Hebrews 11:29 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਉਹ ਲੋਕ ਜਿਨ੍ਹਾਂ ਦੀ ਮੂਸਾ ਨੇ ਅਗਵਾਈ ਕੀਤੀ ਸੀ ਸਾਰੇ ਲਾਲ ਸਮੁੰਦਰ ਵਿੱਚੋਂ ਸੁੱਕੀ ਧਰਤੀ ਉਤੋਂ ਲੰਘ ਗਏ। ਉਹ ਅਜਿਹਾ ਕਰਨ ਦੇ ਯੋਗ ਇਸ ਲਈ ਹੋ ਸੱਕੇ ਕਿਉਂਕਿ ਉਨ੍ਹਾਂ ਨੂੰ ਨਿਹਚਾ ਸੀ। ਮਿਸਰੀਆਂ ਨੇ ਵੀ ਸਮੁੰਦਰ ਵਿੱਚੋਂ ਗੁਜ਼ਰਨਾ ਚਾਹਿਆ ਪਰ ਉਹ ਸਾਰੇ ਡੁੱਬ ਮਰੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਿਸ਼ਵਾਸ ਦੁਆਰਾ ਇਸਰਾਏਲੀਆਂ ਨੇ ਲਾਲ ਸਮੁੰਦਰ ਵਿੱਚੋਂ ਲੰਘਦੇ ਹੋਏ ਸੁੱਕੀ ਜ਼ਮੀਨ ਤੇ ਗਏ; ਪਰ ਜਦੋਂ ਮਿਸਰੀਆਂ ਨੇ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ, ਉਹ ਡੁੱਬ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਨਿਹਚਾ ਨਾਲ ਓਹ ਲਾਲ ਸੰਮੁਦਰ ਦੇ ਵਿੱਚ ਦੀ ਜਿਵੇਂ ਸੁੱਕੀ ਜਮੀਨ ਉੱਤੇ ਦੀ ਪਾਰ ਲੰਘ ਗਏ ਪਰ ਇਹ ਦਾ ਜਾਂ ਮਿਸਰੀਆਂ ਨੇ ਉੱਦਮ ਕੀਤਾ ਤਾਂ ਡੁੱਬ ਮੋਏ
Punjabi ERV
ਅਤੇ ਉਹ ਲੋਕ ਜਿਨ੍ਹਾਂ ਦੀ ਮੂਸਾ ਨੇ ਅਗਵਾਈ ਕੀਤੀ ਸੀ ਸਾਰੇ ਲਾਲ ਸਮੁੰਦਰ ਵਿੱਚੋਂ ਸੁਕ੍ਕੀ ਧਰਤੀ ਉਤ੍ਤੋਂ ਲੰਘ ਗਏ। ਉਹ ਅਜਿਹਾ ਕਰਨ ਦੇ ਯੋਗ ਇਸ ਲਈ ਹੋ ਸਕੇ ਕਿਉਂਕਿ ਉਸਨੂੰ ਨਿਹਚਾ ਸੀ। ਮਿਸਰੀਆਂ ਨੇ ਵੀ ਸਮੁੰਦਰ ਵਿੱਚੋਂ ਗੁਜ਼ਰਨਾ ਚਾਹਿਆ ਪਰ ਉਹ ਸਾਰੇ ਡੁੱਬ ਮਰੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਸ਼ਵਾਸ ਨਾਲ ਉਹ ਲਾਲ ਸਮੁੰਦਰ ਦੇ ਵਿੱਚ ਦੀ ਜਿਵੇਂ ਸੁੱਕੀ ਜ਼ਮੀਨ ਉੱਤੋਂ ਦੀ ਪਾਰ ਲੰਘ ਗਏ, ਪਰ ਜਦੋਂ ਮਿਸਰੀਆਂ ਨੇ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਡੁੱਬ ਕੇ ਮਰ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِیمان دی راہِیں اوہ لال سمُندر وِچوں ایس طرح لنگھ گئے۔ جیویں سُکّی زمین اُتّوں۔ تے جد مِصر والیاں لنگھن دا اِرادہ کِیتا تے اوہ ڈُب گئے۔
Punjabi Standard Bible (Punjabi Standard Bible) 2023
ਵਿਸ਼ਵਾਸ ਦੁਆਰਾ ਹੀ ਉਨ੍ਹਾਂ ਨੇ ਲਾਲ ਸਮੁੰਦਰ ਨੂੰ ਸੁੱਕੀ ਧਰਤੀ ਵਾਂਗ ਪਾਰ ਕੀਤਾ, ਪਰ ਜਦੋਂ ਮਿਸਰੀਆਂ ਨੇ ਕੋਸ਼ਿਸ਼ ਕੀਤੀ ਤਾਂ ਉਹ ਡੁੱਬ ਮਰੇ।