Hebrews 11:38 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਮਹਾਨ ਲੋਕਾਂ ਲਈ ਦੁਨੀਆਂ ਕਾਫ਼ੀ ਨਹੀਂ ਸੀ। ਇਹ ਲੋਕ ਮਾਰੂਥਲਾਂ ਅਤੇ ਪਰਬਤਾਂ ਵਿੱਚ ਭਟਕਦੇ ਰਹੇ ਅਤੇ ਗੁਫ਼ਾਵਾਂ ਅਤੇ ਧਰਤੀ ਦੇ ਘੁਰਨਿਆਂ ਵਿੱਚ ਰਹਿੰਦੇ ਰਹੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦੁਨੀਆਂ ਉਹਨਾਂ ਦੇ ਲਾਇਕ ਨਹੀਂ ਸੀ। ਉਹ ਉਜਾੜਾਂ ਅਤੇ ਪਹਾੜਾਂ ਵਿੱਚ ਭਟਕਦੇ ਸਨ, ਗੁਫਾਵਾਂ ਵਿੱਚ ਅਤੇ ਧਰਤੀ ਦੀਆਂ ਖੁੱਢਾ ਵਿੱਚ ਰਹਿੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੰਸਾਰ ਓਹਨਾਂ ਦੇ ਜੋਗ ਨਹੀਂ ਸੀ — ਓਹ ਉਜਾੜਾਂ ਅਤੇ ਪਹਾੜਾਂ ਅਤੇ ਗੁਫਾਂ ਅਤੇ ਧਰਤੀ ਦੀਆਂ ਖੁੰਦਰਾਂ ਵਿੱਚ ਲੁੱਕਦੇ ਪਏ ਫਿਰੇ
Punjabi ERV
ਇਨ੍ਹਾਂ ਮਹਾਨ ਲੋਕਾਂ ਲਈ ਦੁਨੀਆਂ ਕਾਫ਼ੀ ਨਹੀਂ ਸੀ। ਇਹ ਲੋਕ ਮਾਰੂਥਲਾਂ ਅਤੇ ਪਰਬਤਾਂ ਵਿਚ ਭਟਕਦੇ ਰਹੇ ਅਤੇ ਗੁਫ਼ਾਵਾਂ ਅਤੇ ਧਰਤੀ ਦੇ ਘੁਰਨਿਆਂ ਵਿੱਚ ਰਹਿੰਦੇ ਰਹੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੰਸਾਰ ਉਹਨਾਂ ਦੇ ਯੋਗ ਨਹੀਂ ਸੀ - ਉਹ ਉਜਾੜਾਂ, ਪਹਾੜਾਂ, ਗੁਫ਼ਾਂਵਾਂ ਅਤੇ ਧਰਤੀ ਦੀਆਂ ਖੁੱਡਾਂ ਵਿੱਚ ਲੁੱਕਦੇ ਫਿਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دُنیا اوہناں دے لائق نئیں سی۔ اوہ بیاباناں تے پہاڑاں غاراں تے زمین دیاں ٹویاں وِچ خجل خوار ہوندے رہے۔
Punjabi Standard Bible (Punjabi Standard Bible) 2023
ਸੰਸਾਰ ਉਨ੍ਹਾਂ ਦੇ ਯੋਗ ਨਹੀਂ ਸੀ। ਉਹ ਉਜਾੜਾਂ ਵਿੱਚ, ਪਹਾੜਾਂ ਵਿੱਚ, ਗੁਫਾਵਾਂ ਵਿੱਚ ਅਤੇ ਧਰਤੀ ਦੀਆਂ ਖੁੰਦਰਾਂ ਵਿੱਚ ਲੁੱਕਦੇ ਫਿਰੇ।