Hebrews 11:34 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕਾਂ ਨੇ ਭਿਆਨਕ ਅੱਗਾਂ ਬੁਝਾ ਦਿੱਤੀਆਂ ਅਤੇ ਦੂਸਰੇ ਤਲਵਾਰਾਂ ਨਾਲ ਮਾਰੇ ਜਾਣ ਤੋਂ ਬਚ ਗਏ। ਉਨ੍ਹਾਂ ਨੇ ਇਹ ਸਭ ਆਪਣੀ ਨਿਹਚਾ ਦੇ ਕਾਰਣ ਕੀਤਾ। ਜਿਹੜੇ ਲੋਕ ਕਮਜ਼ੋਰ ਸਨ ਉਹ ਨਿਹਚਾ ਦੁਆਰਾ ਬਲਵਾਨ ਬਣਾਏ ਗਏ ਸਨ। ਉਹ ਜੰਗ ਵਿੱਚ ਸ਼ਕਤੀਸ਼ਾਲੀ ਬਣ ਗਏ ਅਤੇ ਦੁਸ਼ਮਣ ਦੀਆਂ ਫ਼ੌਜਾਂ ਨੂੰ ਬਾਹਰ ਭਜਾ ਦਿੱਤਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅੱਗ ਦੇ ਕਹਿਰ ਨੂੰ ਬੁਝਾਇਆ ਅਤੇ ਤਲਵਾਰ ਦੀ ਧਾਰ ਤੋਂ ਬਚ ਗਏ; ਜਿਸਦੀ ਕਮਜ਼ੋਰੀ ਤਾਕਤ ਵਿੱਚ ਬਦਲ ਗਈ ਸੀ; ਅਤੇ ਜੋ ਲੜਾਈ ਵਿੱਚ ਸ਼ਕਤੀਸ਼ਾਲੀ ਬਣ ਗਿਆ ਅਤੇ ਵਿਦੇਸ਼ੀ ਫੌਜਾਂ ਨੂੰ ਹਰਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅੱਗ ਦੇ ਤਾਉ ਨੂੰ ਠੰਡਿਆਂ ਕੀਤਾ, ਤਲਵਾਰ ਦੀਆਂ ਧਾਰਾਂ ਤੋਂ ਬਚ ਨਿੱਕਲੇ, ਓਹ ਨਿਰਬਲਤਾਈ ਵਿੱਚ ਬਲੀ ਹੋਏ ਜੁੱਧ ਵਿੱਚ ਸੂਰਮੇ ਬਣੇ, ਓਪਰਿਆਂ ਦੀਆਂ ਫ਼ੌਜ਼ਾਂ ਨੂੰ ਭਜਾ ਦਿੱਤਾ
Punjabi ERV
ਕੁਝ ਲੋਕਾਂ ਨੇ ਭਿਆਨਕ ਅੱਗਾਂ ਬੁਝਾ ਦਿੱਤੀਆਂ ਅਤੇ ਦੂਸਰੇ ਤਲਵਾਰਾਂ ਨਾਲ ਮਾਰੇ ਜਾਣ ਤੋਂ ਬਚ ਗਏ। ਉਨ੍ਹਾਂ ਨੇ ਇਹ ਸਭ ਆਪਣੀ ਨਿਹਚਾ ਦੇ ਕਾਰਣ ਕੀਤਾ। ਜਿਹਡ਼ੇ ਲੋਕ ਕਮਜ਼ੋਰ ਸਨ ਉਹ ਨਿਹਚਾ ਦੁਆਰਾ ਬਲਵਾਨ ਬਣਾਏ ਗਏ ਸਨ। ਉਹ ਜੰਗ ਵਿੱਚ ਸ਼ਕਤੀਸ਼ਾਲੀ ਬਣ ਗਏ ਅਤੇ ਦੁਸ਼ਮਣ ਦੀਆਂ ਫ਼ੌਜਾਂ ਨੂੰ ਬਾਹਰ ਭਜਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਗ ਦੇ ਸੇਕ ਨੂੰ ਠੰਡਿਆਂ ਕੀਤਾ, ਤਲਵਾਰ ਦੀਆਂ ਧਾਰਾਂ ਤੋਂ ਬਚ ਨਿੱਕਲੇ, ਉਹ ਕਮਜ਼ੋਰੀ ਵਿੱਚ ਤਕੜੇ ਹੋਏ, ਯੁੱਧ ਵਿੱਚ ਸੂਰਮੇ ਬਣੇ ਅਤੇ ਓਪਰਿਆਂ ਦੀਆਂ ਫ਼ੌਜਾਂ ਨੂੰ ਭਜਾ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اَگ دی تیزی نُوں بُجھایا تے تلوار دی دھار توں بچ نِکلے۔ کمزوری وِچ زور والے ہوئے تے لڑائی وِچ بہادر نِکلے۔ تے وَیرِیاں دی فَوجاں نُوں بھجا دِتّا۔
Punjabi Standard Bible (Punjabi Standard Bible) 2023
ਅੱਗ ਦੇ ਭਾਂਬੜ ਨੂੰ ਸ਼ਾਂਤ ਕੀਤਾ, ਤਲਵਾਰ ਦੀਆਂ ਧਾਰਾਂ ਤੋਂ ਬਚ ਨਿੱਕਲੇ, ਨਿਰਬਲਤਾ ਵਿੱਚ ਬਲਵੰਤ ਕੀਤੇ ਗਏ, ਯੁੱਧ ਵਿੱਚ ਵੀਰਤਾ ਵਿਖਾਈ ਅਤੇ ਪਰਾਈਆਂ ਫ਼ੌਜਾਂ ਨੂੰ ਖਦੇੜ ਸੁੱਟਿਆ,