Hebrews 11:4 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਕਇਨ ਅਤੇ ਹਾਬਲ ਦੋਹਾਂ ਨੇ ਪਰਮੇਸ਼ੁਰ ਨੂੰ ਬਲੀਆਂ ਚੜ੍ਹਾਈਆਂ ਸਨ। ਪਰ ਹਾਬਲ ਨੇ ਪਰਮੇਸ਼ੁਰ ਨੂੰ ਬਿਹਤਰ ਬਲੀ ਚੜ੍ਹਾਈ ਸੀ ਕਿਉਂਕਿ ਉਸ ਨੂੰ ਨਿਹਚਾ ਸੀ। ਪਰਮੇਸ਼ੁਰ ਨੇ ਆਖਿਆ ਕਿ ਉਹ ਹਾਬਲ ਦੀਆਂ ਚੜ੍ਹਾਈਆਂ ਚੀਜ਼ਾਂ ਤੋਂ ਪ੍ਰਸੰਨ ਸੀ। ਅਤੇ ਇਸ ਲਈ ਪਰਮੇਸ਼ੁਰ ਨੇ ਹਾਬਲ ਨੂੰ ਚੰਗਾ ਮਨੁੱਖ ਆਖਿਆ ਕਿਉਂਕਿ ਉਸ ਨੂੰ ਨਿਹਚਾ ਸੀ। ਹਾਬਲ ਮਰ ਗਿਆ, ਪਰ ਆਪਣੀ ਨਿਹਚਾ ਰਾਹੀਂ ਉਹ ਹਾਲੇ ਵੀ ਬੋਲ ਰਿਹਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਿਸ਼ਵਾਸ ਨਾਲ ਹੀ ਹਾਬਿਲ ਪਰਮੇਸ਼ਵਰ ਅੱਗੇ ਕਾਇਨ ਨਾਲੋਂ ਉੱਤਮ ਭੇਂਟ ਲੈ ਕੇ ਆਇਆ। ਅਤੇ ਵਿਸ਼ਵਾਸ ਨਾਲ ਹੀ ਉਹ ਧਰਮੀ ਮੰਨਿਆ ਗਿਆ, ਜਦੋਂ ਪਰਮੇਸ਼ਵਰ ਨੇ ਉਸਦੀ ਭੇਂਟਾਂ ਬਾਰੇ ਵਧੀਆ ਗੱਲ ਕੀਤੀ ਅਤੇ ਵਿਸ਼ਵਾਸ ਦੁਆਰਾ ਹਾਬਿਲ ਅਜੇ ਵੀ ਬੋਲਦਾ ਹੈ, ਭਾਵੇਂ ਉਹ ਮਰ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਨਿਹਚਾ ਨਾਲ ਹਾਬਲ ਨੇ ਕਾਇਨ ਨਾਲੋਂ ਪਰਮੇਸ਼ੁਰ ਦੇ ਅੱਗੇ ਉੱਤਮ ਬਲੀਦਾਨ ਚੜ੍ਹਾਇਆ ਜਿਸ ਕਰਕੇ ਇਹ ਸਾਖੀ ਦਿੱਤੀ ਗਈ ਭਈ ਉਹ ਧਰਮੀ ਹੈ ਕਿਉਂ ਜੋ ਪਰਮੇਸ਼ੁਰ ਨੇ ਉਹ ਦੀਆਂ ਭੇਟਾਂ ਦੇ ਵਿਖੇ ਸਾਖੀ ਦਿੱਤੀ ਅਤੇ ਉਸ ਨਿਹਚਾ ਦੇ ਰਾਹੀਂ ਉਹ ਹੁਣ ਤੀਕੁਰ ਬੋਲਦਾ ਹੈ ਭਾਵੇਂ ਉਹ ਮਰ ਗਿਆ
Punjabi ERV
ਕਇਨ ਅਤੇ ਏਬਲ ਦੋਹਾਂ ਨੇ ਪਰਮੇਸ਼ੁਰ ਨੂੰ ਬਲੀਆਂ ਚਢ਼ਾਈਆਂ ਸਨ। ਪਰ ਏਬਲ ਨੇ ਪਰਮੇਸ਼ੁਰ ਨੂੰ ਬਿਹਤਰ ਬਲੀ ਚਢ਼ਾਈ ਸੀ ਕਿਉਂਕਿ ਉਸਨੂੰ ਨਿਹਚਾ ਸੀ। ਪਰਮੇਸ਼ੁਰ ਨੇ ਆਖਿਆ ਕਿ ਉਹ ਏਬਲ ਦੀਆਂ ਚਢ਼ਾਈਆਂ ਚੀਜ਼ਾਂ ਤੋਂ ਪ੍ਰਸੰਨ ਸੀ। ਅਤੇ ਇਸ ਲਈ ਪਰਮੇਸ਼ੁਰ ਨੇ ਏਬਲ ਨੂੰ ਚੰਗਾ ਮਨੁੱਖ ਆਖਿਆ ਕਿਉਂਕਿ ਉਸਨੂੰ ਨਿਹਚਾ ਸੀ। ਏਬਲ ਮਰ ਗਿਆ, ਪਰ ਆਪਣੀ ਨਿਹਚਾ ਰਾਹੀਂ ਉਹ ਹਾਲੇ ਵੀ ਬੋਲ ਰਿਹਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਸ਼ਵਾਸ ਨਾਲ ਹੀ ਹਾਬਲ ਨੇ ਪਰਮੇਸ਼ੁਰ ਦੇ ਅੱਗੇ ਕਾਇਨ ਨਾਲੋਂ ਉੱਤਮ ਬਲੀਦਾਨ ਚੜ੍ਹਾਇਆ, ਜਿਸ ਕਰਕੇ ਇਹ ਗਵਾਹੀ ਦਿੱਤੀ ਗਈ ਕਿ ਉਹ ਧਰਮੀ ਹੈ ਕਿਉਂਕਿ ਪਰਮੇਸ਼ੁਰ ਨੇ ਉਹ ਦੀਆਂ ਭੇਟਾਂ ਦੇ ਬਾਰੇ ਗਵਾਹੀ ਦਿੱਤੀ ਅਤੇ ਉਸ ਵਿਸ਼ਵਾਸ ਦੇ ਦੁਆਰਾ ਉਹ ਹੁਣ ਤੱਕ ਬੋਲਦਾ ਹੈ, ਭਾਵੇਂ ਉਹ ਮਰ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِیمان دی راہِیں ہابل قائن نالوں چنگی قُربانی خُدا اگّے چاہڑی تے اوہدے سبّب اوہدے راستباز ہون دی گواہی ہوئی۔ کیوں جو خُدا اوہدیاں نذراں دی بابت گواہی دِتّی تے بھانویں اوہ مر گیا تَد وی اوسے دی راہِیں ہُن تِیکر گلّ کر دا اے۔
Punjabi Standard Bible (Punjabi Standard Bible) 2023
ਵਿਸ਼ਵਾਸ ਦੁਆਰਾ ਹੀ ਹਾਬਲ ਨੇ ਪਰਮੇਸ਼ਰ ਨੂੰ ਕਇਨ ਨਾਲੋਂ ਉੱਤਮ ਬਲੀਦਾਨ ਚੜ੍ਹਾਇਆ ਜਿਸ ਦੇ ਕਾਰਨ ਉਹ ਧਰਮੀ ਗਿਣਿਆ ਗਿਆ ਅਤੇ ਪਰਮੇਸ਼ਰ ਨੇ ਉਸ ਦੀਆਂ ਭੇਟਾਂ ਦੇ ਵਿਖੇ ਗਵਾਹੀ ਦਿੱਤੀ। ਭਾਵੇਂ ਹਾਬਲ ਮਰ ਗਿਆ, ਪਰ ਉਹ ਵਿਸ਼ਵਾਸ ਦੁਆਰਾ ਹੁਣ ਤੱਕ ਬੋਲਦਾ ਹੈ।