Hebrews 11:35 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਲੋਕ ਮਾਰੇ ਗਏ ਉਹ ਉਨ੍ਹਾਂ ਦੀ ਮੌਤ ਤੋਂ ਜਿਵਾਲੇ ਗਏ, ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਔਰਤਾਂ ਦੇ ਹਵਾਲੇ ਕਰ ਦਿੱਤੇ ਗਏ। ਹੋਰਨਾਂ ਲੋਕਾਂ ਨੂੰ ਤਸੀਹੇ ਦਿੱਤੇ ਗਏ ਅਤੇ ਉਨ੍ਹਾਂ ਨੇ ਆਪਣੀ ਰਿਹਾਈ ਪ੍ਰਾਪਤ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਨ੍ਹਾਂ ਨੂੰ ਮੌਤ ਤੋਂ ਜੀਵਨ ਵੱਲ ਜਿਵਾਲ ਕੇ ਬਿਹਤਰ ਜੀਵਨ ਪ੍ਰਾਪਤ ਹੋ ਸੱਕੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਿਸ਼ਵਾਸ ਦੁਆਰਾ ਔਰਤਾਂ ਨੇ ਆਪਣੇ ਮੁਰਦੇ ਵਾਪਸ ਪ੍ਰਾਪਤ ਕੀਤੇ ਜੋ ਦੁਬਾਰਾ ਜੀਉਂਦੇ ਕੀਤੇ ਗਏ। ਕੁਝ ਹੋਰ ਵੀ ਸਨ ਜਿਨ੍ਹਾਂ ਨੂੰ ਤਸੀਹੇ ਦਿੱਤੇ ਗਏ, ਉਹਨਾਂ ਨੇ ਰਿਹਾਈ ਤੋਂ ਇਨਕਾਰ ਕਰ ਦਿੱਤਾ ਤਾਂ ਜੋ ਉਹਨਾਂ ਨੂੰ ਹੋਰ ਵੀ ਵਧੀਆ ਪੁਨਰ-ਉਥਾਨ ਮਿਲ ਸਕੇ।
Punjabi Bible 2016 - ਪਵਿੱਤਰ ਬਾਈਬਲ O.V.
ਤੀਵੀਆਂ ਨੇ ਆਪਣਿਆਂ ਮੁਰਦਿਆਂ ਨੂੰ ਫੇਰ ਜੀ ਉੱਠਿਆ ਹੋਇਆ ਨੂੰ ਲੱਭਿਆ। ਕਈਕੁ ਡਾਂਗਾਂ ਨਾਲ ਜਾਨੋਂ ਮਾਰੇ ਗਏ ਅਤੇ ਛੁਟਕਾਰਾ ਨਾ ਮੰਨਿਆ ਤਾਂ ਜੋ ਹੋਰ ਵੀ ਉੱਤਮ ਕਿਆਮਤ ਨੂੰ ਪਰਾਪਤ ਕਰਨ
Punjabi ERV
ਜਿਹਡ਼ੇ ਲੋਕ ਮਾਰੇ ਗਏ ਉਹ ਉਨ੍ਹਾਂ ਦੀ ਮੌਤ ਤੋਂ ਉਭਾਰੇ ਗਏ, ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਔਰਤਾਂ ਦੇ ਹਵਾਲੇ ਕਰ ਦਿੱਤੇ ਗਏ। ਹੋਰਨਾਂ ਲੋਕਾਂ ਨੂੰ ਤਸੀਹੇ ਦਿੱਤੇ ਗਏ ਅਤੇ ਉਨ੍ਹਾਂ ਨੇ ਆਪਣੀ ਰਿਹਾਈ ਪ੍ਰਾਪਤ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਨ੍ਹਾਂ ਨੂੰ ਮੌਤ ਤੋਂ ਜੀਵਨ ਵੱਲ ਉਭਾਰ ਕੇ ਬਿਹਤਰ ਜੀਵਨ ਪ੍ਰਾਪਤ ਹੋ ਸਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਤਰੀਆਂ ਨੇ ਆਪਣਿਆਂ ਮੁਰਦਿਆਂ ਨੂੰ ਫੇਰ ਜੀ ਉੱਠਿਆ ਹੋਇਆਂ ਨੂੰ ਲੱਭਿਆ। ਕਈ ਡਾਂਗਾਂ ਨਾਲ ਜਾਨੋਂ ਮਾਰੇ ਗਏ ਅਤੇ ਛੁਟਕਾਰਾ ਨਾ ਚਾਹਿਆ ਤਾਂ ਜੋ ਹੋਰ ਵੀ ਉੱਤਮ ਕਿਆਮਤ ਨੂੰ ਪ੍ਰਾਪਤ ਕਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
زنانِیاں اپنے مُردے فیر جِیوندے لے لَئے۔ تے ہور کلپائے گئے۔ پر خلاصی منظُور نا کِیتی۔ تاں جو اوہناں نُوں چنگی قیامت مِل جائے۔
Punjabi Standard Bible (Punjabi Standard Bible) 2023
ਔਰਤਾਂ ਨੇ ਆਪਣੇ ਮੁਰਦਿਆਂ ਨੂੰ ਫੇਰ ਜੀਉਂਦੇ ਪਾਇਆ, ਕਈ ਲੋਕ ਤਸੀਹੇ ਸਹਿੰਦੇ-ਸਹਿੰਦੇ ਮਰ ਗਏ ਪਰ ਉਨ੍ਹਾਂ ਨੇ ਛੁਟਕਾਰਾ ਨਾ ਚਾਹਿਆ ਤਾਂਕਿ ਉਹ ਇੱਕ ਉੱਤਮ ਪੁਨਰ-ਉਥਾਨ ਨੂੰ ਪ੍ਰਾਪਤ ਕਰ ਸਕਣ।