Hebrews 11:3 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਨਿਹਚਾ ਇਹ ਸਮਝਣ ਵਿੱਚ ਸਾਡੀ ਸਹਾਇਤਾ ਕਰਦੀ ਹੈ ਕਿ ਪਰਮੇਸ਼ੁਰ ਨੇ ਆਪਣੇ ਆਦੇਸ਼ ਨਾਲ ਸਾਰੀ ਦੁਨੀਆਂ ਨੂੰ ਸਾਜਿਆ ਸੀ। ਇਸਦਾ ਇਹ ਅਰਥ ਹੈ ਕਿ ਜਿਹੜੀਆਂ ਚੀਜ਼ਾਂ ਅਸੀਂ ਦੇਖਦੇ ਹਾਂ ਉਨ੍ਹਾਂ ਚੀਜ਼ਾਂ ਤੋਂ ਬਾਹਰ ਬਣਾਈਆਂ ਗਈਆਂ ਸਨ ਜਿਸ ਨੂੰ ਦੇਖਿਆ ਨਹੀਂ ਜਾ ਸੱਕਦਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਿਸ਼ਵਾਸ ਦੁਆਰਾ ਅਸੀਂ ਜਾਣਦੇ ਹਾਂ ਕਿ ਪੂਰੇ ਵਿਸ਼ਵ ਦਾ ਨਿਰਮਾਣ ਪਰਮੇਸ਼ਵਰ ਦੇ ਹੁਕਮ ਨਾਲ ਹੋਇਆ ਹੈ, ਇਸ ਲਈ ਜੋ ਵਿਖਦਾ ਹੈ ਉਹ ਉਸ ਤੋਂ ਬਣਿਆ ਹੈ ਜਿਸ ਨੂੰ ਵੇਖਿਆ ਨਹੀਂ ਜਾ ਸਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਨਿਹਚਾ ਨਾਲ ਅਸੀਂ ਜਾਣਦੇ ਹਾਂ ਭਈ ਜਗਤ ਪਰਮੇਸ਼ੁਰ ਦੇ ਫ਼ਰਮਾਨ ਨਾਲ ਸਾਜਿਆ ਗਿਆ ਅਤੇ ਜੋ ਕੁਝ ਵੇਖਣ ਵਿੱਚ ਆਉਂਦਾ ਹੈ ਸੋ ਡਿੱਠੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ ਹੈ
Punjabi ERV
ਨਿਹਚਾ ਇਹ ਸਮਝਣ ਵਿੱਚ ਸਾਡੀ ਸਹਾਇਤਾ ਕਰਦੀ ਹੈ ਕਿ ਪਰਮੇਸ਼ੁਰ ਨੇ ਆਪਣੇ ਆਦੇਸ਼ ਨਾਲ ਸਾਰੀ ਦੁਨੀਆਂ ਨੂੰ ਸਾਜਿਆ ਸੀ। ਇਸਦਾ ਇਹ ਅਰਥ ਹੈ ਕਿ ਜਿਹਡ਼ੀਆਂ ਚੀਜ਼ਾਂ ਅਸੀਂ ਦੇਖਦੇ ਹਾਂ ਉਨ੍ਹਾਂ ਚੀਜ਼ਾਂ ਤੋਂ ਬਾਹਰ ਬਣਾਈਆਂ ਗਈਆਂ ਸਨ ਜਿਸਨੂੰ ਦੇਖਿਆ ਨਹੀਂ ਜਾ ਸਕਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਸ਼ਵਾਸ ਨਾਲ ਅਸੀਂ ਜਾਣਦੇ ਹਾਂ ਕਿ ਜਗਤ ਪਰਮੇਸ਼ੁਰ ਦੇ ਬਚਨ ਨਾਲ ਰਚਿਆ ਗਿਆ ਅਤੇ ਜੋ ਕੁਝ ਦਿਖਾਈ ਦਿੰਦਾ ਹੈ, ਉਹ ਦੇਖੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِیمان دی راہِیں اسی پتا کرنے آں پئی جہان خُدا دے حُکم نال بنے ایتھوں توڑی پئی جو کُجھ دِسدا اے۔ ظاہری شیواں توں نئیں بنیا۔
Punjabi Standard Bible (Punjabi Standard Bible) 2023
ਵਿਸ਼ਵਾਸ ਦੁਆਰਾ ਹੀ ਅਸੀਂ ਜਾਣਦੇ ਹਾਂ ਕਿ ਪਰਮੇਸ਼ਰ ਦੇ ਵਚਨ ਦੁਆਰਾ ਸ੍ਰਿਸ਼ਟੀ ਦੀ ਸਿਰਜਣਾ ਇਸ ਤਰ੍ਹਾਂ ਕੀਤੀ ਗਈ ਕਿ ਜੋ ਵਸਤਾਂ ਵਿਖਾਈ ਦਿੰਦੀਆਂ ਹਨ ਉਹ ਉਨ੍ਹਾਂ ਤੋਂ ਸਿਰਜੀਆਂ ਗਈਆਂ ਜੋ ਵਿਖਾਈ ਨਹੀਂ ਦਿੰਦੀਆਂ।