੰ ਤਿੰਨਾਂ ਮਹੀਨਿਆਂ ਤੀਕ ਲੁਕਾ ਰੱਖਿਆ ਕਿਉਂ ਜੋ ਉਨ੍ਹਾਂ ਵੇਖਿਆ ਭਈ ਬਾਲਕ ਸੋਹਣਾ ਹੈ ਅਤੇ ਓਹ ਪਾਤਸ਼ਾਹ ਦੇ ਫ਼ਰਮਾਨ ਤੋਂ ਨਾ ਡਰੇ
Punjabi ERV
ਅਤੇ ਮੂਸਾ ਦੇ ਮਾਪਿਆਂ ਨੇ ਮੂਸਾ ਦੇ ਜਨਮ ਤੋਂ ਬਾਦ ਉਸਨੂੰ ਤਿੰਨ ਮਹੀਨੇ ਤੱਕ ਛੁਪਾਈ ਰੱਖਿਆ। ਉਨ੍ਹਾਂ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਹ ਨਿਹਚਾਵਾਨ ਸਨ। ਕਿਉਂ ਜੁ ਉਨ੍ਹਾਂ ਨੇ ਦੇਖਿਆ ਕਿ ਮੂਸਾ ਇੱਕ ਖੂਬਸੂਰਤ ਬੱਚਾ ਸੀ, ਅਤੇ ਉਹ ਫ਼ਿਰਊਨ ਨੇ ਆਦੇਸ਼ ਦੀ ਅਵਗਿਆ ਕਰਨ ਤੋਂ ਵੀ ਨਾ ਡਰੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਸ਼ਵਾਸ ਨਾਲ ਜਦੋਂ ਮੂਸਾ ਜੰਮਿਆ ਤਾਂ ਉਹ ਦੇ ਮਾਪਿਆਂ ਨੇ ਉਹ ਨੂੰ ਤਿੰਨਾਂ ਮਹੀਨਿਆਂ ਤੱਕ ਛਿਪਾ ਕੇ ਰੱਖਿਆ ਕਿਉਂ ਜੋ ਉਨ੍ਹਾਂ ਵੇਖਿਆ ਕਿ ਬਾਲਕ ਸੋਹਣਾ ਹੈ ਅਤੇ ਉਹ ਪਾਤਸ਼ਾਹ ਦੇ ਹੁਕਮ ਤੋਂ ਨਾ ਡਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِیمان دی راہِیں مُوسیٰ دے ماں پئیو نیں اوہدے جمّن پِچّھوں اوہنوں تَرے مہینے لُکا رکھیا۔ کیوں جو اوہناں ویکھیا۔ پئی مُنڈا سوہنا اے۔ تے اوہ بادشاہ دے حُکموں نا ڈرے۔
Punjabi Standard Bible (Punjabi Standard Bible) 2023
ਮੂਸਾ ਜਦੋਂ ਪੈਦਾ ਹੋਇਆ ਤਾਂ ਵਿਸ਼ਵਾਸ ਦੁਆਰਾ ਹੀ ਉਸ ਦੇ ਮਾਤਾ-ਪਿਤਾ ਨੇ ਉਸ ਨੂੰ ਤਿੰਨਾਂ ਮਹੀਨਿਆਂ ਤੱਕ ਲੁਕਾਈ ਰੱਖਿਆ, ਕਿਉਂਕਿ ਉਨ੍ਹਾਂ ਵੇਖਿਆ ਕਿ ਬੱਚਾ ਸੁੰਦਰ ਹੈ; ਉਹ ਰਾਜੇ ਦੇ ਹੁਕਮ ਤੋਂ ਨਾ ਡਰੇ।