Hebrews 11:26 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਸੋਚਿਆ ਕਿ ਮਿਸਰ ਦੇ ਸਾਰੇ ਖਜਾਨਿਆਂ ਦਾ ਮਾਲਕ ਹੋਣ ਨਾਲੋਂ ਮਸੀਹਾ ਲਈ ਦੁੱਖ ਝੱਲਣਾ ਬਿਹਤਰ ਸੀ। ਮੂਸਾ ਉਸ ਇਨਾਮ ਦੀ ਉਡੀਕ ਕਰ ਰਿਹਾ ਸੀ ਜੋ ਪਰਮੇਸ਼ੁਰ ਉਸ ਨੂੰ ਦੇਣ ਵਾਲਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਮਸੀਹ ਦੀ ਖ਼ਾਤਰ ਬੇਇੱਜ਼ਤੀ ਨੂੰ ਮਿਸਰ ਦੇ ਖ਼ਜ਼ਾਨਿਆਂ ਨਾਲੋਂ ਵਧੇਰਾ ਕੀਮਤੀ ਸਮਝਦਾ ਸੀ, ਕਿਉਂਕਿ ਉਹ ਆਪਣੇ ਸਵਰਗੀ ਇਨਾਮ ਦੀ ਉਡੀਕ ਕਰ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਵਿਚਾਰ ਕੀਤਾ ਭਈ ਮਸੀਹ ਦੇ ਨਮਿੱਤ ਨਿੰਦਿਆ ਜਾਣਾ ਮਿਸਰ ਦੇ ਖ਼ਜਾਨਿਆਂ ਨਾਲੋਂ ਵੱਡਾ ਧਨ ਹੈ ਕਿਉਂ ਜੋ ਫਲ ਵੱਲ ਉਹ ਦਾ ਧਿਆਨ ਸੀ
Punjabi ERV
ਮੂਸਾ ਨੇ ਸੋਚਿਆ ਕਿ ਮਿਸਰ ਦੇ ਸਾਰੇ ਖਜਾਨਿਆਂ ਦਾ ਮਾਲਕ ਹੋਣ ਨਾਲੋਂ ਮਸੀਹ ਲਈ ਦੁੱਖ ਝੱਲਣਾ ਬਿਹਤਰ ਸੀ। ਮੂਸਾ ਉਸ ਇਨਾਮ ਦੀ ਉਡੀਕ ਕਰ ਰਿਹਾ ਸੀ ਜੋ ਪਰਮੇਸ਼ੁਰ ਉਸਨੂੰ ਦੇਣ ਵਾਲਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੇ ਵਿਚਾਰ ਕੀਤਾ ਕਿ ਮਸੀਹ ਦੇ ਲਈ ਨਿੰਦਾ ਨੂੰ ਸਹਿ ਲੈਣਾ ਮਿਸਰ ਦੇ ਖ਼ਜ਼ਾਨਿਆਂ ਨਾਲੋਂ ਵੱਡਾ ਧਨ ਹੈ, ਕਿਉਂ ਜੋ ਸਵਰਗੀ ਇਨਾਮ ਵੱਲ ਉਹ ਦਾ ਧਿਆਨ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مسِیح لئی طعنے مِہنے جِرنا مِصر دے خزانیاں نالوں وڈّی دَولت جانیا کیوں جو اوہنوں اَجر دا خیال سی۔
Punjabi Standard Bible (Punjabi Standard Bible) 2023
ਉਸ ਨੇ ਮਸੀਹ ਦੇ ਨਮਿੱਤ ਨਿੰਦਾ ਝੱਲਣ ਨੂੰ ਮਿਸਰ ਦੇ ਖਜ਼ਾਨਿਆਂ ਨਾਲੋਂ ਵੱਡੀ ਦੌਲਤ ਸਮਝਿਆ, ਕਿਉਂਕਿ ਉਸ ਦਾ ਧਿਆਨ ਪ੍ਰਤਿਫਲ ਵੱਲ ਸੀ।