Hebrews 11:5 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਹਨੋਕ ਨੂੰ ਇਸ ਧਰਤੀ ਤੋਂ ਉੱਠਾ ਲਿਆ ਗਿਆ। ਉਹ ਕਦੇ ਨਹੀਂ ਮਰਿਆ ਪੋਥੀ ਆਖਦੀ ਹੈ ਕਿ ਹਨੋਕ ਨੂੰ ਉੱਠਾਏ ਜਾਣ ਤੋਂ ਪਹਿਲਾਂ, ਉਹ ਸੱਚੀ ਤਰ੍ਹਾਂ ਪਰਮੇਸ਼ੁਰ ਨੂੰ ਪ੍ਰਸੰਨ ਕਰਕੇ ਜਿਉਂਇਆ। ਬਾਦ ਵਿੱਚ, ਲੋਕ ਹਨੋਕ ਨੂੰ ਨਹੀਂ ਲੱਭ ਸੱਕੇ, ਕਿਉਂਕਿ ਪਰਮੇਸ਼ੁਰ ਨੇ ਹਨੋਕ ਨੂੰ ਸਵਰਗ ਵਿੱਚ ਹੋਣ ਲਈ ਉੱਠਾਇਆ। ਹਨੋਕ ਨਾਲ ਅਜਿਹਾ ਵਾਪਰਿਆ ਕਿਉਂਕਿ ਉਹ ਨਿਹਚਾਵਾਨ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਿਸ਼ਵਾਸ ਦੁਆਰਾ ਹਨੋਖ ਨੂੰ ਪਰਮੇਸ਼ਵਰ ਦੁਆਰਾ ਉੱਪਰ ਉੱਠਾਇਆ ਗਿਆ ਸੀ, ਤਾਂ ਜੋ ਉਸਨੂੰ ਮੌਤ ਦਾ ਅਨੁਭਵ ਨਾ ਹੋਵੇ: “ਅਤੇ ਉਸਦਾ ਪਤਾ ਨਾਂ ਲੱਗਾ ਕਿਉਂਕਿ ਪਰਮੇਸ਼ਵਰ ਨੇ ਉਸਨੂੰ ਉੱਪਰ ਉੱਠਾ ਲਿਆਂ।” ਕਿਉਂਕਿ ਉਸਦੇ ਉੱਪਰ ਉੱਠਾਏ ਜਾਣ ਤੋਂ ਪਹਿਲਾਂ, ਉਸਦੀ ਪ੍ਰਸ਼ੰਸਾ ਕੀਤੀ ਗਈ ਜਿਸਨੇ ਪਰਮੇਸ਼ਵਰ ਨੂੰ ਖੁਸ਼ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਨਿਹਚਾ ਨਾਲ ਹਨੋਕ ਉਤਾਹਾਂ ਚੁੱਕਿਆ ਗਿਆ ਭਈ ਮੌਤ ਨਾ ਵੇਖੇ ਅਤੇ ਉਹ ਦਾ ਪਤਾ ਨਾ ਲੱਗਾ ਇਸ ਲਈ ਜੋ ਪਰਮੇਸ਼ੁਰ ਨੇ ਉਹ ਨੂੰ ਉਤਾਹਾਂ ਚੁੱਕ ਲਿਆ ਕਿਉਂ ਜੋ ਉਹ ਦੇ ਉਤਾਹਾਂ ਚੁੱਕੇ ਜਾਣ ਤੋਂ ਪਹਿਲਾਂ ਇਹ ਸਾਖੀ ਦਿੱਤੀ ਗਈ ਸੀ ਭਈ ਉਹ ਪਰਮੇਸ਼ੁਰ ਦੇ ਮਨ ਭਾਉਂਦਾ ਹੈ
Punjabi ERV
ਇਨੋਕ ਨੂੰ ਇਸ ਧਰਤੀ ਤੋਂ ਉਠਾ ਲਿਆ ਗਿਆ। ਉਹ ਕਦੇ ਨਹੀਂ ਮਰਿਆ ਪੋਥੀ ਆਖਦੀ ਹੈ ਕਿ ਇਨੋਕ ਨੂੰ ਉਠਾਏ ਜਾਣ ਤੋਂ ਪਹਿਲਾਂ, ਉਹ ਸੱਚੀ ਤਰ੍ਹਾਂ ਪਰਮੇਸ਼ੁਰ ਨੂੰ ਪ੍ਰਸੰਨ ਕਰਕੇ ਜਿਉਂਇਆ। ਬਾਦ ਵਿੱਚ, ਲੋਕ ਇਨੋਕ ਨੂੰ ਨਹੀਂ ਲਭ ਸਕੇ, ਕਿਉਂਕਿ ਪਰਮੇਸ਼ੁਰ ਨੇ ਇਨੋਕ ਨੂੰ ਸਵਰਗ ਵਿੱਚ ਹੋਣ ਲਈ ਉਠਾਇਆ। ਇਨੋਕ ਨਾਲ ਅਜਿਹਾ ਵਾਪਰਿਆ ਕਿਉਂਕਿ ਉਹ ਨਿਹਚਾਵਾਨ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਸ਼ਵਾਸ ਨਾਲ ਹਨੋਕ ਉਤਾਹਾਂ ਉੱਠਾਇਆ ਗਿਆ ਤਾਂ ਜੋ ਮੌਤ ਨਾ ਵੇਖੇ ਅਤੇ ਉਹ ਦਾ ਪਤਾ ਨਾ ਲੱਗਾ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਉਤਾਹਾਂ ਉਠਾ ਲਿਆ, ਕਿਉਂ ਜੋ ਉਹ ਦੇ ਉਤਾਹਾਂ ਚੁੱਕੇ ਜਾਣ ਤੋਂ ਪਹਿਲਾਂ ਇਹ ਗਵਾਹੀ ਦਿੱਤੀ ਗਈ ਸੀ ਕਿ ਉਹ ਪਰਮੇਸ਼ੁਰ ਦੇ ਮਨ ਭਾਉਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِیمان دی راہِیں حنوک چُکیا گیا پئی مَوت نُوں نا ویکھے تے ایس لئی پئی خُدا اوہنوں چُک لیا سی اوہ نا لَبّھیا۔ ایس لئی پئی چُکے جان توں پہلاں اوہدے حق وِچ ایہہ گواہی دِتّی گئی سی پئی اوہ خُدا نُوں پسند آیا سی۔
Punjabi Standard Bible (Punjabi Standard Bible) 2023
ਵਿਸ਼ਵਾਸ ਦੁਆਰਾ ਹੀ ਹਨੋਕ ਉਤਾਂਹ ਉਠਾ ਲਿਆ ਗਿਆ ਤਾਂਕਿ ਮੌਤ ਨੂੰ ਨਾ ਵੇਖੇ ਅਤੇ ਉਸ ਦਾ ਕੁਝ ਪਤਾ ਨਾ ਲੱਗਾ, ਕਿਉਂਕਿ ਪਰਮੇਸ਼ਰ ਨੇ ਉਸ ਨੂੰ ਉਤਾਂਹ ਉਠਾ ਲਿਆ। ਉਠਾਏ ਜਾਣ ਤੋਂ ਪਹਿਲਾਂ ਉਸ ਦੇ ਵਿਖੇ ਗਵਾਹੀ ਦਿੱਤੀ ਗਈ ਕਿ ਉਸ ਨੇ ਪਰਮੇਸ਼ਰ ਨੂੰ ਪ੍ਰਸੰਨ ਕੀਤਾ।