Hebrews 11:33 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਸਾਰੇ ਲੋਕਾਂ ਨੂੰ ਵਿਸ਼ਵਾਸ ਸੀ। ਉਨ੍ਹਾਂ ਨੇ ਆਪਣੇ ਵਿਸ਼ਵਾਸ ਨਾਲ ਹਕੂਮਤਾਂ ਨੂੰ ਹਰਾ ਦਿੱਤਾ। ਉਨ੍ਹਾਂ ਨੇ ਉਹੀ ਕੀਤਾ ਜੋ ਸਹੀ ਸੀ ਅਤੇ ਉਹ ਚੀਜ਼ਾਂ ਪ੍ਰਾਪਤ ਕੀਤੀਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਵਾਦਾ ਕੀਤਾ ਸੀ। ਉਨ੍ਹਾਂ ਵਿੱਚੋਂ ਕਈਆਂ ਨੇ ਆਪਣੀ ਨਿਹਚਾ ਦੁਆਰਾ ਸ਼ੇਰਾਂ ਨੂੰ ਮੂੰਹ ਬੰਦ ਕਰ ਦਿੱਤੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸਨੇ ਵਿਸ਼ਵਾਸ ਦੁਆਰਾ ਰਾਜਿਆਂ ਨੂੰ ਜਿੱਤਿਆ, ਧਾਰਮਿਕ ਕੰਮ ਕੀਤੇ ਅਤੇ ਉਹਨਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪ੍ਰਾਪਤ ਕੀਤਾ; ਜਿਨ੍ਹਾਂ ਨੇ ਸ਼ੇਰਾਂ ਦੇ ਮੂੰਹ ਬੰਦ ਕਰ ਦਿੱਤੇ,
Punjabi Bible 2016 - ਪਵਿੱਤਰ ਬਾਈਬਲ O.V.
ਜਿਨ੍ਹਾਂ ਨੇ ਨਿਹਚਾ ਦੇ ਰਾਹੀਂ ਪਾਤਸ਼ਾਹੀਆਂ ਨੂੰ ਫਤਹ ਕੀਤਾ, ਧਰਮ ਦੇ ਕੰਮ ਕੀਤੇ, ਵਾਇਦਿਆਂ ਨੂੰ ਪਰਾਪਤ ਕੀਤਾ, ਬਬਰ ਸੇਰਾਂ ਦੇ ਮੂੰਹ ਬੰਦ ਕੀਤੇ
Punjabi ERV
ਇਨ੍ਹਾਂ ਸਾਰੇ ਲੋਕਾਂ ਨੂੰ ਆਸਥਾ ਸੀ। ਉਨ੍ਹਾਂ ਨੇ ਆਪਣੇ ਵਿਸ਼ਵਾਸ ਨਾਲ ਹਕੂਮਤਾਂ ਨੂੰ ਹਰਾ ਦਿੱਤਾ। ਉਨ੍ਹਾਂ ਨੇ ਉਹੀ ਕੀਤਾ ਜੋ ਸਹੀ ਸੀ ਅਤੇ ਉਹ ਚੀਜ਼ਾਂ ਪ੍ਰਾਪਤ ਕੀਤੀਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਵਾਦਾ ਕੀਤਾ ਸੀ। ਉਨ੍ਹਾਂ ਵਿੱਚੋਂ ਕਈਆਂ ਨੇ ਆਪਣੀ ਨਿਹਚਾ ਦੁਆਰਾ ਸ਼ੇਰਾਂ ਨੂੰ ਮੂੰਹ ਬੰਦ ਕਰ ਦਿੱਤੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਪਾਤਸ਼ਾਹੀਆਂ ਦੇ ਉੱਤੇ ਜਿੱਤ ਪ੍ਰਾਪਤ ਕੀਤੀ, ਧਰਮ ਦੇ ਕੰਮ ਕੀਤੇ, ਵਾਇਦਿਆਂ ਨੂੰ ਪ੍ਰਾਪਤ ਕੀਤਾ, ਬੱਬਰ ਸ਼ੇਰਾਂ ਦੇ ਮੂੰਹ ਬੰਦ ਕੀਤੇ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں اِیمان دی راہِیں بادشاہیاں جِت لَیاں۔ نیکی دے کمّ کِیتے وعدے دِیاں شیواں نُوں لے لیا شیراں دے مُنھ بند کِیتے۔
Punjabi Standard Bible (Punjabi Standard Bible) 2023
ਜਿਨ੍ਹਾਂ ਨੇ ਵਿਸ਼ਵਾਸ ਦੁਆਰਾ ਹੀ ਰਿਆਸਤਾਂ ਨੂੰ ਜਿੱਤਿਆ, ਧਾਰਮਿਕਤਾ ਦੇ ਕੰਮ ਕੀਤੇ, ਵਾਇਦਿਆਂ ਨੂੰ ਪ੍ਰਾਪਤ ਕੀਤਾ, ਸ਼ੇਰਾਂ ਦੇ ਮੂੰਹ ਬੰਦ ਕੀਤੇ,