Hebrews 11:30 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਯਰੀਹੋ ਦੀਆਂ ਕੰਧਾਂ ਪਰਮੇਸ਼ੁਰ ਦੇ ਲੋਕਾਂ ਦੇ ਵਿਸ਼ਵਾਸ ਕਾਰਣ ਢੱਠ ਗਈਆਂ। ਲੋਕਾਂ ਨੇ ਯਰੀਹੋ ਦੀਆਂ ਕੰਧਾਂ ਦੁਆਲੇ ਸੱਤ ਦਿਨ ਤੱਕ ਮਾਰਚ ਕੀਤੀ ਅਤੇ ਕੰਧਾਂ ਢੱਠ ਗਈਆਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਿਸ਼ਵਾਸ ਦੁਆਰਾ ਯੇਰੀਖ਼ੋ ਸ਼ਹਿਰ ਦੀਆਂ ਕੰਧਾਂ ਢਹਿ ਗਈਆਂ, ਜਦੋਂ ਇਸਰਾਏਲੀਆਂ ਨੇ ਸੱਤ ਦਿਨਾਂ ਤੱਕ ਉਸਦੇ ਦੁਆਲੇ ਚੱਕਰ ਲਗਾਏ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਨਿਹਚਾ ਨਾਲ ਯਰੀਹੋ ਦੀ ਸਫ਼ੀਲ ਜਾਂ ਸੱਤਾਂ ਦਿਨਾਂ ਤੀਕ ਘੇਰੀ ਗਈ ਤਾਂ ਢਹਿ ਪਈ
Punjabi ERV
ਅਤੇ ਯੇਰੀਹੋ ਦੀਆਂ ਕੰਧਾਂ ਪਰਮੇਸ਼ੁਰ ਦੇ ਲੋਕਾਂ ਦੇ ਵਿਸ਼ਵਾਸ ਕਾਰਣ ਢਠ ਗਈਆਂ। ਲੋਕਾਂ ਨੇ ਯਰੀਹੋ ਦੀਆਂ ਕੰਧਾਂ ਦੁਆਲੇ ਸੱਤ ਦਿਨ ਤੱਕ ਮਾਰਚ ਕੀਤੀ ਅਤੇ ਕੰਧਾਂ ਢਠ ਗਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਸ਼ਵਾਸ ਨਾਲ ਯਰੀਹੋ ਦੀ ਸ਼ਹਿਰਪਨਾਹ ਜਦੋਂ ਸੱਤਾਂ ਦਿਨਾਂ ਤੱਕ ਘੇਰੀਂ ਗਈ ਤਾਂ ਡਿੱਗ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِیمان دی راہِیں یرِیحُو دا کوٹ جد سَتّ دِن تِیکر اوہدے دوالے پھیریاں مارِیاں تے ڈِگّ پیا۔
Punjabi Standard Bible (Punjabi Standard Bible) 2023
ਵਿਸ਼ਵਾਸ ਦੁਆਰਾ ਹੀ ਜਦੋਂ ਸੱਤਾਂ ਦਿਨਾਂ ਤੱਕ ਯਰੀਹੋ ਦੀ ਸਫੀਲ ਦੇ ਚੱਕਰ ਲਗਾਏ ਗਏ ਤਾਂ ਉਹ ਢਹਿ ਗਈ।