Hebrews 11:32 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਮੇਰੇ ਵੱਲੋਂ ਤੁਹਾਨੂੰ ਹੋਰ ਉਦਾਹਰਣਾਂ ਦੇਣ ਦੀ ਲੋੜ ਹੈ? ਤੁਹਾਨੂੰ ਗਿਦਾਊਨ, ਬਾਰਕ, ਸਮਸੂਨ, ਯਿਫ਼ਤਾ, ਦਾਊਦ, ਸਮੂਏਲ ਅਤੇ ਨਬੀਆਂ ਬਾਰੇ ਦੱਸਣ ਲਈ ਮੇਰੇ ਕੋਲ ਘੱਟ ਸਮਾਂ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮੈਂ ਹੋਰ ਕੀ ਕਹਾਂ? ਮੇਰੇ ਕੋਲ ਗਿਦੌਨ, ਬਾਰਾਕ, ਸ਼ਿਮਸ਼ੋਨ, ਯਿਫ਼ਤਾਹ, ਦਾਵੀਦ, ਸਮੂਏਲ ਅਤੇ ਨਬੀਆਂ ਬਾਰੇ ਦੱਸਣ ਦਾ ਸਮਾਂ ਨਹੀਂ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਮੈਂ ਹੋਰ ਕੀ ਆਖਾਂ ॽ ਕਿਉਂ ਜੋ ਵਿਹਲ ਨਹੀਂ ਭਈ ਗਿਦਾਊਨ, ਬਾਰਕ, ਸਮਸੂਨ, ਯਿਫਤਾ, ਦਾਊਦ, ਸਮੂਏਲ ਅਤੇ ਨਬੀਆਂ ਦੀ ਵਾਰਤਾ ਕਰਾਂ
Punjabi ERV
ਕੀ ਮੇਰੇ ਵੱਲੋਂ ਤੁਹਾਨੂੰ ਹੋਰ ਉਦਾਹਰਣਾਂ ਦੇਣ ਦੀ ਲੋਡ਼ ਹੈ? ਤੁਹਾਨੂੰ ਗਦਿਊਨ, ਬਾਰਕ, ਸਮਸੂਨ, ਯਿਫ਼ਤਾ, ਦਾਊਸ, ਸਮੂਏਲ ਅਤੇ ਨਬੀਆਂ ਬਾਰੇ ਦੱਸਣ ਲਈ ਮੇਰੇ ਕੋਲ ਘੱਟ ਸਮਾਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਮੈਂ ਹੋਰ ਕੀ ਆਖਾਂ? ਕਿਉਂ ਜੋ ਸਮਾਂ ਨਹੀਂ ਹੈ ਕਿ ਗਿਦੌਨ, ਬਾਰਕ, ਸਮਸੂਨ, ਯਿਫਤਾ, ਦਾਊਦ, ਸਮੂਏਲ ਅਤੇ ਨਬੀਆਂ ਦੇ ਬਾਰੇ ਗੱਲ ਕਰਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن ہور کِیہ آکھاں اینی ویہل کِتّھے پئی جَدعون تے برق تے سمسُون تے اِفتاہ تے داؤد تے سموئیل تے ہورناں نبیاں دا حال بیان کراں۔
Punjabi Standard Bible (Punjabi Standard Bible) 2023
ਹੁਣ ਮੈਂ ਹੋਰ ਕੀ ਕਹਾਂ? ਕਿਉਂਕਿ ਸਮਾਂ ਨਹੀਂ ਹੈ ਕਿ ਮੈਂ ਗਿਦਾਊਨ, ਬਾਰਕ, ਸਮਸੂਨ, ਯਿਫਤਾ, ਦਾਊਦ, ਸਮੂਏਲ ਅਤੇ ਨਬੀਆਂ ਬਾਰੇ ਵਰਣਨ ਕਰਾਂ,