Hebrews 11:28 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਪਸਾਹ ਦਾ ਤਿਉਹਾਰ ਮਨਾਇਆ ਅਤੇ ਲਹੂ ਨੂੰ ਦਰਵਾਜ਼ਿਆ ਉੱਤੇ ਛਿੜਕਿਆ। ਇਹ ਲਹੂ ਦਰਵਾਜ਼ਿਆਂ ਤੇ ਇਸ ਲਈ ਛਿੜਕਿਆ ਗਿਆ ਸੀ ਤਾਂ ਜੋ ਮੌਤ ਦਾ ਦੂਤ ਯਹੂਦੀ ਲੋਕਾਂ ਦੇ ਪਹਿਲੇ ਜਨਮੇ ਪੁੱਤਰਾਂ ਨੂੰ ਮਾਰ ਨਾ ਸੱਕੇ। ਮੂਸਾ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸ ਨੂੰ ਨਿਹਚਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਿਸ਼ਵਾਸ ਦੁਆਰਾ ਉਸਨੇ ਪਸਾਹ ਦੇ ਤਿਉਹਾਰ ਨੂੰ ਅਤੇ ਲਹੂ ਛਿੜਕਣ ਦੀ ਵਿਧੀ ਨੂੰ ਮੰਨਿਆ, ਤਾਂ ਜੋ ਜੇਠੇ ਪੁੱਤਰਾਂ ਨੂੰ ਨਾਸ਼ ਕਰਨ ਵਾਲਾ ਮੌਤ ਦਾ ਦੂਤ ਇਸਰਾਏਲ ਦੇ ਜੇਠੇ ਪੁੱਤਰਾਂ ਨੂੰ ਨਾ ਛੂਹੇ।
Punjabi Bible 2016 - ਪਵਿੱਤਰ ਬਾਈਬਲ O.V.
ਨਿਹਚਾ ਨਾਲ ਉਹ ਨੇ ਪਸਾਹ ਦੇ ਤਿਉਹਾਰ ਨੂੰ ਅਤੇ ਲਹੂ ਛਿੜਕਣ ਦੀ ਬਿਧੀ ਨੂੰ ਮੰਨਿਆ ਭਈ ਨਾ ਹੋਵੇ ਜੋ ਪਲੋਠਿਆਂ ਦਾ ਨਾਸ ਕਰਨ ਵਾਲਾ ਉਨ੍ਹਾਂ ਨੂੰ ਹੱਥ ਲਾਵੇ
Punjabi ERV
ਮੂਸਾ ਨੇ ਪਸਾਹ ਦਾ ਤਿਉਹਾਰ ਮਨਾਇਆ ਅਤੇ ਲਹੂ ਨੂੰ ਦਰਵਾਜ਼ਿਆ ਉੱਤੇ ਛਿਡ਼ਕਿਆ। ਇਹ ਲਹੂ ਦਰਵਾਜ਼ਿਆਂ ਤੇ ਇਸ ਲਈ ਛਿਡ਼ਕਿਆ ਗਿਆ ਸੀ ਤਾਂ ਜੋ ਮੌਤ ਦਾ ਦੂਤ ਯਹੂਦੀ ਲੋਕਾਂ ਦੇ ਪਹਿਲੇ ਜਨਮੇ ਪੁੱਤਰਾਂ ਨੂੰ ਮਾਰ ਨਾ ਸਕੇ। ਮੂਸਾ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸਨੂੰ ਨਿਹਚਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਸ਼ਵਾਸ ਨਾਲ ਉਹ ਨੇ ਪਸਾਹ ਦੇ ਤਿਉਹਾਰ ਨੂੰ ਅਤੇ ਲਹੂ ਛਿੜਕਣ ਦੀ ਵਿਧੀ ਨੂੰ ਮੰਨਿਆ ਤਾਂ ਜੋ ਅਜਿਹਾ ਨਾ ਹੋਵੇ ਕਿ ਪਲੋਠਿਆਂ ਦਾ ਨਾਸ ਕਰਨ ਵਾਲਾ ਉਨ੍ਹਾਂ ਨੂੰ ਹੱਥ ਲਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِیمان دی راہِیں فسح کرن تے لہو چھڑکن اُتّے عمل کِیتا تاں جو پلیٹھی دیاں دا مارن والا اوہناں نُوں چھڈ دے۔
Punjabi Standard Bible (Punjabi Standard Bible) 2023
ਵਿਸ਼ਵਾਸ ਦੁਆਰਾ ਹੀ ਉਸ ਨੇ ਪਸਾਹ ਅਤੇ ਲਹੂ ਦੇ ਛਿੜਕਾਓ ਦੇ ਨਿਯਮ ਦਾ ਪਾਲਣ ਕੀਤਾ ਤਾਂਕਿ ਜੇਠਿਆਂ ਨੂੰ ਨਾਸ ਕਰਨ ਵਾਲਾ ਉਨ੍ਹਾਂ ਨੂੰ ਨਾ ਛੂਹੇ।